ਕਿਸਾਨਾਂ ਨੇ ਕੀਤਾ ਸੁਖਬੀਰ ਬਾਦਲ ਦਾ ਜਬਰਦਸਤ ਵਿਰੋਧ
ਪੰਜਾਬ ਯਾਤਰਾ ਦੌਰਾਨ ਅੱਜ ਬਾਘਾਪੁਰਾਣਾ ਪਹੁੰਚੇ ਸਨ ਸੁਖਬੀਰ ਬਾਦਲ
ਚੰਡੀਗੜ੍ਹ,27ਅਗਸਤ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜੋ ਕਿ 100 ਦਿਨਾਂ ਦੇ ਪੰਜਾਬ ਯਾਤਰਾ ਦੌਰੇ ਤੇ ਹਨ, ਅੱਜ ਬਾਘਾਪੁਰਾਣਾ ਵਿਖੇ ਪਹੁੰਚੇ ਸਨ। ਜਿੱਥੇ ਉਹਨਾਂ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਕਿਸਾਨਾਂ ਦੇ ਜਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ । ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
ਦੱਸ ਦਈਏ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜੱਥੇਬੰਦੀਆਂ ਲਗਾਤਾਰ ਦਿੱਲੀ ਦੀਆਂ ਬਰੂਹਾਂ ਤੇ ਡਟੀਆਂ ਹੋਈਆਂ ਹਨ। ਉੱਥੇ ਹੀ ਪੰਜਾਬ ਤੇ ਹਰਿਆਣਾ ਵਿੱਚ ਕਿਸਾਨ ਜੱਥੇਬੰਦੀਆਂ ਲਗਭਗ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਪ੍ਰੋਗਰਾਮਾਂ ਦੌਰਾਨ ਵਿਰੋਧ ਪ੍ਰਦਰਸ਼ਨ ਕਰਦੀਆਂ ਹਨ।