• Latest
  • Trending
ਕਿਸਾਨਾਂ ਦੇ ਖਦਸ਼ੇ ਪਹਿਲਾਂ ਹੀ ਪੰਜਾਬ ਵਿਚ ਸੱਚ ਹੋਣੇ ਸ਼ੁਰੂ ਹੋਏ : ਹਰਸਿਮਰਤ ਕੌਰ ਬਾਦਲ

ਕਿਸਾਨਾਂ ਦੇ ਖਦਸ਼ੇ ਪਹਿਲਾਂ ਹੀ ਪੰਜਾਬ ਵਿਚ ਸੱਚ ਹੋਣੇ ਸ਼ੁਰੂ ਹੋਏ : ਹਰਸਿਮਰਤ ਕੌਰ ਬਾਦਲ

6 years ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

11 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

11 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

11 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

12 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

13 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

13 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

14 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨਾਂ ਦੇ ਖਦਸ਼ੇ ਪਹਿਲਾਂ ਹੀ ਪੰਜਾਬ ਵਿਚ ਸੱਚ ਹੋਣੇ ਸ਼ੁਰੂ ਹੋਏ : ਹਰਸਿਮਰਤ ਕੌਰ ਬਾਦਲ

December 27, 2020
in ਸਿਆਸੀ, ਖਬਰਾਂ, ਪੰਜਾਬ
ਕਿਸਾਨਾਂ ਦੇ ਖਦਸ਼ੇ ਪਹਿਲਾਂ ਹੀ ਪੰਜਾਬ ਵਿਚ ਸੱਚ ਹੋਣੇ ਸ਼ੁਰੂ ਹੋਏ : ਹਰਸਿਮਰਤ ਕੌਰ ਬਾਦਲ

ਪ੍ਰਧਾਨ ਮੰਤਰੀ ਤੋਂ ਦਖਲ ਮੰਗਿਆ ਤੇ ਕਪਾਹ ਦੀ ਖਰੀਦ ’ਤੇ ਰੋਜ਼ਾਨਾ ਦੀ ਹੱਦ ਖਤਮ ਕਰਨ ਲਈ ਸੀ ਸੀ ਆਈ ਨੂੰ ਹਦਾਇਤ ਦੇਣ ਲਈ ਆਖਿਆ

ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਫਿਰ ਕਿਸਾਨ ਸਸਦੇ ਭਾਅ ਜਿਣਸ ਪ੍ਰਾਈਵੇਟ ਵਪਾਰੀਆਂ ਨੂੰ ਵੇਚਣ ਲਈ ਮਜਬੂਰ ਹੋਣਗੇ
ਕਿਸਾਨਾਂ ਦੇ ਖਦਸ਼ੇ ਪਹਿਲਾਂ ਹੀ ਪੰਜਾਬ ਵਿਚ ਸੱਚ ਹੋਣੇ ਸ਼ੁਰੂ ਹੋਏ : ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 27 ਦਸੰਬਰ (ਵਿਸ਼ਵ ਵਾਰਤਾ)- : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕਿਸਾਨਾਂ ਦੇ ਖਦਸ਼ੇ ਪੰਜਾਬ ਵਿਚ ਪਹਿਲਾਂ ਹੀ ਸੱਚ ਸਾਬਤ ਹੋਣੇ ਸ਼ੁਰੂ ਹੋ ਗਏ ਹਨ ਕਿਉਂਕਿ ਕਾਟਨ ਕਾਰਪੋਰੇਸ਼ਨ  ਆਫ ਇੰਡੀਆ (ਸੀ ਸੀ ਆਈ)  ਨੇ ਕਪਾਹ ਦੀ ਰੋਜ਼ਾਨਾ ਖਰੀਦ ਦੀ ਹੱਦ ਤੈਅ ਕਰ ਦਿੱਤੀ ਹੈ ਅਤੇ ਇਸ ਨਾਲ ਖਰੀਦ ਵਿਚ ਚਾਰ ਗੁਣਾ ਕਮੀ ਆ ਗਈ ਹੈ।

ਪ੍ਰਧਾਨ ਮੰਤਰੀ ਨੂੰ ਸੀ ਸੀ ਆਈ ਦੀ ਕਾਰਵਾਈ ਦਾ ਨੋਟਿਸ ਲੈਣੀ ਲਈ ਆਖਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਤੁਸੀਂ ਵਾਰ ਵਾਰ ਇਹ ਬਿਆਨ ਦੇ ਰਹੇ ਹੋ ਕਿ ਘੱਟ ਘੱਟ ਸਮਰਥਨ ਮੁੱਲ ਜਾਰੀ ਰਹੇਗਾ ਪਰ ਐਮ ਐਸਪੀ ’ਤੇ ਯਕੀਨੀ ਖਰੀਦ ਬਾਰੇ ਤੁਹਾਡੇ ਵੱਲੋਂ ਕੁਝ ਵੀ ਸਪਸ਼ਟ ਦੱਸਣ ਵਿਚ ਅਸਮਰਥ ਰਹਿਣ ਨਾਲ  ਪਹਿਲਾਂ ਹੀ ਸਰਕਾਰੀ ਵਿਭਾਗਾਂ ’ਤੇ ਉਲਟ ਅਸਰ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੀ ਸੀ ਆਈ ਪਿਛਲੇ ਸਾਲ ਦੇ ਸ਼ਡਿਊਅਲ ਮੁਤਾਬਕ  ਖਰੀਦ ਕਰਨ ਲਈ ਤਿਆਰ ਨਹੀਂ ਹੈ ਅਤੇ ਪੰਜਾਬ ਦੇ 7 ਜ਼ਿਲਿ੍ਹਆਂ ਦੀਆਂ ਮੰਡੀਆਂ ਵਿਚ ਰੋਜ਼ਾਨਾ 50 ਹਜ਼ਾਰ ਕੁਇੰਟਲ ਕਪਾਹ ਮੰਡੀਆਂ ਵਿਚ ਆਉਣ ’ਤੇ ਵੀ ਸਿਰਫ 12500 ਕੁਇੰਟਲ ਦੀ ਖਰੀਦ ਕਰਨ ਦੀ ਗੱਲ ਕਹਿ ਕੇ ਕਪਾਹ ਉਤਪਾਦਕ ਕਿਸਾਨਾਂ ਨੂੰ ਪ੍ਰਾਈਵੇਟ ਵਪਾਰੀਆਂ ਦੇ ਰਹਿਮੋ ਕਰਮ ’ਤੇ ਛੱਡ ਰਹੀ ਹੈ।

ਪ੍ਰਧਾਨ ਮੰਤਰੀ ਨੂੰ  ਕੰਮ ਸਹੀ ਲੀਹ ’ਤੇ ਪਾਉਣ ਵਾਸਤੇ ਆਖਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਤੁਹਾਡੇ ਵੱਲੋਂ ਇਹ ਸਪਸ਼ਟ ਹਦਾਇਤ ਜਾਰੀ ਕੀਤੇਜਾਣ ਦੀ ਜ਼ਰੂਰਤ ਹੈ ਜਿਸ ਵਿਚ ਤੁਸੀਂ ਐਮ ਐਸ ਪੀ ਦੀ ਸੂਚੀ ਵਿਚ ਸ਼ਾਮਲ ਸਾਰੀਆਂ ਖੇਤੀਜਿਣਸਾਂ ਦੀ ਐਮ ਐਸ ਪੀ ਅਨੁਸਾਰ ਯਕੀਨੀ ਸਰਕਾਰੀ ਖਰੀਦ ਦੀ ਗਰੰਟੀ ਦਿਓ। ਇਹ ਸਮੇਂ ਦੀ ਜ਼ਰੂਰਤ ਹੈ ਸੀ ਸੀ ਆਈ ਵਰਗੇ ਸਰਕਾਰੀ ਵਿਭਾਗ ਜਿਹਨਾਂ ਸਿਰ ਐਮ ਐਸ ਪੀ ’ਤੇ ਕਪਾਹ ਦੀ ਖਰੀਦ ਦੀ ਜ਼ਿੰਮੇਵਾਰੀ ਹੈ, ਵੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਸੀ ਸੀ ਆਈ ਅਜਿਹਾ ਨਹੀਂ ਕਰਦੀ ਤਾਂ ਫਿਰ ਕਿਸਾਨ ਪ੍ਰਾਈਵੇਟ ਵਪਾਰੀਆਂ ਤੋਂ ਕੀ ਆਸ ਰੱਖਣਗੇ ? ਸ੍ਰੀਮਤੀ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਆਖਿਆ ਕਿ ਇਕ ਸਮਾਨ ਕਾਨੂੰਨ ਲਿਆਂਦਾ ਜਾਵੇ ਜਿਸ ਵਿਚ ਪ੍ਰਾਈਵੇਟ ਵਪਾਰੀਆਂ ਲਈ ਐਮ ਐਸ ਪੀ ਅਨੁਸਾਰ ਹੀ ਖੇਤੀ ਜਿਣਸਾਂ ਦੀ ਖਰੀਦ ਲਾਜ਼ਮੀ ਹੋਵੇ ਤੇ ਉਹ ਐਮ ਐਸ ਪੀ ਤੋਂ ਘੱਟ ਰੇਟ ’ਤੇ ਖਰੀਦ ਨਾ ਕਰ ਸਕਣ। ਉਹਨਾਂ ਕਿਹਾ ਕਿ ਇਹ ਸਭ ਕੁਝ ਸੰਭਵ ਹੈ ਪਰ ਇਸਦੇ ਸਫਲ ਹੋਣ ਲਈ ਪ੍ਰਧਾਨ ਮੰਤਰੀ ਨੂੰ ਉਹ ਵਿਚੋਲੇ ਪਾਸੇ ਕਰਨੇ ਪੈਣਗੇ ਜਿਹਨਾਂ ਨੇ ਕਿਸਾਨਾਂ ਨਾਲ ਗੱਲਬਾਤ ਉਲਝਾ ਦਿੱਤੀ ਹੈ ਤੇ ਉਹਨਾਂ ਨੂੰ ਖੁਦ ਸਿੱਧਾ ਕਿਸਾਨਾਂ ਨਾਲ ਗੱਲ ਕਰਨੀ ਪਵੇਗੀ। ਇਹੀ ਬੇਨਤੀ ਪਹਿਲਾਂ ਵੀ ਸ਼੍ਰੋਮਣੀ ਕਾਲੀ ਦਲ ਨੇ ਕੀਤੀ ਸੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਫੁਰਤੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ 50 ਕਿਸਾਨ ਹੁਣ ਤੱਕ ਇਸ ਸੰਘਰਸ਼ ਵਿਚ ਸ਼ਹੀਦ ਹੋ ਚੁੱਕੇ ਹਨ।

ਮਾਲਵਾ ਖੇਤਰ ਵਿਚ ਸੀ ਸੀ ਆਈ ਵੱਲੋਂ ਕਪਾਹ ਦੀ ਖਰੀਦ ਬਾਰੇ ਗੱਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਕਪਾਹ ਦੀ ਆਮਦ ਸਿਖ਼ਰਾਂ ’ਤੇ ਹੈ ਪਰ ਸੀ ਸੀ ਆਈ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਆਪਣੇ 22 ਖਰੀਦ ਕੇਂਦਰਾਂ ’ਤੇ ਰੋਜ਼ਾਨਾ ਸਿਰਫ 12500 ਕੁਇੰਟਲ ਦੀ ਖਰੀਦ ਹੀ ਕਰੇਗੀ। ਉਹਨਾਂ ਕਿਹਾ ਕਿ ਇਸ ਨਾਲ ਮੰਡੀਆਂ ਵਿਚ ਭੀੜ ਵੱਧ ਜਾਵੇਗੀ ਅਤੇ ਕਿਸਾਨ ਇਕ ਦੂਜੇ ਤੋਂ ਪਹਿਲਾਂ ਜਿਣਸ ਵੇਚਣ ਦੀ ਦੌੜ ਵਿਚ ਲੱਗ ਜਾਣਗੇ ਜਿਸ ਦਾ ਨਤੀਜਾ ਭ੍ਰਿਸ਼ਟ ਤਰੀਕਿਆਂ ਨੂੰ ਜਨਮ ਦੇਵੇਗਾ ਤੇ ਕਿਸਾਨ ਪ੍ਰਾਈਵੇਟ ਵਪਾਰੀਆਂ ਨੂੰ ਕਪਾਹ ਮੰਦੇ ਵਿਚ ਵੇਚਣ ਲਈ ਮਜਬੂਰ ਹੋ ਜਾਣਗੇ।  ਉਹਨਾਂ ਕਿਹਾ ਕਿ ਸੀ ਸੀ ਆਈ ਵੱਲੋਂ ਤੈਅ ਕੀਤੇ ਮੌਜੂਦਾ ਪ੍ਰੋਗਰਾਮ ਮੁਤਾਬਕ ਖਰੀਦ ਦਾ ਸੀਜ਼ਨ ਅਗਲੇ ਸਾਲ ਸਤੰਬਰ ਤੱਕ ਚੱਲੇਗਾ। ਛੋਟੇ ਕਿਸਾਨ ਨਾ ਤਾਂ ਆਪਣੀ ਜਿਣਸ ਸਟੋਰ ਕਰ ਸਕਦੇ ਹਨ ਤੇ ਨਾ ਹੀ ਲੰਬਾ ਸਮਾਂ ਇਸਦੀ ਵਿਕਰੀ ਦੀ ਉਡੀਕ ਕਰ ਸਕਦੇ ਹਨ। ਉਹਨਾਂ ਨੁੰ ਮੰਦੇ ਭਾਅ ਜਿਣਸ ਵੇਚਣ ਲਈ ਮਜਬੂਰ ਹੋਣਾ ਪਵੇਗਾ।

ਉਹਨਾਂ ਕਿਹਾ ਕਿ ਬਠਿੰਡਾ, ਅਬੋਹਰ, ਮਾਨਸਾ ਤੇ ਮੌੜ ਦੀਆਂ ਪ੍ਰਮੁੱਖ ਮੰਡੀਆਂ ਵਿਚ ਤਾਂ ਹਾਲਾਤ ਪਹਿਲਾਂ ਹੀ ਖਤਰਨਾਕ ਬਣੇ ਹੋਏ ਹਨ। ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਵਿਚ ਤੁਰੰਤ ਦਖਲ ਦੇਣ ਅਤੇ ਸੀ ਸੀ ਆਈ ਤੋਂ ਇਸਦੇ ਮਨਮਰਜ਼ੀ ਵਾਲੇ ਹੁਕਮ ਤੁਰੰਤ ਵਾਪਸ ਕਰਵਾਉਣ ਅਤੇ ਸੂਬੇ ਦੀਆਂ ਮੰਡੀਆਂ ਵਿਚ ਆ ਰਹੀ ਸਾਰੀ ਕਪਾਹ ਦੀ ਖਰੀਦ ਕੀਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਅਕਾਲੀ ਦਲ ਸੰਘਰਸ਼ ਸ਼ੁਰੂ ਕਰੇਗਾ ਤਾਂ ਜੋ ਸੂਬੇ ਦੇ ਕਪਾਹ ਉਤਪਾਦਕਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਇਆ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

by Jaspreet Kaur
2 weeks ago
0

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 