ਕਿਸਾਨ ਅੰਦੋਲਨ ਦਾ ਫੈਸਲਾ ਕਿਸਾਨਾਂ ਦੇ ਹੱਕ ਵਿੱਚ ਹੋਣ ‘ਤੇ ਕੈਪਟਨ ਵੱਲੋਂ 2022 ਦੀਆਂ ਚੋਣਾਂ ਭਾਜਪਾ ਨਾਲ ਰਲ਼ ਕੇ ਲੜਨ ਦਾ ਐਲਾਨ

ਚੰਡੀਗੜ੍ਹ,19 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿੱਚ ਜਾਣ ਜਾਂ ਆਪਣੀ ਅਲੱਗ ਪਾਰਟੀ ਬਣਾਉਣ ਦੀਆਂ ਕਿਆਸਰਾਈਆਂ ਲੱਗ ਰਹੀਆਂ ਸਨ। ਹੁਣ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਵੱਲੋਂ ਟਵੀਟ ਰਾਹੀਂ ਕੈਪਟਨ ਅਮਰਿੰਦਰ ਸਿੰਘ ਦਾ ਇਕ ਬਿਆਨ ਜਾਰੀ ਕੀਤਾ ਗਿਆ ਹੈ ਕਿ ਉਹ ਆਪਣੀ ਅਲੱਗ ਪਾਰਟੀ ਬਣਾ ਰਹੇ ਹਨ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੇਕਰ ਕਿਸਾਨੀ ਮੁੱਦਾ ਹੱਲ ਹੋ ਜਾਂਦਾ ਹੈ ਤਾਂ ਉਹ ਭਾਜਪਾ ਨਾਲ ਗੱਠਜੋੜ ਕਰ ਸਕਦੇ ਹਨ। ਇਸ ਤੋਂ ਇਲਾਵਾ ਕੈਪਟਨ ਵੱਲੋਂ ਅਕਾਲੀ ਦਲ ਬਾਦਲ ਨਾਲੋਂ ਵੱਖ ਹੋਏ ਧੜਿਆਂ ਨਾਲ ਜਾਣ ਦੀ ਵੀ ਗੱਲ ਕਹੀ ਗਈ ਹੈ।
‘I will not rest till I can secure the future of my people and my state. Punjab needs political stability and protection from internal & external threats. I promise my people I will do what it takes to ensure its peace and security, which is today at stake’: @capt_amarinder 3/3 https://t.co/HB4xYwYcKM
— Raveen Thukral (@Raveen64) October 19, 2021
‘The battle for Punjab’s future is on. Will soon announce the launch of my own political party to serve the interests of Punjab & its people, including our farmers who’ve been fighting for their survival for over a year’: @capt_amarinder 1/3 pic.twitter.com/7ExAX9KkNG
— Raveen Thukral (@Raveen64) October 19, 2021






















