ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲਿਆਂ ਨੂੰ ਨਹੀਂ ਮਿਲੇਗਾ ਮੁਆਵਜ਼ਾ
ਪੜ੍ਹ ਲਓ ਕੀ ਕਿਹਾ ਕੇਂਦਰੀ ਖੇਤੀ ਮੰਤਰੀ ਨੇ ਸੰਸਦ ਵਿੱਚ
ਚੰਡੀਗੜ੍ਹ,1 ਦਸੰਬਰ(ਵਿਸ਼ਵ ਵਾਰਤਾ) ਸੰਸਦ ਦੇ ਸਰਦ ਰੱਤ ਇਜਲਾਸ ਦੇ ਤੀਜੇ ਦਿਨ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ “ਖੇਤੀ ਅੰਦੋਲਨ ਵਿੱਚ ਇੱਕ ਵੀ ਕਿਸਾਨ ਦੀ ਮੌਤ ਨਹੀਂ ਹੋਈ, ਮੁਆਵਜ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਖੇਤੀਬਾੜੀ ਮੰਤਰੀ ਨੇ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਕਿਹਾ ਕਿ ਮੰਤਰਾਲੇ ਕੋਲ ਕਿਸਾਨਾਂ ਦੇ ਅੰਦੋਲਨ ਕਾਰਨ ਕਿਸੇ ਕਿਸਾਨ ਦੀ ਮੌਤ ਦਾ ਕੋਈ ਰਿਕਾਰਡ ਨਹੀਂ ਹੈ।






















