ਕਾਲੀਆਂ ਪੱਟੀਆਂ ਬੰਨ੍ਹ ਕੇ ਭਾਜਪਾ ਨੇ ਮੁਫ਼ਤ ਖੁੱਲ੍ਹਣ ਵਾਲੇ ਹਸਪਤਾਲ ਨੂੰ ਮਨਜ਼ੂਰੀ ਨਾ ਦੇਣ ਤੇ ਜਤਾਇਆ ਰੋਸ
ਮਨਜ਼ੂਰੀ ਨਾ ਦੇਣ ਵਾਲੇ ਅਫ਼ਸਰਾਂ ਤੇ ਹੋਵੇ ਕਾਰਵਾਈ ਸੁਖਪਾਲ ਸਰਾਂ
ਸਮਾਜਿਕ ਕੰਮਾਂ ਵਿਚ ਰਾਜਨੀਤੀ ਬੰਦ ਕਰੇ ਕਾਂਗਰਸ:- ਭਾਜਪਾ
ਬਠਿੰਡਾ, 16 ਮਈ ( ਕੁਲਬੀਰ ਬੀਰਾ ):-ਕੋਰੋਨਾ ਬਿਮਾਰੀ ਨੇ ਜਿੱਥੇ ਸਮਾਜ ਵਿੱਚ ਹਾਹਾਕਾਰ ਮਚਾ ਰੱਖੀ ਹੈ,ਉੱਥੇ ਸਮਾਜ ਨੂੰ ਸੁਰੱਖਿਆ ਪ੍ਰਦਾਨ ਕਰਨ ਵਾਲੀ ਸ਼ਹਿਰ ਦੀ ਮਸ਼ਹੂਰ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਵੱਲੋਂ ਅੱਗੇ ਆਉਂਦੇ ਹੋਏ ਡਾ ਵਿਤੁਲ ਗੁਪਤਾ ਦੇ ਸਹਿਯੋਗ ਨਾਲ ਕੋਰੋਨਾ ਦੇ ਮਰੀਜ਼ਾਂ ਲਈ ਲੇਵਲ ਵਨ ਅਤੇ ਟੂ ਦਾ ਮੁਫ਼ਤ ਹਸਪਤਾਲ ਖੋਲ੍ਹਣ ਲਈ ਅੱਗੇ ਆਏ ਹਨ ਜਿਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਮਨਜ਼ੂਰੀ ਨਾ ਦਿੱਤੇ ਜਾਣ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਵਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੌਜੂਦਾ ਸਰਕਾਰ ਖ਼ਿਲਾਫ਼ ਰੋਸ ਜਤਾਇਆ ਗਿਆ
ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਜਿੱਥੇ ਹਰ ਕੋਈ ਡਰ ਦੇ ਮਾਹੌਲ ਵਿੱਚ ਹੈ , ਉੱਥੇ ਮਾਨਵਤਾ ਲਈ ਮਸੀਹਾ ਬਣ ਕੇ ਸਮਾਜ ਸੇਵੀ ਸੰਸਥਾਵਾਂ ਕੰਮ ਕਰ ਰਹੀਆਂ ਹਨ ਲੇਕਿਨ ਆਪਣੇ ਰਾਜਨੀਤਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਮੌਜੂਦਾ ਸਰਕਾਰ ਵੱਲੋਂ ਪ੍ਰਸ਼ਾਸਨ ਤੇ ਦਬਾਅ ਬਣਾ ਕੇ ਪ੍ਰਾਈਵੇਟ ਹਸਪਤਾਲਾਂ ਨੂੰ ਫ਼ਾਇਦਾ ਦੇਣ ਲਈ ਸ਼ਹਿਰ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੋਸਾਇਟੀ ਵੱਲੋਂ ਖੋਲ੍ਹੇ ਜਾ ਰਹੇ ਹਸਪਤਾਲ ਨੂੰ ਲੰਬਾ ਸਮਾਂ ਬੀਤ ਜਾਣ ਦੇ ਬਾਅਦ ਵੀ ਮਨਜ਼ੂਰੀ ਨਾ ਦੇਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਨੀਅਤ ਤੇ ਸਵਾਲ ਖੜ੍ਹੇ ਕਰਦਾ ਹੈ ਕਿ ਕਿਵੇਂ ਸਮਾਜਿਕ ਕੰਮਾਂ ਵਿੱਚ ਰਾਜਨੀਤਿਕ ਕਰਕੇ ਪ੍ਰਾਈਵੇਟ ਹਸਪਤਾਲਾਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ ਅਤੇ ਗ਼ਰੀਬਾਂ ਦੀ ਲੁੱਟ ਹੋ ਰਹੀ ਹੈ ਸੁਖਪਾਲ ਸਿੰਘ ਸਰਾਂ ਨੇ ਕਿਹਾ ਇਸ ਸਮੇਂ ਵਿੱਚ ਜਿੱਥੇ ਮੁੱਖ ਮੰਤਰੀ ਅਤੇ ਲੋਕਲ ਵਿਧਾਇਕ ਨੂੰ ਲੋਕਾਂ ਦੀ ਸੇਵਾ ਵਿੱਚ ਅੱਗੇ ਆਉਣਾ ਚਾਹੀਦਾ ਸੀ ਤੇ ਲੋਕਾਂ ਨੂੰ ਆਕਸੀਜਨ ਅਤੇ ਹੋਰ ਸਾਮਾਨ ਮੁਹੱਈਆ ਕਰਵਾਉਣਾ ਚਾਹੀਦਾ ਸੀ ਉੱਥੇ ਹੀ ਉਲਟਾ ਸਮਾਜਿਕ ਕੰਮਾਂ ਵਿੱਚ ਰਾਜਨੀਤਿਕ ਕਰਦੇ ਹੋਏ ਲੋਕਾਂ ਨੂੰ ਪ੍ਰੇਸ਼ਾਨੀ ਵਿੱਚ ਪਾਇਆ ਜਾ ਰਿਹਾ ਹੈ ਅਤੇ ਆਕਸੀਜਨ ਨਾ ਹੋਣ ਦਾ ਬਹਾਨਾ ਬਣਾਇਆ ਜਾ ਰਿਹਾ ਹੈ ਉਨ੍ਹਾਂ ਨੇ ਮੰਗ ਕਰਦੇ ਹੋਏ ਕਿਹਾ ਕਿ ਇਸ ਸਮਾਜਿਕ ਕੰਮਾਂ ਨੂੰ ਲਟਕਾਉਣ ਵਾਲੇ ਅਫ਼ਸਰਾਂ ਵਿਰੁੱਧ ਸੂਬਾ ਸਰਕਾਰ ਕਾਰਵਾਈ ਕਰੇ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਗਏ ਵੈਂਟੀਲੇਟਰਾਂ ਨੂੰ ਅਜਿਹੀ ਸਮਾਜਿਕ ਸੰਸਥਾ ਨੂੰ ਸੌਂਪਿਆ ਜਾਵੇ ਜੋ ਸੇਵਾ ਭਾਵ ਨਾਲ ਕੰਮ ਕਰ ਕਰ ਰਹੀਆਂ ਹਨ ਜਾਂ ਫਿਰ ਪ੍ਰਾਈਵੇਟ ਹਸਪਤਾਲਾਂ ਵਿੱਚ ਸਰਕਾਰੀ ਵੈਂਟੀਲੇਟਰਾਂ ਤੇ ਮੁਫ਼ਤ ਲੋਕਾਂ ਨੂੰ ਇਲਾਜ ਦਿੱਤਾ ਜਾਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਮੁਫ਼ਤ ਚੱਲਣ ਵਾਲੇ ਹਸਪਤਾਲ ਨੂੰ ਬਿਨਾਂ ਦੇਰੀ ਕੀਤੇ ਤੁਰੰਤ ਪਰਮੀਸ਼ਨ ਦਿੱਤੀ ਜਾਣੀ ਚਾਹੀਦੀ ਹੈ ਤਾਂ ਲੋਕ ਇਲਾਜ ਵਾਸਤੇ ਨਾ ਭਟਕਣ ਅਤੇ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਸਕੇ ਇਸ ਮੌਕੇ ਭਾਜਪਾ ਦੇ ਯੁਵਾ ਮੋਰਚਾ ਜ਼ਿਲਾ ਪ੍ਰਧਾਨ ਸੰਦੀਪ ਅਗਰਵਾਲ ,ਜ਼ਿਲ੍ਹਾ ਜਨਰਲ ਸਕੱਤਰ ਗਗਨ ਗੋਇਲ ਅਤੇ ਸੰਜੀਵ ਡਾਗਰ ਹਾਜ਼ਰ ਸਨ