ਚੰਡੀਗੜ੍ਹ ਵਿਖੇ ਲੱਗੀ ਹੈ, ਸੰਯੁਕਤ ਕਿਸਾਨ ਮੋਰਚੇ ਦੀ ਕਚਹਿਰੀ
ਸਿਆਸੀ ਆਗੂ ਭਰ ਰਹੇ ਨੇ ਹਾਜ਼ਰੀ
ਕਿਸਾਨਾਂ ਦੀ ਕਚਹਿਰੀ ‘ਚ ਹਾਜ਼ਰ ਹੋਏ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ
ਮੀਟਿੰਗ ’ਚ ਸ਼ਾਮਲ ਹੋਣ ਤੋਂ ਬਾਅਦ ਫੋਟੋ ਪਾ ਕੇ ਕੀਤਾ ਟਵੀਟ
ਚੰਡੀਗੜ੍ਹ,10ਸਤੰਬਰ(ਵਿਸ਼ਵ ਵਾਰਤਾ)- ਚੰਡੀਗੜ੍ਹ ਵਿੱਚ 32 ਕਿਸਾਨ ਜਥੇਬੰਦੀਆਂ ਕਚਹਿਰੀ ਲੱਗੀ ਹੈ , ਜਿਸ ਵਿੱਚ ਇਕ ਤੋਂ ਬਾਅਦ ਇਕ ਸਿਆਸੀ ਆਗੂ ਹਾਜ਼ਰੀ ਭਰ ਰਿਹਾ ਹੈ। ਕਚਹਿਰੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਇਸ ਮੌਕੇ ਕਾਂਗਰਸ ਵੱਲੋਂ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਤੇ ਪਰਗਟ ਸਿੰਘ ਵੀ ਕਿਸਾਨਾਂ ਦੀ ਕਚਹਿਰੀ ਵਿੱਚ ਮੌਜੂਦ ਸਨ।
ਨਵਜੋਤ ਸਿੰਘ ਸਿੱਧੂ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਲਈ ਸਿਆਸੀ ਰੈਲੀਆਂ ਰੋਕਣੀਆਂ ਵੀ ਪਈਆਂ ਤਾਂ ਉਹ ਵੀ ਰੋਕੀਆਂ ਜਾਣਗੀਆਂ। ਇਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਆਮ ਆਦਮੀ ਪਾਰਟੀ ਨਾਲ ਸ਼ੁਰੂ ਹੋ ਚੁੱਕੀ ਹੈ।