ਕਿਸਾਨਾਂ ਨੇ ਘੇਰੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ
ਗੁਲਾਬੀ ਸੁੰਡੀ ਕਾਰਨ ਹੋਏ ਨੁਕਸਾਨ ਦਾ ਮੁਆਵਜਾ ਮੰਗ ਰਹੇ ਹਨ ਕਿਸਾਨ
ਚੰਡੀਗੜ੍ਹ,7 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਨੂੰ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਘੇਰਾ ਪਾ ਲਿਆ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਗੁਲਾਬੀ ਸੁੰਡੀ ਕਾਰਨ ਨਰਮੇ ਦੇ ਨੁਕਸਾਨ ਦੇ ਮੁਆਵਜੇ ਦੀ ਮੰਗ ਕਰਦਿਆਂ 5ਜਿਲ੍ਹਿਆਂ ਦੇ ਕਿਸਾਨਾਂ ਨੇ ਪਿਛਲੇ 3 ਦਿਨਾਂ ਤੋੋਂ ਮੰਤਰੀ ਦੀ ਕੋਠੀ ਤੋਂ ਕੁੱਝ ਦੂਰ ਪੱਕਾ ਧਰਨਾ ਲਗਾਇਆ ਹੋਇਆ ਸੀ।