ਕਿਸਾਨਾਂ ਦੀ ਹਿਮਾਇਤ ਵਿੱਚ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਦਮ ਭੂਸ਼ਣ ਕੀਤੇ ਗਏ ਵਾਪਸ
ਦਿੱਲੀ, 3ਦਸੰਬਰ (ਵਿਸ਼ਵ ਵਾਰਤਾ)- ਖੇਤੀ ਕਾਨੂੰਨਾਂ ਦੇ ਵਿਰੋਧ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਿਮਾਇਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਦੇਵ ਸਿੰਘ ਢੀਂਡਸਾ ਨੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਪਦਮ ਭੂਸ਼ਣ ਵਾਪਸ ਕਰ ਦਿੱਤਾ ਹੈ।
ਸ.ਪ੍ਰਕਾਸ਼ ਸਿੰਘ ਬਾਦਲ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਕਰੀਬ ਤਿੰਨ ਪੰਨਿਆਂ ਦੀ ਚਿੱਠੀ ਲਿਖ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ, ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਤਸ਼ੱਦਦ ਨੂੰ ਗਲਤ ਕਰਾਰ ਦਿੱਤਾ ਅਤੇ ਪਦਮ ਭੂਸ਼ਣ ਵਾਪਸ ਕਰ ਦਿੱਤਾ।






















