ਕਿਸਾਨਾਂ ਤੇ ਹੋਏ ਲਾਠੀਚਾਰਜ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਨੂੰ ਤਿਆਰ ਸਰਕਾਰ-ਅਨਿਲ ਵਿਜ
ਚੰਡੀਗੜ੍ਹ,9 ਸਤੰਬਰ(ਵਿਸ਼ਵ ਵਾਰਤਾ) ਬੀਤੇ ਮਹੀਨੇ 28 ਤਰੀਕ ਨੂੰ ਕਰਨਾਲ ਵਿਖੇ ਕਿਸਾਨਾਂ ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਵਿੱਚ ਮਾਰੇ ਗਏ ਕਿਸਾਨ ਦੇ ਪਰਿਵਾਰ ਅਤੇ ਲਾਠੀਚਾਰਜ ਦੌਰਾਨ ਹੋਏ ਹੋਰ ਜਖਮੀਆਂ ਨੂੰ ਮੁਆਵਜਾ ਦਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਮਿੰਨੀ ਸਕੱਤਰੇਤ ਦੇ ਸਾਹਮਣੇ ਧਰਨੇ ਤੇ ਬੈਠੇ ਕਿਸਾਨਾਂ ਬਾਰੇ ਸਵਾਲ ਪੁੱਛੇ ਜਾਣ ਤੇ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਸਰਕਾਰ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਤਿਆਰ ਹੈ। ਉਹਨਾਂ ਕਿਹਾ ਕਿ ਪ੍ਰਸ਼ਾਸ਼ਨਿਕ ਅਧਿਕਾਰੀ ਲਗਾਤਾਰ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੰਗਾਂ ਸੁਣ ਰਹੇ ਹਨ। ਉਹਨਾਂ ਕਿਹਾ ਕਿ ਜੋ ਵੀ ਮੰਗਾਂ ਜ਼ਾਇਜ਼ ਹੋਣਗੀਆਂ ਉਹ ਸਾਰੀਆਂ ਮੰਨ ਲਈਆਂ ਜਾਣਗੀਆਂ ।