• Latest
  • Trending
ਕਿਸਾਨ ਅੰਦੋਲਨ ਦੇ ਹੱਕ ਵਿਚ ਢਾਲ ਬਣ ਕੇ ਅੱਗੇ ਆਏ ਖ਼ਾਲਸਾ ਪੰਥ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਕਿਸਾਨ ਅੰਦੋਲਨ ਦੇ ਹੱਕ ਵਿਚ ਢਾਲ ਬਣ ਕੇ ਅੱਗੇ ਆਏ ਖ਼ਾਲਸਾ ਪੰਥ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

6 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

37 minutes ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

41 minutes ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

44 minutes ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

49 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

3 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

3 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

4 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

5 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

5 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Saturday, November 21, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਅੰਦੋਲਨ ਦੇ ਹੱਕ ਵਿਚ ਢਾਲ ਬਣ ਕੇ ਅੱਗੇ ਆਏ ਖ਼ਾਲਸਾ ਪੰਥ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

November 15, 2020
in ਖਬਰਾਂ, ਪੰਜਾਬ
ਕਿਸਾਨ ਅੰਦੋਲਨ ਦੇ ਹੱਕ ਵਿਚ ਢਾਲ ਬਣ ਕੇ ਅੱਗੇ ਆਏ ਖ਼ਾਲਸਾ ਪੰਥ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਕਿਸਾਨ ਅੰਦੋਲਨ ਦੇ ਹੱਕ ਵਿਚ ਢਾਲ ਬਣ ਕੇ ਅੱਗੇ ਆਏ ਖ਼ਾਲਸਾ ਪੰਥ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 15 ਨਵੰਬਰ ( ਵਿਸ਼ਵ ਵਾਰਤਾ )- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਬੰਦੀ ਛੋੜ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂਅ ਸੰਦੇਸ਼ ਦਿੱਤਾ। ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੱਤੀ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਸਿੱਖ ਕੌਮ ਨਾਂ ਦਿੱਤੇ ਆਪਣੇ ਸੰਦੇਸ਼ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਇਤਿਹਾਸ ਅਨੁਸਾਰ ਗੁਰਮਤਿ ਦੀ ਸ਼ਾਨਾਮੱਤੀ ਪ੍ਰੰਪਰਾ ਬਾਰੇ ਭਾਵਪੂਰਤ ਵਿਚਾਰ ਸਾਂਝੇ ਕਰਦਿਆਂ ਇਤਿਹਾਸ ਦਾ ਅਧਿਐਨ ਬਿਬੇਕ ਬੁੱਧ ਨਾਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਹਰ ਪੱਧਰ ’ਤੇ ਅਵਾਜ਼ ਉਠਾਈ ਅਤੇ ਲੋੜ ਪੈਣ ’ਤੇ ਆਪਣੀ ਸ਼ਹਾਦਤਾਂ ਵੀ ਦਿੱਤੀਆਂ। ਛੇਵੇਂ ਪਾਤਸ਼ਾਹ ਨੇ ਮੀਰੀ-ਪੀਰੀ ਦੀ ਪ੍ਰੰਪਰਾ ਅਨੁਸਾਰ ਭਗਤੀ ਦੇ ਨਾਲ-ਨਾਲ ਸ਼ਕਤੀ ਨੂੰ ਵੀ ਵਿਸ਼ੇਸ਼ ਅਹਿਮੀਅਤ ਦਿੱਤੀ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੌਜੂਦਾ ਸਮੇਂ ਕੌਮ ਨੂੰ ਦਰਪੇਸ਼ ਚੁਣੌਤੀਆਂ ਦਾ ਗੁਰਮਤਿ ਦੀ ਰੌਸ਼ਨੀ ਵਿਚ ਮੁਕਾਬਲਾ ਕਰਨ ਲਈ ਕਿਹਾ।

ਉਨ੍ਹਾਂ ਆਖਿਆ ਕਿ ਹਰ ਸਿੱਖ ਅਤੇ ਖਾਸਕਰ ਨੌਜੁਆਨ ਪੀੜ੍ਹੀ ਨੂੰ ਆਪਣੇ ਜ਼ੁੰਮੇਵਾਰੀ ਦੇ ਅਹਿਸਾਸ ਪ੍ਰਤੀ ਚੇਤੰਨ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਉਦੋਂ ਇਸ ਅਹਿਸਾਸ ਹੋਰ ਵੀ ਵੱਧ ਜਾਂਦਾ ਹੈ, ਜਦੋਂ ਦੇਸ਼ ਅੰਦਰ ਮੁੜ ਤੋਂ ਧਰਮ, ਭਾਸ਼ਾ, ਰਾਜਨੀਤੀ, ਆਰਥਿਕਤਾ, ਸਿੱਖਿਆ ਅਤੇ ਸੱਭਿਆਚਾਰ ਵਾਲੀ ਕੁਦਰਤੀ ਵੰਨਸੁਵੰਨਤਾ ਨੂੰ ਖ਼ਤਮ ਕਰਕੇ ਇਕਸਾਰਤਾ ਲਿਆਉਣ ਦੇ ਨਾਂ ਹੇਠ ਜਬਰ ਜੁਲਮ ਤੇ ਵਿਤਕਰੇਬਾਜ਼ੀ ਦੀ ਲਹਿਰ ਤੇਜ਼ ਹੋਣ ਲੱਗੇ, ਜਦੋਂ ਘੱਟਗਿਣਤੀਆਂ, ਅਨੁਸੂਚਿਤ ਵਰਗਾਂ, ਆਦਿਵਾਸੀਆਂ ਸਮੇਤ ਹਰ ਆਮ ਨਾਗਰਿਕ ਦੇ ਬੋਲਣ, ਪੜ੍ਹਣ ਅਤੇ ਲਿਖਣ ਦੇ ਅਧਿਕਾਰਾਂ ਖੋਹੇ ਜਾ ਰਹੇ ਹੋਣ, ਜਦੋਂ ਅਸਹਿਮਤੀ ਦੀ ਅਵਾਜ਼ ਨੂੰ ਰਾਜਸੀ ਤਾਕਤ ਦੇ ਜ਼ੋਰ ਨਾਲ ਬੰਦ ਕਰਾਇਆ ਜਾ ਰਿਹਾ ਹੋਵੇ, ਜਦੋਂ ਨਵੇਂ-ਨਵੇਂ ਕਾਲੇ ਕਾਨੂੰਨ ਲਿਆ ਕੇ ਬੁੱਧੀਜੀਵੀਆਂ ਸਮੇਤ ਆਮ ਨਾਗਰਿਕਾਂ ਨੂੰ ਜ਼ੇਲ੍ਹਾਂ ਵਿਚ ਬੰਦ ਕਰਨ ਦੀ ਪ੍ਰਰੀਕਿਆ ਵਿਚ ਵਾਧਾ ਹੋਣ ਦਾ ਚਿੰਤਾਜਨਕ ਵਰਤਾਰਾ ਵਾਪਰ ਰਿਹਾ ਹੋਵੇ, ਜਦੋਂ 35-35 ਸਾਲਾਂ ਤੋਂ ਸਿੱਖ ਕੈਦੀਆਂ ਨੂੰ ਜ਼ੇਲ੍ਹਾਂ ਵਿਚ ਬੰਦੀ ਬਣਾ ਕੇ ਰੱਖਿਆ ਹੋਵੇ।

ਉਨ੍ਹਾਂ ਕਿਹਾ ਕਿ ਅੱਜ ਕਿਸਾਨ, ਬਜ਼ੁਰਗ, ਬੱਚੇ, ਬੀਬੀਆਂ ਭੈਣਾਂ ਅਤੇ ਨੌਜੁਆਨ ਆਪਣੇ ਵਿਰਾਸਤੀ ਹੱਕਾਂ ਦੀ ਲੜਾਈ ਲਈ ਮੈਦਾਨ ਵਿਚ ਸੰਘਰਸ਼ ਕਰ ਰਹੇ ਹਨ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਤਿਹਾਸ ਵਿਚ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨਾਂ ਅਤੇ ਉਪਜ ’ਤੇ ਸਰਮਾਏਦਾਰੀ ਧਿਰ ਨੂੰ ਮਜ਼ਬੂਤ ਕਰਨ ਲਈ ਵਰਤਮਾਨ ਹੁਕਮਰਾਨ ਯਤਨਸ਼ੀਲ ਹਨ। ਉਨ੍ਹਾਂ ਖ਼ਾਲਸਾ ਪੰਥ ਨੂੰ ਕਿਸਾਨ ਅੰਦੋਲਨ ਦੇ ਹੱਕ ਵਿਚ ਢਾਲ ਬਣ ਕੇ ਅੱਗੇ ਆਉਣ ਲਈ ਕਿਹਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੋਵਿੰਡ 19 ਦੌਰਾਨ ਸਿੱਖ ਕੌਮ ਵੱਲੋਂ ਨਿਭਾਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।
ਭਾਈ ਲੌਂਗੋਵਾਲ ਵੱਲੋਂ ਸਮਾਜਿਕ ਕੁਰੀਤੀਆਂ ਵਿਰੁੱਧ ਸੰਘਰਸ਼ਸ਼ੀਲ ਹੋਣ ਦਾ ਸੱਦਾ
ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਆਪਣੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਅਤੇ ਮੌਜੂਦਾ ਸਮੇਂ ਫੈਲੀਆਂ ਸਮਾਜਿਕ ਕੁਰੀਤੀਆਂ ਵਿਰੁੱਧ ਸੰਘਰਸ਼ਸ਼ੀਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬਾਨ ਦੀ ਸੋਚ ਅਨੁਸਾਰ ਉਸਰੇ ਪੰਜਾਬ ਦੇ ਸੱਭਿਆਚਾਰ ਨੂੰ ਗੰਧਲਾ ਕਰਨ ਵਾਲੀਆਂ ਸ਼ਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਸਫਾਇਆ ਕਰਨਾ ਅੱਜ ਦੀ ਵੱਡੀ ਜ਼ਰੂਰਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਹਾੜੇ ਦੀ ਵੀ ਸਿੱਖ ਜਗਤ ਨੂੰ ਵਧਾਈ ਦਿੱਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਸੰਬੋਧਨ ਦੌਰਾਨ ਸ਼ਹੀਦ ਭਾਈ ਮਨੀ ਸਿੰਘ ਨੂੰ ਵੀ ਯਾਦ ਕੀਤਾ ਅਤੇ ਉਨ੍ਹਾਂ ਦੇ ਜੀਵਨ ਤੋਂ ਸੰਗਤਾਂ ਅਤੇ ਖ਼ਾਸਕਰ ਸਿੱਖ ਨੌਜੁਆਨੀ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਸੱੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿੱਖ ਧਰਮ ਅੰਦਰ ਬੰਦੀ ਛੋੜ ਦਿਵਸ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਨੇ ਵੀ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਗੱਜਣ ਸਿੰਘ, ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਭਾਈ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਮੁਖਤਾਰ ਸਿੰਘ, ਭਾਈ ਸੁਖਜੀਤ ਸਿੰਘ ਘਨੱਈਆ, ਸ. ਬਘੇਲ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਦਰਸ਼ਨ ਸਿੰਘ ਆਦਿ ਮੌਜੂਦ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ
ਬੰਦੀ ਛੋੜ ਦਿਵਸ ਮੌਕੇ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਨੁਮਾਇੰਦਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕਨੀਨ ਨੇ ਦਿੱਤੇ। ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਵਿਚ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਗੱਜਣ ਸਿੰਘ ਬਾਬਾ ਬਕਾਲਾ ਵਾਲੇ ਆਦਿ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

ਭਾਰਤ ਅਤੇ ਮਿਆਂਮਾਰ ਨੇ ਫੌਜੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਮਿਆਂਮਾਰ ਨੇ ਫੌਜੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

by Navjot
3 weeks ago
0

  ਨੇਪੀਡਾਵ, 2 ਨਵੰਬਰ (ਵਿਸ਼ਵ ਵਾਰਤਾ)  ਭਾਰਤ ਅਤੇ ਮਿਆਂਮਾਰ ਨੇ ਨੇਪੀਡਾਵ ਵਿਖੇ ਅੱਠਵੀਂ ਫੌਜ-ਤੋਂ-ਫੌਜ ਸਟਾਫ ਗੱਲਬਾਤ ਕੀਤੀ, ਜਿਸ ਵਿੱਚ ਸਾਂਝੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 