ਕਿਸਾਨਾਂ ਦੇ ਸਮਰਥਨ ਵਿੱਚ ਅੱਜ ਭੁੱਖ ਹੜਤਾਲ ਕਰਨਗੇ ਸੀ.ਐਮ ਕੇਜਰੀਵਾਲ

ਚੰਡੀਗੜ੍ਹ, 14ਦਸੰਬਰ(ਵਿਸ਼ਵ ਵਾਰਤਾ)- ਅੱਜ ਕਿਸਾਨ ਸਵੇਰੇ ਅੱਠ ਵਜੇ ਤੋਂ ਸ਼ਾਮ ਪੰਜ ਵਜੇ ਤੱਕ ਭੁੱਖ ਹੜਤਾਲ ਕਰਨਗੇ। ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਹ ਐਲਾਨ ਕੀਤਾ ਹੈ ਕਿ ਉਹ ਵੀ ਇਕ ਦਿਨ ਭੁੱਖ ਹੜਤਾਲ ਕਰਨਗੇ। ਉਹਨਾਂ ਨੇ ਆਮ ਆਦਮੀ ਪਾਰਟੀ ਦੇ ਸਮਰਥਕਾ ਅਤੇ ਹੋਰ ਕਾਰਜਕਰਤਾਵਾਂ ਨੂੰ ਵੀ ਇਕ ਦਿਨ ਲਈ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।






















