ਕਿਸਾਨਾਂ ਵੱਲੋਂ ਟੋਲ ਪਲਾਜ਼ੇ ਬੰਦ ਕਰਨ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ ਸੁਣਵਾਈ
ਚੰਡੀਗੜ੍ਹ 12 ਜਨਵਰੀ(ਵਿਸ਼ਵ ਵਾਰਤਾ)-ਰਾਸ਼ਟਰੀ ਹਾਈਵੇਅ ਅਥਾਰਟੀ ਵੱਲੋਂ ਪਾਈ ਗਈ ਪਟੀਸ਼ਨ ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਟੋਲ ਪਲਾਜ਼ੇ ਮੁੜ ਤੋਂ ਚਾਲੂ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਨਿਰਦੇਸ਼ ਦਿੰਦਿਆਂ ਸਰਕਾਰ ਤੋਂ ਇਸ ਸੰਬੰਧ ਵਿੱਚ ਸਟੇਟਸ ਰਿਪੋਰਟ ਵੀ ਮੰਗੀ ਹੈ। ਐਨਐਚਏਆਈ ਵੱਲੋਂ ਦਾਖਲ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਕਿ ਪੰਜਾਬ ਭਰ ਵਿਚ 13 ਟੋਲ ਪਲਾਜ਼ਿਆਂ ’ਤੇ ਕਿਸਾਨਾਂ ਵੱਲੋਂ ਪੱਕੇ ਮੋਰਚੇ ਲਗਾ ਕੇ ਬੰਦ ਕੀਤੇ ਟੋਲ ਪਲਾਜ਼ੇ ਮੁੜ ਚਾਲੂ ਕਰਵਾਏ ਜਾਣ। ਅਦਾਲਤ ਨੇ ਕਿਹਾ ਕਿ ਇਸ ਲਈ ਸਰਕਾਰ ਤੁਰੰਤ ਇੰਤਜ਼ਾਮ ਕਰੇ।