ਕਿਸਾਨਾਂ ਤੇ ਲਾਠੀਚਾਰਜ ਕਰਨ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਨਿਸ਼ਾਨੇ ਤੇ ਖੱਟੜ ਸਰਕਾਰ
ਕਰਨਾਲ,28 ਅਗਸਤ(ਵਿਸ਼ਵ ਵਾਰਤਾ) ਹਰਿਆਣਾ ਦੇ ਕਰਨਾਲ ਵਿਖੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਸਮਾਰੋਹ ਦੌਰਾਨ ਭਾਜਪਾ ਨੇਤਾਵਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਕਾਰਨ ਮਾਹੌਲ ਤਣਾਪੂਰਨ ਹੈ। ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਸੜਕ ਮਾਰਗ ਅਤੇ ਟੋਲ ਪਲਾਜਾ ਬੰਦ ਕਰਨ ਦੀ ਅਪੀਲ ਤੋਂ ਬਾਅਦ ਹਰਿਆਣਾ ਵਿੱਚ ਵੱਖ ਵੱਖ ਥਾਵਾਂ ਤੇ ਕਿਸਾਨਾਂ ਨੇ ਜਾਮ ਲਗਾ ਦਿੱਤੇ ਹਨ।
ਇਸ ਵਿਚਾਲੇ ਹੀ ਵਿਰੋਧੀ ਧਿਰਾਂ ਨੇ ਵੀ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਕਾਂਗਰਸ ਦੇ ਰਣਦੀਪ ਸਿੰਘ ਸੂਰਜੇਵਾਲਾ ਨੇ ਇਸ ਘਟਨਾ ਦੀ ਤੁਲਨਾ ਅੰਗ੍ਰੇਜ ਸਰਕਾਰ ਵੱਲੋਂ ਕੀਤੇ ਗਏ ਅੱਤਿਆਚਾਰਾਂ ਨਾਲ ਕੀਤੀ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਵਿਧਾਇਕ ਤੇ ਕਾਂਗਰਸੀ ਨੇਤਾ ਰਾਜ ਕੁਮਾਰ ਵੇਰਕਾ ਨੇ ਵੀ ਬੀਜੇਪੀ ਸਰਕਾਰ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆ ਕਿਹਾ ਕਿ ਕਿਸਾਨ ਕਦੇ ਵੀ ਉਸ ਅੱਗੇ ਨਹੀਂ ਝੁਕੇਗਾ।
ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਰਾਹੀਂ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਦੱਸਿਆ ਹੈ।
ਦੱਸ ਦਈਏ ਕਿ ਇਸ ਘਟਨਾ ਵਿੱਚ 20 ਤੋਂ ਜਿਆਦਾ ਕਿਸਾਨਾਂ ਦੇ ਗੰਭੀਰ ਰੂਪ ਵਿੱਚ ਜਖਮੀ ਹੋਣ ਅਤੇ 50 ਦੇ ਕਰੀਬ ਦੇ ਮਾਮੂਲੀ ਸੱਟਾਂ ਲੱਗਣ ਦੀ ਖਬਰ ਹੈ।