ਕਿਸਾਨਾਂ ਦੇ ਧਰਨੇ ਵਿੱਚ ਸ਼ਾਮਿਲ ਹੋਏ ਪੰਜਾਬ ਦੇ ਕੱਚੇ ਅਧਿਆਪਕ
ਚੰਡੀਗੜ੍ਹ,17ਮਈ-(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਕੋਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਕਿਸਾਨਾਂ ਵੱਲੋਂ ਮੋਹਾਲੀ ਦੇ ਵਾਈਪੀਐਸ ਚੌਂਕ ਵਿੱਚ ਲਗਾਏ ਗਏ ਧਰਨੇ ਵਿੱਚ ਅੱਜ ਪੰਜਾਬ ਦੇ ਕੱਚੇ ਅਧਿਆਪਕ ਵੀ ਪਹੁੰਚ ਗਏ ਹਨ। ਇਸ ਦੌਰਾਨ ਉਹਨਾਂ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਾਅਦੇ ਪੂਰੇ ਕਰਨ ਦੇ ਨਾਅਰੇ ਲਗਾਏ ਗਏ।