ਕਿਸਾਨਾਂ ਦੇ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਪੱਕੇ ਮੋਰਚੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਦਿੱਲੀ
ਅਰਵਿੰਦ ਕੇਜਰੀਵਾਲ ਨਾਲ ਕਰ ਰਹੇ ਹਨ ਮੁਲਾਕਾਤ
ਚੰਡੀਗੜ੍ਹ,17 ਮਈ(ਵਿਸ਼ਵ ਵਾਰਤਾ)-ਆਪਣੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਨੂੰ ਲੈ ਕੇ ਮੋਹਾਲੀ ਅਤੇ ਚੰਡੀਗੜ੍ਹ ਦੇ ਬਾਰਡਰ ਤੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ਵਿਖੇ ਪਹੁੰਚ ਗਏ ਹਨ। ਹਾਲਾਂਕਿ ਇਸ ਮੁਲਾਕਾਤ ਬਾਰੇ ਕੋਈ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ,ਅੱਜ ਸਵੇਰੇ ਮੁੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਤੈਅ ਕੀਤੀ ਗਈ ਸੀ ਪਰ ਇਹ ਮੁਲਾਕਾਤ ਸਿਰੇ ਨਹੀਂ ਚੜ੍ਹ ਸਕੀ । ਜਿਸ ਤੋਂ ਬਾਅਦ ਕਿਸਾਨਾਂ ਨੇ ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰੇ ਤੋਂ ਚੰਡੀਗੜ੍ਹ ਵੱਲ ਕੂਚ ਸ਼ੁਰੂ ਕਰ ਦਿੱਤਾ ਸੀ।