ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਕਰਨਾਲ ਵਿੱਚ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਠੱਪ
ਕਿਸਾਨਾਂ ਦੀ ਮਹਾਪੰਚਾਇਤ ਤੋਂ ਪਹਿਲਾਂ ਪ੍ਰਸ਼ਾਸ਼ਨ ਦਾ ਵੱਡਾ ਫੈਸਲਾ
ਚੰਡੀਗੜ੍ਹ,6 ਸਤੰਬਰ(ਵਿਸ਼ਵ ਵਾਰਤਾ) ਹਰਿਆਣਾ ਦੇ ਕਰਨਾਲ ਵਿੱਚ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨ ਜੱਥੇਬੰਦੀਆਂ ਨੇ ਕੱਲ੍ਹ ਨੂੰ ਕਰਨਾਲ ਵਿੱਚ ਮਹਾਪੰਚਾਇਤ ਅਤੇ ਡੀਸੀ ਦਫਤਰ ਦਾ ਘਿਰਾਓ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਅੱਜ ਕਰਨਾਲ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅੱਜ 12:30 ਵਜੇ ਤੋਂ ਲੈ ਕੇ 7 ਸਤੰਬਰ ਰਾਤ 12 ਵਜੇ ਤੱਕ ਇੰਟਰਨੈੱਟ ਅਤੇ ਐਸਐਮਐਸ ਸੇਵਾਂਵਾਂ ਬੰਦ ਕਰ ਦਿੱਤੀਆਂ ਗਈਆਂ ਹਨ।