• Latest
  • Trending
ਕਿਸਾਨਾਂ ਦੇ ਬੰਦ ਨੂੰ ‘ਆਪ’ ਵੱਲੋਂ ਪੂਰਨ ਸਮਰਥਨ ਦਾ ਐਲਾਨ

ਕਿਸਾਨਾਂ ਦੇ ਬੰਦ ਨੂੰ ‘ਆਪ’ ਵੱਲੋਂ ਪੂਰਨ ਸਮਰਥਨ ਦਾ ਐਲਾਨ

6 years ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

1 minute ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

56 minutes ago
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

1 hour ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

2 hours ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

4 hours ago
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

4 hours ago
Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

4 hours ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

5 hours ago
Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

6 hours ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

6 hours ago
Hindi News
English News
Sunday, July 5, 2026
No Result
View All Result
37 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨਾਂ ਦੇ ਬੰਦ ਨੂੰ ‘ਆਪ’ ਵੱਲੋਂ ਪੂਰਨ ਸਮਰਥਨ ਦਾ ਐਲਾਨ

September 21, 2020
in ਚੰਡੀਗੜ੍ਹ
ਕਿਸਾਨਾਂ ਦੇ ਬੰਦ ਨੂੰ ‘ਆਪ’ ਵੱਲੋਂ ਪੂਰਨ ਸਮਰਥਨ ਦਾ ਐਲਾਨ

-ਤਬਾਹਕੁਨ ਹੈ ਮੋਦੀ ‘ਚ ਪ੍ਰਵੇਸ਼ ਹੋਈ ਹਿਟਲਰ ਦੀ ਆਤਮਾ-ਹਰਪਾਲ ਸਿੰਘ ਚੀਮਾ

🏽-ਕਾਲੇ ਕਾਨੂੰਨਾਂ ਵਿਰੁੱਧ 24 ਸਤੰਬਰ ਨੂੰ ਪੰਜਾਬ ਭਰ ‘ਚ ‘ਮਨੁੱਖੀ ਕੜੀ’ ਬਣਾਏਗੀ ‘ਆਪ’ – ਜਰਨੈਲ ਸਿੰਘ
🏾- ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਜੇਕਰ ਨਾ ਦਿੱਤਾ ਅਸਤੀਫ਼ਾ ਤਾਂ ਉਸ ਦੇ ਘਰ ਦਾ ਕਰਾਂਗੇ ਘਿਰਾਓ- ‘ਆਪ’
🏿-ਮੁਲਾਕਾਤ ਤੋਂ ਨਾ-ਨੁਕਰ ਰਹੇ ਰਾਜਪਾਲ ਨੂੰ ‘ਆਪ’ ਦੇ ਵਫ਼ਦ ਨੇ ਧਰਨਾ ਲਾ ਕੇ ਕੀਤਾ ਮਜਬੂਰ, ਰਾਜਪਾਲ ਨੇ ਖ਼ੁਦ ਆ ਕੇ ਸਵੀਕਾਰ ਕੀਤਾ ਮੰਗ ਪੱਤਰ
ਚੰਡੀਗੜ, 21 ਸਤੰਬਰ , 2020 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵੱਲੋਂ 25 ਸਤੰਬਰ ਨੂੰ ਕੀਤੇ ਜਾ ਰਹੇ ਬੰਦ ਦੇ ਪੂਰਨ ਸਮਰਥਨ ਦਾ ਐਲਾਨ ਕਰਦੇ ਹੋਏ ਆਪਣੇ ਤਮਾਮ-ਆਗੂਆਂ ਅਤੇ ਵਰਕਰਾਂ-ਵਲੰਟੀਅਰਾਂ ਨੂੰ ਇਸ ਸੰਘਰਸ਼ ‘ਚ ਡਟ ਕੇ ਸਾਥ ਦੇਣ ਦੀ ਹਿਦਾਇਤ ਕੀਤੀ ਹੈ।
ਪਾਰਟੀ ਇਨਾਂ ਕਾਲੇ ਕਾਨੂੰਨਾਂ ਦੇ ਵਿਰੁੱਧ 24 ਸਤੰਬਰ ਨੂੰ ਪੰਜਾਬ ਭਰ ‘ਚ ਮਨੁੱਖੀ ਕੜੀਆਂ (ਹਿਊਮਨ ਚੇਨ) ਬਣਾ ਕੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਐਲਾਨਿਆ ਹੈ। ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ (ਐਮਐਲਏ) ਦੀ ਅਗਵਾਈ ਹੇਠ ਵਿਧਾਇਕਾਂ ਅਤੇ ਆਗੂਆਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਖੇਤੀ ਵਿਰੋਧੀ ਇਨਾਂ ਤਿੰਨਾਂ ਕਾਲੇ ਕਾਨੂੰਨਾਂ ‘ਤੇ ਮੋਹਰ ਨਾ ਲਗਾਉਣ ਦੀ ਅਪੀਲ ਕੀਤੀ। ਹਾਲਾਂਕਿ ਰਾਜ ਭਵਨ ਵੱਲੋਂ ਜਦੋਂ ਰਾਜਪਾਲ ਨਾਲ ਮੁਲਾਕਾਤ ਤੋਂ ਨਾ-ਨੁਕਰ ਕੀਤੀ ਗਈ ਤਾਂ ‘ਆਪ’ ਦਾ ਵਫ਼ਦ ਰਾਜ ਭਵਨ ਦੇ ਮੁੱਖ ਦੇ ਸਾਹਮਣੇ ਧਰਨੇ ‘ਤੇ ਬੈਠ ਗਿਆ। ਸਥਿਤੀ ਨਾਜ਼ੁਕ ਹੋਣ ਦੇ ਮੱਦੇਨਜ਼ਰ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਖ਼ੁਦ ਮੈਮੋਰੰਡਮ ਲੈਣ ਲਈ ਆਉਣਾ ਪਿਆ। ਰਾਜਪਾਲ ਨੇ ਨਾ ਕੇਵਲ ‘ਆਪ’ ਦੇ ਵਫ਼ਦ ਨਾਲ ਮੁਲਾਕਾਤ ਕੀਤੀ ਬਲਕਿ ਭਰੋਸਾ ਦਿੱਤਾ ਕਿ ਉਹ ‘ਆਪ’ ਦੇ ਮੰਗ ਪੱਤਰ ਨੂੰ ਤੁਰੰਤ ਰਾਸ਼ਟਰਪਤੀ ਕੋਲ ਪਹੁੰਚਦਾ ਕਰਨਗੇ।
ਸੋਮਵਾਰ ਇੱਥੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ, ਜਰਨੈਲ ਸਿੰਘ ਅਤੇ ਪ੍ਰੋ. ਬਲਜਿੰਦਰ ਕੌਰ ਨੇ ਬਾਦਲਾਂ ਸਮੇਤ ਕਾਂਗਰਸ ਅਤੇ ਭਾਜਪਾ ਨੂੰ ਕਿਸਾਨ ਵਿਰੋਧੀ ਪਾਰਟੀਆਂ ਕਰਾਰ ਦਿੱਤਾ। ਇਸ ਮੌਕੇ ਉਨਾਂ ਨਾਲ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਪਿ੍ਰੰਸੀਪਲ ਬੁੱਧ ਰਾਮ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ ਜੈਤੋ (ਸਾਰੇ ਵਿਧਾਇਕ), ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੀਨੀਅਰ ਆਗੂ ਰਾਜ ਲਾਲੀ ਗਿੱਲ ਅਤੇ ਹੋਰ ਨੇਤਾ ਮੌਜੂਦ ਸਨ।
ਹਰਪਾਲ ਸਿੰਘ ਚੀਮਾ ਨੇ ਖੇਤੀ ਸੰਬੰਧੀ ਇਨਾਂ ਕਾਨੂੰਨਾਂ ਨੂੰ ਪਾਸ ਕਰਨ ਲਈ ਸੱਤਾਧਾਰੀ ਭਾਜਪਾ ਵੱਲੋਂ ਕੀਤੀ ਧੱਕੇਸ਼ਾਹੀ ਨੂੰ ਲੋਕਤੰਤਰ ਦੀ ਸ਼ਰੇਆਮ ਹੱਤਿਆ ਕਿਹਾ।
ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਚ ਤਾਨਾਸ਼ਾਹ ਹਿਟਲਰ ਦੀ ਆਤਮਾ ਪ੍ਰਵੇਸ਼ ਹੋ ਚੁੱਕੀ ਹੈ, ਜੋ ਦੇਸ਼ ਦੇ ਲੋਕਾਂ ਅਤੇ ਲੋਕਤੰਤਰ ਲਈ ਤਬਾਹਕੁਨ ਸਾਬਤ ਹੋਵੇਗੀ। ਇਸ ਲਈ ਪੂਰੇ ਪੰਜਾਬ ਅਤੇ ਦੇਸ਼ ਉੱਤੇ ਇੱਕਜੁੱਟ ਹੋ ਕੇ ਲੋਕਤੰਤਰ ਨੂੰ ਬਚਾਉਣ ਦੀ ਜ਼ਿੰਮੇਵਾਰੀ ਆ ਗਈ ਹੈ। ਚੀਮਾ ਨੇ ਹੁਸ਼ਿਆਰਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੋਲੋਂ ਕਿਸਾਨਾਂ ਦੇ ਹੱਕ ਵਿਚ ਤੁਰੰਤ ਅਸਤੀਫ਼ਾ ਮੰਗਿਆ, ਅਸਤੀਫ਼ਾ ਨਾ ਦੇਣ ਦੀ ਸੂਰਤ ਵਿਚ ਕੇਂਦਰੀ ਮੰਤਰੀ ਦੇ ਘਰ ਦੇ ਘਿਰਾਓ ਕਰਨ ਦੀ ਚੇਤਾਵਨੀ ਦਿੱਤੀ।
ਇਸ ਮੌਕੇ ਜਰਨੈਲ ਸਿੰਘ ਨੇ ਕਿਹਾ ਕਿ ‘ਆਪ’ ਇਨਾਂ ਮਾਰੂ ਆਰਡੀਨੈਂਸਾਂ ਦਾ ਪਹਿਲੇ ਦਿਨ ਤੋਂ ਸਿੱਧਾ ਅਤੇ ਸਪਸ਼ਟ ਵਿਰੋਧ ਕਰ ਰਹੀ ਹੈ, ਜਦਕਿ ਹਰਸਿਮਰਤ ਕੌਰ ਬਾਦਲ ਸਮੇਤ ਪੂਰੇ ਬਾਦਲ ਪਰਿਵਾਰ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਦੋਹਰੀ ਅਤੇ ਮੌਕਾਪ੍ਰਸਤ ਨੀਤੀ ਵਰਤਣ ਦਾ ਦੋਸ਼ ਲਗਾਇਆ। ਜਰਨੈਲ ਸਿੰਘ ਨੇ ਦੱਸਿਆ ਕਿ ਕਾਲੇ ਕਾਨੂੰਨਾਂ ਖ਼ਿਲਾਫ਼ ‘ਆਪ‘ 24 ਸਤੰਬਰ ਨੂੰ ਪੰਜਾਬ ‘ਚ ਮਨੁੱਖੀ ਕੜੀਆਂ ਬਣਾ ਕੇ ਰੋਸ ਪ੍ਰਦਰਸ਼ਨ ਕਰੇਗੀ।
ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਐਮਐਸਪੀ ਦੇ ਕਥਿਤ ਐਲਾਨ ਦੇ ਬਾਵਜੂਦ ਮੰਡੀਆਂ ‘ਚ ਨਰਮੇ ਅਤੇ ਮੱਕੀ ਦੀਆਂ ਫ਼ਸਲਾਂ ਨੂੰ ਅੱਧੇ ਮੁੱਲ ਖ਼ਰੀਦਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਇਹ ਘਾਤਕ ਕਾਨੂੰਨ ਲਾਗੂ ਕਰਨ ‘ਚ ਕਾਮਯਾਬ ਹੋ ਗਈ ਤਾਂ ਕਣਕ ਅਤੇ ਝੋਨੇ ਦਾ ਹਾਲ ਵੀ ਮੱਕੀ ਅਤੇ ਨਰਮੇ ਵਰਗਾ ਹੋ ਜਾਵੇਗਾ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

by Jaspreet Kaur
July 5, 2026
0

ਪੰਜਾਬ 'ਚ 4 ਥਾਵਾਂ 'ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ ਹੁਸ਼ਿਆਰਪੁਰ 'ਚ 50 'ਚੋ 24 ਸੀਟਾਂ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 