ਕਿਸਾਨ ਅੰਦੋਲਨ 2.0 ਅੱਜ 15ਵੇਂ ਦਿਨ ਵੀ ਜਾਰੀ
ਖਨੌਰੀ ਸਰਹੱਦ ‘ਤੇ ਧਰਨਾ ਦੇ ਰਹੇ ਕਿਸਾਨ ਦੀ ਮੌਤ
ਦਿੱਲੀ ਮਾਰਚ ਨੂੰ ਲੈ ਕੇ ਫੈਸਲਾ ਕੱਲ੍ਹ
ਚੰਡੀਗੜ੍ਹ,27ਫਰਵਰੀ(ਵਿਸ਼ਵ ਵਾਰਤਾ) 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਅੱਜ 15 ਵਾਂ ਦਿਨ ਹੈ। ਖਨੌਰੀ ਸਰਹੱਦ ‘ਤੇ ਅੰਦੋਲਨ ਦੌਰਾਨ ਅੱਜ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਧਰਨੇ ਦੌਰਾਨ ਪਟਿਆਲਾ ਦੇ ਰਹਿਣ ਵਾਲੇ ਕਰਨੈਲ ਸਿੰਘ (50) ਦੀ ਸਿਹਤ ਵਿਗੜ ਗਈ। ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 15 ਦਿਨਾਂ ਤੋਂ ਚੱਲ ਰਹੇ ਅੰਦੋਲਨ ਦੌਰਾਨ ਇਹ 8ਵੀਂ ਮੌਤ ਹੈ। ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਅਜੇ ਵੀ ਡਟੇ ਹੋਏ ਹਨ। ਅੱਜ ਕਿਸਾਨ ਮਜ਼ਦੂਰ ਮੋਰਚਾ (KMM) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦਿੱਲੀ ਮਾਰਚ ‘ਤੇ ਚਰਚਾ ਕਰਨਗੇ। ਅੰਤਿਮ ਫੈਸਲਾ ਕੱਲ੍ਹ 28 ਫਰਵਰੀ ਨੂੰ ਲਿਆ ਜਾਵੇਗਾ।