ਕਿਸਾਨਾਂ ਲਈ ਖੁਸ਼ਖ਼ਬਰੀ- ਪੰਜਾਬ ਸਰਕਾਰ ਵੱਲੋਂ ਗੰਨੇ ਦੀਆਂ ਕੀਮਤਾਂ ‘ਚ ਵਾਧਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
ਚੰਡੀਗੜ੍ਹ, 1ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਦੀ ਆਪ ਸਰਕਾਰ ਨੇ ਚੜ੍ਹਦੇ ਮਹੀਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ ਦਿੱਤਾ ਹੈ। ਗੰਨੇ ਦੀਆਂ ਕੀਮਤਾਂ ‘ਚ ਕੀਤਾ ਵਾਧਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸ਼ੋਸ਼ਲ ਮੀਡੀਆ ਤੇ ਖੁਦ ਇਹ ਜਾਣਕਾਰੀ ਸਾਂਝੀ ਕੀਤੀਹੈ।
ਮੁੱਖ ਮੰਤਰੀ ਮਾਨ ਨੇ ਲਿਖਿਆ “ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..”
https://x.com/BhagwantMann/status/1730424624037744909?t=LCSohtXlX0d6ZvB-u5iiDA&s=08