ਜੈਤੋ, 3 ਅਗਤੁਬਰ (ਰਘੂਨਦੰਨ ਪਰਾਸ਼ਰ) – ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਘਰ ਬੇਘਰ ਕਰਨ ਵਾਲੇ ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਰੋਸ਼ ਜਾਰੀ ਹੈ ਅਤੇ ਉਨ੍ਹਾਂ ਵੱਲੋਂ ਪੰਜਾਬ ਭਰ ਵਿੱਚ ਰੋਸ਼ ਪ੍ਰਦਰਸਨ ਅਤੇ ਧਰਣਿਆਂ ਦਾ ਸਿਲਸਿਲਾ ਅਣਮਿੱਥੇ ਸਮੇਂ ਲਈ ਜਾਰੀ ਹੈ। ਇਸ ਸਿਲਸਿਲੇ ਵਿੱਚ ਅੱਜ ਰੇਲ ਰੋਕੋ ਅੰਦੋਲਨ ਦਾ ਜੈਤੋ ਵਿੱਚ ਤੀਜੇ ਦਿਨ ਵੀ ਕਿਸਾਨਾਂ ਨੇ ਰੇਲ ਪਟੜੀਆਂ’ਤੇ ਆਪਣਾ ਧਰਨਾ ਜਾਰੀ ਰੱਖਿਆ ਜਿਸ ਵਿਚ ਕਿਰਤੀ ਕਿਸਾਨ ਯੂਨੀਅਨ , ਭਾਰਤੀਆਂ ਕਿਸਾਨ ਯੂਨੀਅਨ ਏਕਤਾ ਸਿਧਪੁਰ ,ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ,ਭਾਰਤੀ ਕਿਸਾਨ ਯੂਨੀਅਨ ਲੱਖੇਵਾਲ ,ਪੰਜਾਬ ਕਿਸਾਨ ਯੂਨੀਅਨ ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਆਦਿ ਹੋਰਨਾਂ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ ।ਕਈ ਹੋਰ ਜਥੇਵੰਦਿਆਂ ਨੇ ਵੀ ਇਸ ਮੁਹਿੰਮ ਚ ਕਿਸਾਨਾਂ ਦਾ ਸਾਥ ਦੇ ਰਹੀਆਂ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਸਰਕਾਰ 3 ਖੇਤੀ ਆਰਡੀਨੈਂਸ ਜੋ ਕਿ ਸਾਰੇ ਸਮਾਜ ਵਾਸਤੇ ਮੋਤ ਦੇ ਵਾਰੰਟ ਲੈ ਕੇ ਆਈ ਹੈ ਜਦੋਂ ਤੱਕ ਸਰਕਾਰ ਇਹ ਕਾਲਾ ਕਾਨੂੰਨ ਵਾਪਸ ਨਹੀਂ ਲੈਂਦੀ ਉਨ੍ਹਾਂ ਸਮੇਂ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ ਅਤੇ ਹੋਰ ਤੇਜ਼ ਕੀਤਾ ਜਾਵੇਗਾ। ਅੱਜ ਕਿਸਾਨਾਂ ਨੇ ਰਿਲਾਇੰਸ ਪੈਟਰੋਲ ਪੰਪ ‘ਤੇ ਵੀ ਧਰਨਾ ਮਾਰਿਆਂ ।
Jalandhar West By Election:ਅਕਾਲੀ ਦਲ ਨੇ ਨਿਰਾਸ਼ ਤੱਤਾਂ ਨੂੰ ਆਪਣੇ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਕੀਤੀ ਅਪੀਲ
ਜਲੰਧਰ ਦੀ ਉਮੀਦਵਾਰ ਸੁਰਜੀਤ ਕੌਰ ਨੂੰ ਪਹਿਲਾਂ ਹੀ ਪਾਰਟੀ ਦੇ ਫੈਸਲੇ ਤੋਂ ਜਾਣੂ ਕਰਵਾ ਦਿੱਤਾ ਸੀ: ਡਾ. ਸੁੱਖੀ ਚੰਡੀਗੜ੍ਹ, 28...