ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਨਾਮ ਤੇ ਜਗਾਈ ਗਈ ਦੀਪਮਾਲਾ
ਚੰਡੀਗੜ੍ਹ, 5ਨਵੰਬਰ(ਵਿਸ਼ਵ ਵਾਰਤਾ)-ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ ’ਤੇ ਲਗਾਤਾਰ ਖੜ੍ਹੇ ਕਿਸਾਨਾਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ’ਤੇ ਕਿਸਾਨ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਨਾਂ ’ਤੇ ਦੀਵੇ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ। ਟਿਕਰੀ ਅਤੇ ਸਿੰਘੂ ਸਰਹੱਦ ‘ਤੇ ਕਿਸਾਨਾਂ ਨੇ ਮੋਮਬੱਤੀਆਂ ਅਤੇ ਦੀਵੇ ਜਗਾ ਕੇ ਦੀਵਾਲੀ ਮਨਾਈ।























