• Latest
  • Trending
ਕਿਸਾਨਾਂ ਨਾਲ ਕੋਝਾ ਮਜ਼ਾਕ ਹੈ ਝੋਨੇ ਦੇ ਮੁੱਲ ‘ਚ ਮਾਮੂਲੀ ਵਾਧਾ-ਭਗਵੰਤ ਮਾਨ

ਕਿਸਾਨਾਂ ਨਾਲ ਕੋਝਾ ਮਜ਼ਾਕ ਹੈ ਝੋਨੇ ਦੇ ਮੁੱਲ ‘ਚ ਮਾਮੂਲੀ ਵਾਧਾ-ਭਗਵੰਤ ਮਾਨ

6 years ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

18 minutes ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

49 minutes ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

1 hour ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

2 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

2 hours ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

3 hours ago
National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

3 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

4 hours ago
Hindi News
English News
Tuesday, November 17, 2026
No Result
View All Result
22 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨਾਂ ਨਾਲ ਕੋਝਾ ਮਜ਼ਾਕ ਹੈ ਝੋਨੇ ਦੇ ਮੁੱਲ ‘ਚ ਮਾਮੂਲੀ ਵਾਧਾ-ਭਗਵੰਤ ਮਾਨ

June 2, 2020
in ਖਬਰਾਂ, ਪੰਜਾਬ
ਕਿਸਾਨਾਂ ਨਾਲ ਕੋਝਾ ਮਜ਼ਾਕ ਹੈ ਝੋਨੇ ਦੇ ਮੁੱਲ ‘ਚ ਮਾਮੂਲੀ ਵਾਧਾ-ਭਗਵੰਤ ਮਾਨ

ਕਿਸਾਨਾਂ ਨਾਲ ਕੋਝਾ ਮਜ਼ਾਕ ਹੈ ਝੋਨੇ ਦੇ ਮੁੱਲ ‘ਚ ਮਾਮੂਲੀ ਵਾਧਾ-ਭਗਵੰਤ ਮਾਨ👉ਕੈਬਨਿਟ ਬੈਠਕ ਦੌਰਾਨ ਮੋਦੀ ਸਾਹਮਣੇ ਪੰਜਾਬ ਦੇ ਅੰਨਦਾਤਾ ਲਈ ਕਿਉਂ ਨਹੀਂ ਬੋਲਦੇ ਹਰਸਿਮਰਤ ਕੌਰ ਬਾਦਲ
👉🏾ਕੋਰੋਨਾ ਦੀ ਮਾਰ ਅਤੇ ਮਹਿੰਗੀ ਹੋਈ ਲੇਬਰ ‘ਤੇ ਵੀ ਖਰਾ ਨਹੀਂ ਉੱਤਰਦੀਆਂ ਨਵੀਆਂ ਕੀਮਤਾਂ
ਚੰਡੀਗੜ੍ਹ, 2 ਜੂਨ ( ਵਿਸ਼ਵ ਵਾਰਤਾ  )-ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਝੋਨੇ ਸਮੇਤ ਸਾਉਣੀ ਦੀਆਂ ਹੋਰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ‘ਚ ਕੀਤੇ ਮਾਮੂਲੀ ਵਾਧੇ ਨੂੰ ਪੰਜਾਬ ਸਮੇਤ ਦੇਸ਼ ਭਰ ਦੇ ਅੰਨਦਾਤਾ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ।
ਮੰਗਲਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਫ਼ਸਲਾਂ ਦੀ ਲਾਗਤ (ਖ਼ਰਚ) ਉੱਪਰ ਕਿਸਾਨਾਂ ਨੂੰ 50 ਪ੍ਰਤੀਸ਼ਤ ਮੁਨਾਫ਼ੇ ਬਾਰੇ ਡਾ. ਸਵਾਮੀਨਾਥਨ ਦੀਆਂ ਸਿਫ਼ਾਰਿਸ਼ਾਂ ਰੱਦੀ ਦੀ ਟੋਕਰੀ ‘ਚ ਸੁੱਟ ਕੇ ਮੋਦੀ ਸਰਕਾਰ ਬੇਸ਼ਰਮੀ ਨਾਲ ਝੂਠ ਬੋਲਣ ਲੱਗੀ ਹੈ। ਭਗਵੰਤ ਮਾਨ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੱਲੋਂ ਨਵੀਆਂ ਕੀਮਤਾਂ ਦਾ ਐਲਾਨ ਕਰਨ ਮੌਕੇ ਇਹ ਦਾਅਵਾ ਕਰਨਾ, ਨਵੀਂ ਐਮ.ਐਸ.ਪੀ ਤੈਅ ਹੋਣ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਲਾਗਤ ਉੱਪਰ 50 ਤੋਂ 83 ਪ੍ਰਤੀਸ਼ਤ ਜ਼ਿਆਦਾ ਕੀਮਤ ਮਿਲੇਗੀ, ਬੜੀ ਢੀਠਤਾ ਨਾਲ ਬੋਲਿਆ ਗਿਆ ਕੋਰਾ ਝੂਠ ਹੈ। ਦੇਸ਼ ਦੇ ਅੰਨਦਾਤਾ ਨਾਲ ਅਜਿਹਾ ‘ਪਾਪ’ ਕਮਾਉਣ ਵਾਲੇ ਨਰਿੰਦਰ ਤੋਮਰ ਨੂੰ ਖੇਤੀਬਾੜੀ ਮੰਤਰੀ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਜਾਂਦਾ। ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਅਤੇ ਖੇਤੀਬਾੜੀ ਮੰਤਰੀ ਨੂੰ ਮੁਖ਼ਾਤਬ ਹੁੰਦਿਆਂ ਕਿਹਾ, ” ਇਹ ਦੇਸ਼ ਅਤੇ ਦੇਸ਼ ਦੇ ਅੰਨਦਾਤਾ ਦੀ ਬਦਕਿਸਮਤੀ ਹੈ ਕਿ ਤੁਹਾਡੇ ਵਰਗੇ ਅਸੰਵੇਦਨਸ਼ੀਲ ਲੀਡਰਾਂ ਹੱਥ ਕਿਰਸਾਨੀ ਦਾ ਭਵਿੱਖ ਤੈਅ ਕਰਨ ਦੀ ਜ਼ਿੰਮੇਵਾਰੀ ਲੱਗ ਗਈ ਹੈ। ਤੁਸੀਂ ਬੇਸ਼ੱਕ ਕਿੰਨੇ ਵੀ ਚੁਸਤ-ਚਲਾਕ ਕਿਉਂ ਨਾ ਹੋਵੋ, ਪ੍ਰੰਤੂ ਇੱਕ ਅਨਪੜ੍ਹ ਕਿਸਾਨ ਤੇ ਖੇਤ ਮਜ਼ਦੂਰ ਵੀ ਆਪਣੀ ਫ਼ਸਲ ‘ਤੇ ਹੋਏ ਕੁੱਲ ਖ਼ਰਚ ਅਤੇ ਆਮਦਨੀ ਦਾ ਹਿਸਾਬ-ਕਿਤਾਬ ਆਪਣੀਆਂ ਉਗਲਾਂ ‘ਤੇ ਹੀ ਤੁਹਾਡੇ ਪੜੇ ਲਿਖੇ ਗਵਾਰ ਮਾਹਿਰਾਂ ਨਾਲੋਂ ਜ਼ਿਆਦਾ ਤਰਕਸੰਗਤ ਅਤੇ ਵਧੀਆਂ ਕਰ ਲੈਂਦਾ ਹੈ। ਇਸ ਲਈ ਅੰਨਦਾਤਾ ਨੂੰ ਆਪਣੇ ਲੱਛੇਦਾਰ ਅੰਕੜਿਆਂ ਰਾਹੀਂ ਬੇਵਕੂਫ਼ ਬਣਾਉਣ ਦੀ ਨੀਚ ਕੋਸ਼ਿਸ਼ ਨਾ ਕਰੋ।”
ਭਗਵੰਤ ਮਾਨ ਨੇ ਮੋਦੀ ਸਰਕਾਰ ‘ਚ ਭਾਈਵਾਲ ਬਾਦਲ ਪਰਿਵਾਰ ਨੂੰ ਚੁਨੌਤੀ ਦਿੱਤੀ ਕਿ ਉਹ ਕੇਂਦਰ ਵੱਲੋਂ ਝੋਨੇ ਦੇ ਮੁੱਲ ‘ਚ ਕੀਤੇ 53 ਰੁਪਏ ਪ੍ਰਤੀ ਕਵਿੰਟਲ ਦੇ ਐਲਾਨ ਦਾ ਸਵਾਗਤ ਕਰਕੇ ਦਿਖਾਉਣ ਅਤੇ ਸਾਬਤ ਕਰਨ ਕਿ ਕੀ ਸੱਚਮੁੱਚ ਕਿਸਾਨਾਂ ਨੂੰ ਉਨ੍ਹਾਂ ਦੀ ਲਾਗਤ ਉੱਪਰ 50 ਤੋਂ 83 ਪ੍ਰਤੀਸ਼ਤ ਜ਼ਿਆਦਾ ਕੀਮਤ ਮਿਲੇਗੀ? ਮਾਨ ਨੇ ਕਿਹਾ ਕਿ ਝੋਨੇ ਉੱਪਰ ਪਿਛਲੀ ਕੀਮਤ ਦੇ ਮੁਕਾਬਲੇ ਮਹਿਜ਼ 3 ਪ੍ਰਤੀਸ਼ਤ ਵਾਧਾ ਕੀਤਾ ਗਿਆ ਹੈ। ਜੇਕਰ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕਰਜ਼ ਦੇ ਭੰਨੇ ਪੰਜਾਬ ਦੇ ਅੰਨਦਾਤਾ ਦੀ ਰੱਤੀ ਭਰ ਵੀ ਪ੍ਰਵਾਹ ਹੁੰਦੀ ਤਾਂ ਮੋਦੀ ਵਜ਼ਾਰਤ ਵੱਲੋਂ ਕਿਸਾਨਾਂ ਨਾਲ ਐਨਾ ਕੋਝਾ ਮਜ਼ਾਕ ਨਾ ਕਰਨ ਦਿੰਦੀ ਅਤੇ ਲੋੜ ਪੈਣ ‘ਤੇ ਤੁਰੰਤ ਆਪਣਾ ਅਸਤੀਫ਼ਾ ਦੇਣ ਦੀ ਜੁਰਅਤ ਦਿਖਾਉਂਦੇ।
ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੇ ਮਾਹਿਰਾਂ ਵੱਲੋਂ ਕੁੱਲ ਲਾਗਤ ਖ਼ਰਚਿਆਂ ਦੇ ਹਿਸਾਬ ਨਾਲ 2902 ਰੁਪਏ ਪ੍ਰਤੀ ਕਵਿੰਟਲ ਦੀ ਸਿਫ਼ਾਰਿਸ਼ ਕੇਂਦਰ ਨੂੰ ਭੇਜੀ ਗਈ ਸੀ। ਇੱਥੋਂ ਤੱਕ ਕਿ ਖੇਤੀਬਾੜੀ ਲਾਗਤ ਅਤੇ ਕੀਮਤਾਂ ਬਾਰੇ ਕਮਿਸ਼ਨ (ਸੀਏਸੀਪੀ) ਵੱਲੋਂ ਤੈਅ ਮਾਪਦੰਡ ਸੀ-2 ਅਨੁਸਾਰ ਇਸ ਸਾਉਣੀ ਦੇ ਝੋਨੇ ਦੀ ਪ੍ਰਤੀ ਕਵਿੰਟਲ ਕੀਮਤ 1665 ਰੁਪਏ ਕੱਢੀ ਗਈ ਸੀ, ਜੇਕਰ ਇਸ ਲਾਗਤ ਖ਼ਰਚ ਉੱਪਰ ਮੋਦੀ ਸਰਕਾਰ ਕਿਸਾਨਾਂ ਨੂੰ 50 ਪ੍ਰਤੀਸ਼ਤ ਮੁਨਾਫ਼ਾ ਦਿੰਦੀ (ਸਵਾਮੀਨਾਥਨ ਫ਼ਾਰਮੂਲੇ ਅਨੁਸਾਰ) ਤਾਂ ਵੀ ਨਵੀਂ ਕੀਮਤ 2497 ਰੁਪਏ ਪ੍ਰਤੀ ਕਵਿੰਟਲ ਤੈਅ ਹੁੰਦੀ, ਜਦਕਿ ਕੀਤੀ ਸਿਰਫ਼ 1868 ਰੁਪਏ ਹੈ, ਜੋ ਲੇਬਰ ਦੀਆਂ ਵਧੀਆਂ ਕੀਮਤਾਂ (ਲਗਭਗ 300 ਰੁਪਏ ਪ੍ਰਤੀ ਕਵਿੰਟਲ) ਦੀ ਵੀ ਪੂਰਤੀ ਨਹੀਂ ਕਰਦੀ, ਜਦਕਿ ਕੋਰੋਨਾ ਵਾਇਰਸ ਕਾਰਨ ਅਗਲੇ 6 ਮਹੀਨਿਆਂ ‘ਚ ਮਹਿੰਗਾਈ ਹੋਰ ਵਿਕਰਾਲ ਰੂਪ ਧਾਰੇਗੀ ਅਤੇ ਵਿੱਤੀ ਸੰਕਟ ਹੋਰ ਗਹਿਰਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਦੂਰਦਰਸੀ ਸੋਚ ਰੱਖਣ ਦੇ ਕਾਬਲ ਹੁੰਦੀ ਤਾਂ ਖੇਤੀਬਾੜੀ ਖੇਤਰ ਨੂੰ ਤਕੜਾ ਰੱਖਣ ਲਈ ਫ਼ਸਲਾਂ ਦੀਆਂ ਕੀਮਤਾਂ ਅਸਲੀਅਤ ‘ਚ ਸਵਾਮੀਨਾਥਨ ਸਿਫ਼ਾਰਿਸ਼ਾਂ ਮੁਤਾਬਿਕ ਵਧਾਉਂਦੀ, ਕਿਉਂਕਿ ਅੱਜ ਵੀ ਭਾਰਤੀ ਆਰਥਿਕਤਾ ਦੀਆਂ ਨੀਂਹਾਂ ਖੇਤੀਬਾੜੀ ਖੇਤਰ ‘ਤੇ ਨਿਰਭਰ ਹਨ।
ਭਗਵੰਤ ਮਾਨ ਨੇ ਫ਼ਸਲਾਂ ਦੇ ਮੁੱਲ ‘ਚ ਕੀਤੇ ਇਸ ਵਾਧੇ ਨੂੰ ਸਿਰੇ ਤੋਂ ਖ਼ਾਰਜ ਕਰਦੇ ਹੋਏ ਕਿਹਾ ਕਿ ਮਹਿੰਗਾਈ ਦੀਆਂ ਦਰਾਂ, ਖਾਂਦਾ ਦੀ ਸਬਸਿਡੀ ‘ਚ ਕੀਤੀ ਕਟੌਤੀ, ਡੀਜ਼ਲ-ਪੈਟਰੋਲ ਦੇ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਲਗਾਏ ਜਾ ਰਹੇ ਅੰਧਾਧੁੰਦ ਵੈਟ (ਟੈਕਸ) ਸਮੇਤ ਲੇਬਰ ਦੇ ਮੌਜੂਦਾ ਸੰਕਟ ਦੇ ਮੱਦੇਨਜ਼ਰ ਇਹ ਵਾਧਾ ਕਿਸੇ ਵੀ ਪੈਮਾਨੇ ‘ਤੇ ਖਰਾ ਨਹੀਂ ਉੱਤਰਦਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

by Ranjit Singh
November 17, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਸੂਬੇ ਦਾ ਮੌਸਮ ? ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਮੌਸਮ...

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

by Ranjit Singh
November 17, 2026
0

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ):...

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

by Ranjit Singh
November 17, 2026
0

National: ਰਿਸ਼ੀਕੇਸ਼ ਵਿੱਚ ਹਾਈਵੇਅ 'ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਅੱਜ...

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

by Ranjit Singh
November 17, 2026
0

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ ਚੰਡੀਗੜ੍ਹ, 17 ਨਵੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

by Ranjit Singh
November 17, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਸੂਬੇ ਦਾ ਮੌਸਮ ? ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਮੌਸਮ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 