ਕਿਸਾਨ ਅੰਦੋਲਨ-ਮੀਟਿੰਗ ਅਪਡੇਟ
ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਕਾਰ ਖੜਕੀ
ਦੋਨੋਂ ਧਿਰਾਂ ਪਿੱਛੇ ਹਟਣ ਨੂੰ ਨਹੀਂ ਤਿਆਰ
ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਦੇ ਫੈਸਲੇ ਤੇ ਕੈਮ, ਜਦ ਕਿ ਕਿਸਾਨ ਆਗੂ ਰੱਦ ਕਰਵਾਉਣ ਲਈ ਅੜੇ
ਲੰਚ ਤੋਂ ਬਾਅਦ ਕਿਸਾਨਾਂ ਵੱਲੋਂ ਮੀਟਿੰਗ ਵਿੱਚ ਬੈਠਣ ਤੋਂ ਇੰਨਕਾਰ-ਡੈਡਲਾਕ ਜਾਰੀ
ਮੰਤਰੀਆਂ ਵੱਲੋਂ ਕਿਸਾਨ ਆਗੂਆਂ ਨੂੰ ਮਨਾਉਣ ਦੀ ਕੋਸ਼ਿਸ਼
ਨਵੀਂ ਦਿੱਲੀ, 4ਜਨਵਰੀ (ਵਿਸ਼ਵ ਵਾਰਤਾ)- ਤਿੰਨ ਨਵੇਂ ਖੇਤੀ ਕਾਨੂੰਨਾਂ ਤੇ ਅਤੇ ਐਮਐਸਪੀ ਤੇ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਹੋ ਰਹੀ 40 ਕਿਸਾਨ ਜੱਥੇਬੰਦੀਆਂ ਦੇ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਕਾਰ ਚੱਲ ਰਹੀ ਮੀਟਿੰਗ ਵਿੱਚ ਡੈਡਲਾਕ ਪੈਦਾ ਹੋ ਗਿਆ ਹੈ। ਕਿਸਾਨ ਆਗੂਆਂ ਨੇ ਲੰਚ ਬ੍ਰੇਕ ਤੋਂ ਬਾਅਦ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਇੰਨਕਾਰ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਦੇ ਮੰਤਰੀਆਂ ਨੇ ਤਿੰਨ ਨਵੇਂ ਬਣੇ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਤੋਂ ਇੰਨਕਾਰ ਕਰਨ ਤੇ ਚੱਲ ਰਹੀ ਗੱਲਬਾਤ ਵਿੱਚ ਤਲਕੀ ਪੈਦਾ ਹੋ ਗਈ। ਕਿਸਾਨ ਆਗੂ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਗੈਰ ਅੱਗੇ ਗੱਲਬਾਤ ਕਰਨ ਲਈ ਤਿਆਰ ਨਹੀਂ ਹਨ। ਜਦੋਂ ਕਿ ਕੇਂਦਰ ਸਰਕਾਰ ਵੱਲੋਂ ਹਿੱਸਾ ਲੈ ਰਹੇ ਮੰਤਰੀ ਕਿਸਾਨਾਂ ਨੂੰ ਗੱਲਬਾਤ ਲਈ ਮਨਾਉਣ ਵਿੱਚ ਲੱਗੇ ਹੋਏ ਹਨ। ਇਸ ਸਮੇਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਰੇਲਵੇ ਮੰਤਰੀ ਪਿਯੂਸ਼ ਗੋਇਲ ਇਕ ਵੱਖਰੇ ਕਮਰੇ ਵਿੱਚ ਬੈਠ ਕੇ ਗੱਲਬਾਤ ਕਰ ਰਹੇ ਹਨ। ਜਦ ਕਿ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕਿਸਾਨਾਂ ਨੂੰ ਮੀਟਿੰਗ ਵਿੱਚ ਲੱਗੇ ਹੋਏ ਹਨ। ਚੰਗੀ ਗੱਲ ਇਹ ਹੈ ਕਿ ਕਿਸਾਨ ਅਜੇ ਵੀ ਵਿਗਿਆਨ ਭਵਨ ਵਿਖੇ ਹੀ ਹਾਜ਼ਰ ਹਨ।