ਪੰਜਾਬ ਕਾਂਗਰਸ ਦੇ ਪਾਰਲੀਮੈਂਟ ਮੈਂਬਰਾਂ ਦਾ ਧਰਨਾ ਰਾਤ ਨੂੰ ਵੀ ਜਾਰੀ

ਨਵੀਂ ਦਿੱਲੀ 7 ਦਸੰਬਰ ( ਵਿਸ਼ਵ ਵਾਰਤਾ )- ਕਿਸਾਨ ਅੰਦੋਲਨ ਦੀ ਹਿਮਾਇਤ ਵਿੱਚ ਪੰਜਾਬ ਦੇ ਪਾਰਲੀਮੈਂਟ ਮੈਂਬਰਾਂ ਵੱਲੋਂ ਜੰਤਰ ਮੰਤਰ ਵਿੱਖੇ ਅੱਜ ਦਿੱਤਾ ਗਿਆ ਧਰਨਾ ਰਾਤ ਨੂੰ ਵੀ ਜਾਰੀ ਰਿਹਾ । ਕਾਂਗਰਸ ਦੇ ਪਾਰਲੀਮੈਂਟ ਮੈਂਬਰਾਂ ਦੀ ਮੰਗ ਹੈ ਕਿ ਮੋਦੀ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਲਈ ਪਾਰਲੀਮੈਂਟ ਦਾ ਸਪੈਸ਼ਲ ਸੈਸ਼ਨ ਬੁਲਾਇਆ ਜਾਵੇ , ਉਹਨਾਂ ਦਾ ਕਹਿਣਾ ਹੈ ਕਿ ਸੰਗਰਸ਼ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੁਰੰਤ ਪਰਵਾਣ ਕਰੇ ।




















