• Latest
  • Trending
ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਜਾਂ ਹੋਰ ਘਟੀਆ ਨਾਂਵਾਂ ਨਾਲ ਜੋੜ ਕੇ ਬਦਨਾਮ ਕਰਨਾ ਬੰਦ ਕਰੇ ਭਾਜਪਾ-ਕੈਪਟਨ ਅਮਰਿੰਦਰ ਸਿੰਘ

ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਜਾਂ ਹੋਰ ਘਟੀਆ ਨਾਂਵਾਂ ਨਾਲ ਜੋੜ ਕੇ ਬਦਨਾਮ ਕਰਨਾ ਬੰਦ ਕਰੇ ਭਾਜਪਾ-ਕੈਪਟਨ ਅਮਰਿੰਦਰ ਸਿੰਘ

6 years ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

11 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

11 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

11 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

12 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

13 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

13 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

14 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਜਾਂ ਹੋਰ ਘਟੀਆ ਨਾਂਵਾਂ ਨਾਲ ਜੋੜ ਕੇ ਬਦਨਾਮ ਕਰਨਾ ਬੰਦ ਕਰੇ ਭਾਜਪਾ-ਕੈਪਟਨ ਅਮਰਿੰਦਰ ਸਿੰਘ

December 27, 2020
in ਸਿਆਸੀ, ਖਬਰਾਂ, ਪੰਜਾਬ
ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਜਾਂ ਹੋਰ ਘਟੀਆ ਨਾਂਵਾਂ ਨਾਲ ਜੋੜ ਕੇ ਬਦਨਾਮ ਕਰਨਾ ਬੰਦ ਕਰੇ ਭਾਜਪਾ-ਕੈਪਟਨ ਅਮਰਿੰਦਰ ਸਿੰਘ

ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਜਾਂ ਹੋਰ ਘਟੀਆ ਨਾਂਵਾਂ ਨਾਲ ਜੋੜ ਕੇ ਬਦਨਾਮ ਕਰਨਾ ਬੰਦ ਕਰੇ ਭਾਜਪਾ-ਕੈਪਟਨ ਅਮਰਿੰਦਰ ਸਿੰਘ

ਹੱਕਾਂ ਲਈ ਲੜ ਰਹੇ ਨਾਗਰਿਕਾਂ ਅਤੇ ਅੱਤਵਾਦੀਆਂ ਦਰਿਮਆਨ ਫਰਕ ਦੀ ਸਮਝ ਨਾ ਰੱਖਣ ਵਾਲੀ ਪਾਰਟੀ ਨੂੰ ਸੱਤਾ ਦਾ ਵੀ ਕੋਈ ਹੱਕ ਨਹੀਂ

ਕਿਸਾਨਾਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਹੋਰਾਂ ਦੇ ਹਿੱਤ ਵਿੱਚ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਨਾ ਪਾਉਣ ਦੀ ਮੁੜ ਅਪੀਲ

ਚੰਡੀਗੜ੍ਹ, 27 ਦਸੰਬਰ( ਵਿਸ਼ਵ ਵਾਰਤਾ )-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰਾਂ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਖਿਲਾਫ਼ ਅਪਮਾਨਜਨਕ ਭਾਸ਼ਾ ਵਰਤਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਭਾਜਪਾ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਪਾਰਟੀ ਨੂੰ ਇਨਸਾਫ ਦੀ ਸੱਚੀ ਲੜਾਈ ਲੜ ਰਹੇ ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’, ‘ਖਾਲਿਸਤਾਨੀ’ ਅਤੇ ‘ਬਦਮਾਸ਼’ ਵਰਗੇ ਘਿਰਣਾਜਨਕ ਨਾਵਾਂ ਰਾਹੀਂ ਬਦਨਾਮ ਕਰਨ ਦੀਆਂ ਚਾਲਾਂ ਬੰਦ ਕਰਨ ਲਈ ਆਖਿਆ।

ਮੁੱਖ ਮੰਤਰੀ ਨੇ ਕਿਹਾ,”ਜੇਕਰ ਭਾਜਪਾ ਆਪਣੀ ਹੋਂਦ ਦੀ ਲੜਾਈ ਲੜ ਰਹੇ ਨਾਗਰਿਕਾਂ ਅਤੇ ਅੱਤਵਾਦੀਆਂ/ਦਹਿਸ਼ਤਗਰਦਾਂ/ਗੁੰਡਿਆਂ ਦਰਿਮਆਨ ਫਰਕ ਨਹੀਂ ਕਰ ਸਕਦੀ ਹੈ ਤਾਂ ਉਸ ਨੂੰ ਲੋਕਾਂ ਦੀ ਪਾਰਟੀ ਹੋਣ ਦਾ ਰਚਿਆ ਜਾ ਅਡੰਬਰ ਵੀ ਛੱਡ ਦੇਣਾ ਚਾਹੀਦਾ ਹੈ।“ ਉਹਨਾਂ ਕਿਹਾ ਕਿ ਜਿਹੜੀ ਪਾਰਟੀ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਵਾਲੇ ਨਾਗਰਿਕਾਂ ਨੂੰ ਨਕਸਲੀ ਅਤੇ ਅੱਤਵਾਦੀ ਗਰਦਾਨਦੀ ਹੋਵੇ, ਉਸ ਪਾਰਟੀ ਕੋਲ ਇਹਨਾਂ ਨਾਗਰਿਕਾਂ ਉਤੇ ਸੱਤਾ ਕਰਨ ਦਾ ਵੀ ਕੋਈ ਹੱਕ ਨਹੀਂ ਹੈ।

ਪੰਜਾਬ ਵਿੱਚ ਕਿਸਾਨਾਂ ਨੂੰ ‘ਸ਼ਹਿਰੀ ਨਕਸਲੀ’ ਦੱਸਣ ਦੀ ਘਟੀਆ ਬਿਆਨੀ ਲਈ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੂੰ ਆੜੇ ਹੱਥੀਂ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹਨਾਂ ਟਿੱਪਣੀਆਂ ਨਾਲ ਭਾਜਪਾ ਲੀਡਰਸ਼ਿਪ ਆਪਣੇ ਸਿਆਸੀ ਏਜੰਡੇ ਨੂੰ ਅੱਗੇ ਵਧਾਉਣ ਖਾਤਰ ਬੁਖਲਾਹਟ ਵਿੱਚ ਆ ਕੇ ਨੀਵੇਂ ਪੱਧਰ ਉਤੇ ਉਤਰ ਆਈ ਹੈ। ਉਹਨਾਂ ਕਿਹਾ ਕਿ ਖੇਤੀ ਕਾਨੂੰਨਾਂ ਤੋਂ ਖਫਾ ਹੋਏ ਕਿਸਾਨਾਂ ਵੱਲੋਂ ਕੀਤੇ ਅਜਿਹੇ ਪ੍ਰਦਰਸ਼ਨ ਸਿਰਫ ਪੰਜਾਬ ਵਿੱਚ ਹੀ ਨਹੀਂ ਸਗੋਂ ਭਾਜਪਾ ਦੀ ਹਕੂਮਤ ਵਾਲੇ ਹਰਿਆਣਾ ਅਤੇ ਉਤਰ ਪ੍ਰਦੇਸ਼ ਵਰਗੇ ਸੂਬਿਆਂ ਵਿੱਚ ਵੀ ਹੋ ਰਹੇ ਹਨ। ਮੁੱਖ ਮੰਤਰੀ ਨੇ ਚੁੱਘ ਨੂੰ ਕਿਹਾ,”ਕੀ ਇਹਨਾਂ ਸਾਰੀਆਂ ਥਾਵਾਂ ਉਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਤਹਾਨੂੰ ਨਕਸਲੀਆਂ ਵਰਗੇ ਦਿਸਦੇ ਹਨ? ਕੀ ਇਸ ਦਾ ਮਤਲਬ ਹੈ ਕਿ ਹਰੇਕ ਪਾਸੇ ਅਮਨ-ਕਾਨੂੰਨ ਦੀ ਵਿਵਸਥਾ ਵਿਗੜ ਚੁੱਕੀ ਹੈ?”

ਮੁੱਖ ਮੰਤਰੀ ਨੇ ਕਿਹਾ,”ਇਹਨਾਂ ਸੂਬਿਆਂ ਦੇ ਨਾਲ-ਨਾਲ ਦਿੱਲੀ ਦੀਆਂ ਸਰਹੱਦਾਂ ਉਤੇ ਜੋ ਵੀ ਕੁਝ ਵੀ ਦੇਖਿਆ ਜਾ ਰਿਹਾ ਹੈ, ਇਹ ਅਸਲ ਵਿੱਚ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਖੇਤੀਬਾੜੀ ਉਤੇ ਖਰੀ ਨਾ ਉਤਰਨ ਵਾਲੀ ਨੀਤੀ ਅਤੇ ਉਸ ਨੂੰ ਲੈ ਕੇ ਕਿਸਾਨਾਂ ਦੇ ਅੰਦੋਲਨ ਨਾਲ ਪੈਦਾ ਹੋਈ ਸਥਿਤੀ ਨਾਲ ਨਜਿੱਠ ਨਾ ਸਕਣ ਦੀ ਨਾਕਾਮੀ ਦੀ ਤਸਵੀਰ ਨੂੰ ਬਿਆਨਦੀ ਹੈ। ਉਹਨਾਂ ਦੁੱਖ ਜਾਹਰ ਕਰਦਿਆਂ ਕਿਹਾ ਕਿ ਅੰਨਦਾਤਿਆਂ ਦੀਆਂ ਦਲੀਲਾਂ ਉਤੇ ਗੌਰ ਕਰਨ ਅਤੇ ਉਹਨਾਂ ਦੀਆਂ ਚਿੰਤਾਵਾਂ ਪ੍ਰਤੀ ਹੁੰਗਾਰਾ ਭਰਨ ਦੀ ਬਜਾਏ ਭਾਜਪਾ ਕਿਸਾਨਾਂ ਨੂੰ ਬੇਇੱਜ਼ਤ ਕਰਨ ਅਤੇ ਉਹਨਾਂ ਦੀ ਆਵਾਜ਼ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

ਵੱਖ-ਵੱਖ ਕਿਸਾਨ ਨੇਤਾਵਾਂ ਵੱਲੋਂ ਆਪਣੇ ਪੱਧਰ ਉਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਨਾ ਕੱਟਣ ਦੀਆਂ ਅਪੀਲਾਂ ਕਰਨ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਕੁਝ ਥਾਂਵਾਂ ਉਤੇ ਜ਼ਮੀਨੀ ਪੱਧਰ ਉਤੇ ਜੋ ਕੁਝ ਵੇਖਿਆ ਜਾ ਰਿਹਾ ਹੈ, ਉਹ ਕਿਸਾਨਾਂ ਦੇ ਰੋਹ ਨੂੰ ਦਰਸਾਉਂਦਾ ਹੈ ਜਿਹਨਾਂ ਨੂੰ ਨਵੇਂ ਖੇਤੀ ਕਾਨੂੰਨਾਂ ਦੇ ਨਤੀਜੇ ਵਜੋਂ ਆਪਣਾ ਭਵਿੱਖ ਧੁੰਦਲਾ ਨਜ਼ਰ ਆਉਂਦਾ ਹੈ। ਉਹਨਾਂ ਆਖਿਆ ਕਿ ਕਿਸਾਨ ਯੂਨੀਅਨ ਵੀ ਇਹ ਸਾਫ ਕਰ ਚੁੱਕੀਆਂ ਹਨ ਕਿ ਉਹ ਨਹੀਂ ਚਾਹੁੰਦੇ ਕਿ ਕਿਸਾਨ ਅਜਿਹੀਆਂ ਕਾਰਵਾਈਆਂ ਵਿੱਚ ਹਿੱਸਾ ਬਣਨ। ਉਹਨਾਂ ਕਿਹਾ ਕਿ ਕਿਸਾਨ ਯੂਨੀਅਨਾਂ ਨੇ ਤਾਂ ਸਾਰੇ ਪ੍ਰਦਰਸ਼ਨਕਾਰੀਆਂ ਅਤੇ ਕਿਸਾਨਾਂ ਨਾਲ ਖੜ੍ਹਨ ਵਾਲੇ ਲੋਕਾਂ ਨੂੰ ਟੈਲੀਕਾਮ ਪ੍ਰੋਵਾਈਡਰ, ਜਿਸ ਦਾ ਉਹਨਾਂ ਨੇ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ, ਦੇ ਨੈੱਟਵਰਕ ਤੋਂ ਨੰਬਰ ਪੋਰਟ ਕਰਵਾਉਣ ਦੀ ਸਲਾਹ ਦਿੱਤੀ ਸੀ।

ਮੁੱਖ ਮੰਤਰੀ ਨੇ ਜ਼ਿਕਰ ਕੀਤਾ ਕਿ ਕਿਸਾਨ ਆਗੂ ਖ਼ੁਦ ਮੰਨਦੇ ਹਨ ਅਤੇ ਇਸ ਗੱਲ `ਤੇ ਜ਼ੋਰ ਦੇ ਰਹੇ ਸਨ ਕਿ ਅੰਦੋਲਨ ਦੀ ਸਫਲਤਾ ਵਾਸਤੇ ਇਹ ਯਕੀਨੀ ਬਣਾਇਆ ਜਾਣਾ ਜ਼ਰੂਰੀ ਹੈ ਕਿ ਅੰਦੋਲਨ ਸ਼ਾਂਤੀਪੂਰਨ ਰਹੇ। ਭਾਜਪਾ ਆਗੂ ਦੀ ਟਿੱਪਣੀ ਨੂੰ ਉਸ ਦੀ ਘਟੀਆ ਅਤੇ ਨੀਵੇਂ ਦਰਜੇ ਦੀ ਸੋਚ ਦਾ ਪ੍ਰਗਟਾਵਾ ਦੱਸਦਿਆਂ ਉਨ੍ਹਾਂ ਕਿਹਾ “ਕੀ ਇਹ ਨਕਸਲੀਆਂ ਦੀ ਭਾਸ਼ਾ ਹੈ ਜਿਵੇਂ ਕਿ ਚੁੱਘ ਦੋਸ਼ ਲਾ ਰਹੇ ਹਨ?”

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਪੂਰੀ ਤਰ੍ਹਾਂ ਉਲਟ, ਕਾਂਗਰਸ ਲੋਕਾਂ ਦੇ ਸ਼ਾਂਤਮਈ ਵਿਰੋਧ ਦੇ ਸੰਵਿਧਾਨਕ ਹੱਕ ਨੂੰ ਕਾਇਮ ਰੱਖਣ ਵਿੱਚ ਵਿਸ਼ਵਾਸ ਰੱਖਦੀ ਹੈ, ਜਿਸ ਨੂੰ ਕਿਸਾਨਾਂ ਦੇ ਅੰਦੋਲਨ ਦੇ ਸੰਦਰਭ ਵਿੱਚ ਸੁਪਰੀਮ ਕੋਰਟ ਨੇ ਵੀ ਜਾਇਜ਼ ਠਹਿਰਾਇਆ ਹੈ। ਉਨ੍ਹਾਂ ਕਿਹਾ,“ਪਰ ਭਾਜਪਾ ਅਤੇ ਚੁੱਘ ਵਰਗੇ ਨੇਤਾ ਆਪਣੇ ਬੇਸ਼ਰਮੀ ਭਰੇ ਝੂਠਾਂ ਅਤੇ ਗਲਤ ਪ੍ਰਚਾਰ ਜ਼ਰੀਏ ਅਜਿਹੇ ਸਾਰੇ ਵਿਰੋਧ ਪ੍ਰਦਰਸ਼ਨਾਂ ਨੂੰ ਦਬਾਉਣ `ਤੇ ਤੁਲੇ ਹੋਏ ਹਨ।“

ਮੁੱਖ ਮੰਤਰੀ ਨੇ ਚੁੱਘ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੰਜਾਬ ਵਿਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ `ਤੇ ਨਜ਼ਰ ਰੱਖਣ ਸਬੰਧੀ ਕੀਤੀ ਗਈ ਅਪੀਲ ਲਈ ਭਾਜਪਾ ਆਗੂ `ਤੇ ਵਰ੍ਹਦਿਆਂ ਕਿਹਾ ਕਿ ਚੰਗਾ ਹੁੰਦਾ ਜੇ ਭਾਜਪਾ ਨੇਤਾ ਪੰਜਾਬ ਵਿੱਚ ਅੱਤਵਾਦੀਆਂ ਦੀ ਤਾਜ਼ਾ ਕੋਸ਼ਿਸ਼ ਅਤੇ ਹਥਿਆਰਾਂ ਦੀ ਤਸਕਰੀ `ਤੇ ਨਜ਼ਰ ਰੱਖਣ ਲਈ ਕੇਂਦਰ ਤੋਂ ਸਹਾਇਤਾ ਮੰਗਣ ਦੀ ਗੱਲ ਆਖਦੇ।

ਕਿਸਾਨਾਂ ਨੂੰ ਪਿਛਲੇ ਮਹੀਨਿਆਂ ਦੀ ਤਰ੍ਹਾਂ ਆਪਣੇ ਵਿਰੋਧ ਪ੍ਰਦਰਸ਼ਨ ਸ਼ਾਂਤਮਈ ਰੱਖਣ ਦੀ ਅਪੀਲ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਖੇਤੀਬਾੜੀ ਭਾਈਚਾਰੇ ਸਮੇਤ ਪੰਜਾਬ ਦੇ ਹਿੱਤ ਵਿੱਚ ਹੈ। ਉਨ੍ਹਾਂ ਕਿਹਾ ਕਿ ਦੂਰਸੰਚਾਰ ਸੇਵਾਵਾਂ ਵਿਚ ਵਿਘਨ ਬੱਚਿਆਂ ਦੀ ਪੜ੍ਹਾਈ ਅਤੇ ਪੇਸ਼ੇਵਰਾਂ ਦੇ ਕੰਮ ਵਿਚ ਰੁਕਾਵਟ ਪੈਦਾ ਕਰਨ ਦੇ ਨਾਲ ਨਾਲ ਜ਼ਰੂਰੀ ਸੇਵਾਵਾਂ ਵਿਚ ਵੀ ਵਿਘਨ ਪਾ ਰਿਹਾ ਹੈ । ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਚਲੀਆਂ ਵਿਰੋਧੀ ਪਾਰਟੀਆਂ ਅਤੇ ਭਾਜਪਾ ਦੀਆਂ ਭੜਕਾਊ ਕਾਰਵਾਈਆਂ ਵੱਲ ਧਿਆਨ ਨਾ ਦੇਣ ਕਿਉਂਕਿ ਉਨ੍ਹਾਂ ਦਾ ਇੱਕੋ-ਇੱਕ ਏਜੰਡਾ ਕਿਸਾਨੀ ਭਾਈਚਾਰੇ ਨੂੰ ਕੇਂਦਰ ਤੋਂ ਆਪਣੇ ਬਣਦੇ ਹੱਕ ਲੈਣ ਵਿੱਚ ਅੜਿੱਕੇ ਡਾਹੁਣਾ ਹੈ।

—————

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਕੱਲ੍ਹ

Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਕੱਲ੍ਹ

by Ranjit Singh
3 weeks ago
0

Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਕੱਲ੍ਹ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 