ਕਿਸਾਨਾਂ ਵੱਲੋਂ 26 ਜਨਵਰੀ ਦੀ ਟਰੈਕਟਰ ਪਰੇਡ ਦੀ ਹਮਾਇਤ ਲਈ ਆਪ ਵੱਲੋਂ ਮਾਨਸਾ ਅਤੇ ਬਠਿੰਡਾ ਸ਼ਹਿਰ ਵਿੱਚ ਕੀਤਾ ਗਿਆ ਮੋਟਰਸਾਈਕਲ ਮਾਰਚ
ਮਾਨਸਾ, ਬਠਿੰਡਾ 23 ਜਨਵਰੀ :(ਵਿਸ਼ਵ ਵਾਰਤਾ)-ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਦੇ ਸੱਦੇ ਤੇ ਅੱਜ ਆਮ ਆਦਮੀ ਪਾਰਟੀ ਵੱਲੋਂ ਮਾਨਸਾ ਅਤੇ ਬਠਿੰਡਾ ਸ਼ਹਿਰ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ।
ਇਸ ਦੀ ਜਾਣਕਾਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਨਵਦੀਪ ਸਿੰਘ ਜੀਦਾ ਨੇ ਵੱਖ-ਵੱਖ ਦਿਤੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਕਿਸਾਨਾਂ ਨਾਲ਼ ਖੜੀ ਸੀ ਅਤੇ ਅੱਗੇ ਤੋਂ ਵੀ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ। ਉਹਨਾਂ ਨੇ ਦੱਸਿਆ ਕਿ ਇਸ ਮਾਰਚ ਰਾਹੀਂ ਆਪ ਵੱਲੋਂ ਵਪਾਰੀਆਂ, ਮਜ਼ਦੂਰਾਂ, ਆੜਤੀਆਂ ਅਤੇ ਛੋਟੇ ਦੁਕਾਨਦਾਰਾਂ ਨੂੰ 26 ਜਨਵਰੀ ਦੀ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਕਿਸਾਨ ਪਰੇਡ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਅਹੁਦੇਦਾਰ ਅਤੇ ਵਰਕਰ ਵੱਧ ਚੜ ਕੇ ਹਿੱਸਾ ਲੈਣਗੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਬੁਢਲਾਡਾ, ਐੱਮ ਐਲ ਏ ਬਲਜਿੰਦਰ ਕੌਰ ਤਲਵੰਡੀ ਸਾਬੋ, ਚਰਨਜੀਤ ਸਿੰਘ ਅੱਕਾਂਵਾਲੀ, ਵਿਜੇ ਕੁਮਾਰ ਸਿੰਗਲਾ, ਗੁਰਪ੍ਰੀਤ ਸਿੰਘ ਭੁੱਚਰ, ਚੌਧਰੀ ਨੇਮ ਚੰਦ, ਸੁਖਵਿੰਦਰ ਸਿੰਘ ਭੋਲਾ ਮਾਨ,
ਰਕੇਸ਼ ਪੁਰੀ , ਬਲਕਾਰ ਸਿੰਘ ਭੋਖੜਾ , ਸੁਖਵੀਰ ਬਰਾੜ ਅਤੇ ਬਹੁਤ ਸਾਰੇ ਆਪ ਵਰਕਰ ਸ਼ਾਮਿਲ ਹੋਏ।