ਕਿਸਾਨਾਂ ਵੱਲੋਂ ਜਲੰਧਰ-ਦਿੱਲੀ ਰਾਸ਼ਟਰੀ ਰਾਜਮਾਰਗ ਚੌਥੇ ਦਿਨ ਵੀ ਪੂਰੀ ਤਰ੍ਹਾਂ ਬੰਦ
ਆਮ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਮੁਸ਼ਕਿਲਾਂ ਦਾ ਸਾਹਮਣਾ

ਚੰਡੀਗੜ੍ਹ,23 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਗੰਨਾ ਕਾਸ਼ਤਕਾਰਾਂ ਵੱਲੋਂ ਗੰਨੇ ਦੀਆਂ ਕੀਮਤਾਂ ਵਧਾਉਣ ਅਤੇ ਪਿਛਲਾ ਬਕਾਇਆ ਜਲਦ ਜਾਰੀ ਕਰਨ ਨੂੰ ਲੈ ਕੇ ਦਿੱਲੀ-ਜਲੰਧਰ ਹਾਈ ਵੇਅ ਚੌਥੇ ਦਿਨ ਵੀ ਬੰਦ ਕੀਤਾ ਗਿਆ ਹੈ। ਜਿਸ ਕਾਰਨ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੱਲ੍ਹ ਹੋਈ ਕਿਸਾਨਾਂ ਅਤੇ ਸਰਕਾਰ ਦੀ ਮੀਟਿੰਗ ਵੀ ਬੇਸਿੱਟਾ ਰਹੀ ਸੀ।
ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਇਸ ਮਾਮਲੇ ਨੂੰ ਲੈ ਕੇ ਟਵੀਟ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਗੰਨੇ ਦੀਆਂ ਕੀਮਤਾਂ ਨਾਲ ਲੱਗਦੇ ਸੂਬੇ ਹਰਿਆਣਾ ਅਤੇ ਯੂਪੀ,ਉੱਤਰਾਖੰਡ ਨਾਲੋਂ ਘੱਟ ਹਨ,ਭਾਰੀ ਉਤਪਾਦਨ ਖਰਚ ਕਾਰਨ ਗੰਨੇ ਦੀਆਂ ਕੀਮਤਾਂ ਵਿੱਚ ਵਾਧਾ ਹੋਣਾ ਚਾਹੀਦਾ ਹੈ।






















