ਕਿਸਾਨਾਂ ਤੇ ਪ੍ਰਸ਼ਾਸ਼ਨ ਵਿਚਾਲੇ ਬੈਠਕ ਰਹੀ ਬੇਨਤੀਜਾ
ਕਰਨਾਲ,8ਸਤੰਬਰ(ਵਿਸ਼ਵ ਵਾਰਤਾ)28 ਅਗਸਤ ਨੂੰ ਪੁਲਿਸ ਲਾਠੀਚਾਰਜ ਵਿੱਚ ਮਾਰੇ ਗਏ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਅਤੇ ਆਈਏਐਸ ਅਧਿਕਾਰੀ ਨੂੰ ਬਰਖਾਸਤ ਕਰਨ ਦੀਆਂ ਮੰਗਾਂ ਨੂੰ ਲੈ ਕੇ ਕੱਲ੍ਹ ਤੋਂ ਕਿਸਾਨ ਜੱਥੇਬੰਦੀਆਂ ਨੇ ਕਰਨਾਲ ਦੀ ਮਿਨੀ ਸਕੱਤਰੇਤ ਅੱਗੇ ਧਰਨਾ ਲਗਾਇਆ ਹੋਇਆ ਹੈ। ਕੱਲ੍ਹ ਦੀ ਤਿੰਨ ਦੌਰ ਦੀ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਵੀ ਕਿਸਾਨਾਂ ਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵਿਚਾਲੇ ਹੋਈ ਬੈਠਕ ਫਿਰ ਤੋਂ ਬੇਨਤੀਜਾ ਰਹੀ ਹੈ। ਕਿਸਾਨ ਜੱਥੇਬੰਦੀਆਂ ਨੇ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਥੋੜ੍ਹੀ ਦੇਰ ਵਿੱਚ ਗੁਰਨਾਮ ਚੜੂੰਨੀ ਅਤੇ ਰਾਕੇਸ਼ ਟਿਕੈਤ ਸਮੇਤ ਹੋਰ ਤਮਾਮ ਕਿਸਾਨ ਆਗੂ ਪ੍ਰੈਸ ਕਾਨਫਰੰਸ ਕਰ ਸਕਦੇ ਹਨ।