ਹੁਸ਼ਿਆਰਪੁਰ 24 ਸਤੰਬਰ ( ਵਿਸ਼ਵ ਵਾਰਤਾ )-ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਹਰ ਸਮੇਂ ਕਿਸਾਨਾਂ ਨਾਲ ਖੜੀ ਰਹੇਗੀ ਤੇ 25 ਸਿਤੰਬਰ ਨੂੰ ਕਿਸਾਨਾਂ ਵੱਲੋਂ ਫਸਲਾਂ ਦੀ ਖਰੀਦ ਸਬੰਧੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਵਿਚ ਦਿੱਤੀ ਗਈ ਕਾਲ ਵਿਚ ਅਕਾਲੀ ਦਲ ਦੇ ਆਗੂ ਤੇ ਵਰਕਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਸੜਕਾਂ ’ਤੇ ਉਤਰਨਗੇ ਤੇ ਪਾਰਟੀ ਤਦ ਤੱਕ ਇਸ ਸੰਘਰਸ਼ ਵਿਚ ਕਿਸਾਨਾਂ ਦੇ ਨਾਲ ਰਹੇਗੀ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਪੂਰੀਆਂ ਨਹੀਂ ਕਰ ਦਿੰਦੀ, ਉਕਤ ਪ੍ਰਗਟਾਵਾ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਇੱਥੇ ਗੁਰਦੁਆਰਾ ਸਿੰਘ ਸਭਾ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ ਗਿਆ। ਇਸ ਮੀਟਿੰਗ ਵਿਚ ਐਸ.ਜੀ.ਪੀ.ਸੀ. ਮੈਂਬਰ ਹਰਜਿੰਦਰ ਸਿੰਘ ਧਾਮੀ, ਵਰਿੰਦਰ ਸਿੰਘ ਪਰਮਾਰ, ਸਾਬਕਾ ਵਿਧਾਇਕ ਭੂਲੇਵਾਲ ਰਾਠਾ, ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼, ਬਲਰਾਜ ਸਿੰਘ ਚੌਹਾਨ ਆਦਿ ਵੀ ਮੌਜੂਦ ਰਹੇ। ਲਾਲੀ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਕਾਲੀ ਦਲ ਵੱਲੋਂ 25 ਸਿਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸਥਾਨਕ ਪ੍ਰਭਾਤ ਚੌਂਕ ਵਿਚ ਧਰਨਾ ਲਗਾਇਆ ਜਾਵੇਗਾ ਤੇ ਪਾਰਟੀ ਤਦ ਤੱਕ ਸੰਘਰਸ਼ ਜਾਰੀ ਰੱਖੇਗੀ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਨਹੀਂ ਲੈਂਦੀ। ਉਨਾਂ ਕਿਹਾ ਕਿ ਅਕਾਲੀ ਦਲ ਦੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਵਿਚ ਬੜੇ ਜੋਰਦਾਰ ਤਰੀਕੇ ਨਾਲ ਕਿਸਾਨਾਂ ਦੀ ਆਵਾਜ ਬੁਲੰਦ ਕੀਤੀ ਹੈ ਤੇ ਇਸ ਗੱਲ ਨੂੰ ਪੂਰਾ ਪੰਜਾਬ ਜਾਣਦਾ ਹੈ। ਇਸ ਮੌਕੇ ਪ੍ਰਭਪਾਲ ਸਿੰਘ ਬਾਜਵਾ, ਕੁਲਦੀਪ ਸਿੰਘ ਬੱਬੂ ਬਜਵਾੜਾ, ਰੂਪ ਲਾਲ ਥਾਪਰ, ਰਣਜੀਤ ਰਾਣਾ, ਦਵਿੰਦਰ ਸਿੰਘ ਬੈਂਸ, ਜਪਿੰਦਰ ਅਟਵਾਲ, ਰਣਧੀਰ ਭਾਰਜ, ਸੰਤੋਖ ਸਿੰਘ ਔਜਲਾ, ਹਰਜਿੰਦਰ ਸਿੰਘ ਵਿਰਦੀ, ਕੁਲਵਿੰਦਰ ਸਿੰਘ ਸਤੌਰ, ਗੁਰਪ੍ਰੀਤ ਸਿੰਘ ਕੋਹਲੀ ਆਦਿ ਵੀ ਹਾਜਰ ਸਨ।
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਵਲ ਖ਼ਾਸ...