ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਵੀ ਸਰਕਾਰ ਨਹੀਂ ਮਨਾ ਪਾਈ ਕਿਸਾਨਾਂ ਨੂੰ
ਕਿਸਾਨਾਂ ਅਤੇ ਵਿਰੋਧੀ ਧਿਰਾਂ ਤੋਂ ਬਾਅਦ ਹੁਣ ਬੀਜੇਪੀ ਸੰਸਦ ਮੈਂਬਰ ਨੇ ਹੀ ਲਿਖ ਦਿੱਤੀ ਪ੍ਰਧਾਨ ਮੰਤਰੀ ਨੂੰ ਐਮਐਸਪੀ ‘ਤੇ ਕਾਨੂੰਨ ਬਣਾਉਣ ਦੀ ਮੰਗ ਵਾਲੀ ਚਿੱਠੀ
ਚੰਡੀਗੜ੍ਹ,20 ਨਵੰਬਰ(ਵਿਸ਼ਵ ਵਾਰਤਾ)- ਬੀਜੇਪੀ ਐਮਪੀ ਵਰੁਣ ਗਾਂਧੀ ਜੋ ਪਹਿਲਾਂ ਤੋਂ ਹੀ ਕਿਸਾਨ ਅੰਦੋਲਨ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਨਿਸ਼ਾਨੇ ਤੇ ਲੈਂਦੇ ਰਹੇ ਹਨ। ਉਹਨਾਂ ਨੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਐਮਐਸਪੀ ਦੀ ਮੰਗ ਨੂੰ ਦੁਹਰਾਇਆ ਹੈ। ਉਹਨਾਂ ਨੇ ਲਿਖਿਆ ਕਿ “ਮੈਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਦਾ ਸੁਆਗਤ ਕਰਦਾ ਹਾਂ। ਮੇਰੀ ਨਿਮਰਤਾ ਸਹਿਤ ਬੇਨਤੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੁੱਦਿਆਂ ‘ਤੇ ਕਾਨੂੰਨ ਦੀ ਮੰਗ ‘ਤੇ ਵੀ ਤੁਰੰਤ ਫੈਸਲਾ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਸਾਡੇ ਕਿਸਾਨ ਆਪਣਾ ਅੰਦੋਲਨ ਖਤਮ ਕਰਕੇ ਘਰ ਵਾਪਸ ਆ ਸਕਣ।”