ਕਿਸਾਨ ਅੰਦੋਲਨ ਦੌਰਾਨ ਬਜ਼ੂਰਗ ਮਾਤਾ ‘ਤੇ ਵਿਵਾਦਿਤ ਟਿੱਪਣੀ ਦੇ ਮਾਮਲੇ ਵਿੱਚ ਕੰਗਣਾ ਰਣੌਤ ਨੂੰ ਹਾਈਕੋਰਟ ਤੋਂ ਮਿਲੀ ਰਾਹਤ
ਪੜ੍ਹੋ ਕੀ ਹੈ ਪੂਰਾ ਮਾਮਲਾ ਅਤੇ ਕਦੋਂ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਚੰਡੀਗੜ੍ਹ,11ਜੁਲਾਈ(ਵਿਸ਼ਵ ਵਾਰਤਾ) ਕਿਸਾਨ ਅੰਦੋਲਨ ਦੌਰਾਨ ਨ ਦੌਰਾਨ ਬਜ਼ੁਰਗ ਔਰਤ ਦੀ ਫੋਟੋ ‘ਤੇ ਵਿਵਾਦਿਤ ਟਿੱਪਣੀ ਕਰਨ ਖਿਲਾਫ ਮਾਣਹਾਨੀ ਦੇ ਮਾਮਲੇ ‘ਚ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਦੀ ਪਟੀਸ਼ਨ ‘ਤੇ ਅੱਜ ਪੰਜਾਬ-ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਦੱਸ ਦਈਏ ਕਿ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਨੇ ਬਠਿੰਡਾ ਦੀ ਮਹਿੰਦਰ ਕੌਰ ਦੀ ਫੋਟੋ ਪੋਸਟ ਕਰਦਿਆਂ ਕਿਹਾ ਸੀ ਕਿ ਉਸ ਨੂੰ 100-100 ਰੁਪਏ ਦਿਹਾੜੀ ‘ਤੇ ਅੰਦੋਲਨ ਵਿੱਚ ਲਿਆਂਦਾ ਗਿਆ।.ਇਸ ਪੋਸਟ ਖ਼ਿਲਾਫ਼ ਮਹਿੰਦਰ ਕੌਰ ਨੇ ਬਠਿੰਡਾ ਕੋਰਟ ‘ਚ ਕੰਗਨਾ ਖਿਲਾਫ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਜਿਸਨੂੰ ਰੱਦ ਕਰਨ ਲਈ ਕੰਗਨਾ ਹਾਈਕੋਰਟ ਪਹੁੰਚੀ ਅਤੇ ਹੁਣ ਇਸ ਮਾਮਲੇ ‘ਚ ਕੰਗਨਾ ਨੂੰ ਰਾਹਤ ਦਿੱਤੀ ਗਈ ਹੈ। ਹੁਣ ਕੰਗਨਾ ਨੂੰ 14 ਜੁਲਾਈ ਨੂੰ ਬਠਿੰਡਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਨਹੀਂ ਹੋਣਾ ਪਵੇਗਾ।ਹਾਈਕੋਰਟ ਨੇ ਹੇਠਲੀ ਅਦਾਲਤ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਜਦੋਂ ਤੱਕ ਇਸ ਮਾਮਲੇ ਵਿੱਚ ਹਾਈਕੋਰਟ ਸੁਣਵਾਈ ਨਹੀਂ ਕਰਦਾ ਉਦੋਂ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਵੇਗੀ। ਹਾਈਕੋਰਟ ਵਿੱਚ ਹੁਣ ਇਸ ਮਾਮਲੇ ਦੀ ਸੁਣਵਾਈ 8 ਸਤੰਬਰ ਨੂੰ ਹੋਵੇਗੀ।