ਕਿਸਾਨ ਅੰਦੋਲਨ 2.0 ਦਾ ਅੱਜ 19ਵਾਂ ਦਿਨ
ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਲਗਾਤਾਰ ਡਟੇ ਹਨ ਕਿਸਾਨ
ਹੁਣ ਡੱਬਵਾਲੀ ਬਾਰਡਰ ’ਤੇ ਵੀ ਧਰਨਾ ਦੇਣਗੇ ਕਿਸਾਨ
ਪੰਜਾਬੀ ਕਲਾਕਾਰ ਵੀ ਅੰਦੋਲਨ ਵਿੱਚ ਹੋਣਗੇ ਸ਼ਾਮਿਲ
ਫਿਲਹਾਲ ਦਿੱਲੀ ਮਾਰਚ ਤੇ ਫੈਸਲਾ ਮੁਲਤਵੀ
ਚੰਡੀਗੜ੍ਹ,2ਮਾਰਚ(ਵਿਸ਼ਵ ਵਾਰਤਾ) ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨਾਂ ਦੇ ਧਰਨੇ ਦਾ ਅੱਜ (2 ਮਾਰਚ) 19ਵਾਂ ਦਿਨ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਮੰਗਾਂ ਲਈ 13 ਫਰਵਰੀ ਤੋਂ ਲਗਾਤਾਰ ਸਰਹੱਦਾਂ ਤੇ ਡਟੇ ਹੋਏ ਹਨ। ਫਿਲਹਾਲ ਕਿਸਾਨ ਦਿੱਲੀ ਵੱਲ ਮਾਰਚ ਨਹੀਂ ਕਰਨਗੇ। ਅੱਜ ਪੰਜਾਬ ਦੇ ਕਲਾਕਾਰ ਕਿਸਾਨਾਂ ਦਾ ਸਮਰਥਨ ਕਰਨ ਲਈ ਸਰਹੱਦ ‘ਤੇ ਪਹੁੰਚਣਗੇ। ਜ਼ਿਕਰਯੋਗ ਹੈ ਕਿ ਪੰਜਾਬੀ ਕਲਾਕਾਰਾਂ ਨੇ ਪਿਛਲੀ ਕਿਸਾਨ ਲਹਿਰ ਨੂੰ ਬਹੁਤ ਤੇਜ਼ ਕੀਤਾ ਸੀ ਅਤੇ ਨੌਜਵਾਨਾਂ ਨੂੰ ਜੋੜਨ ਦਾ ਕੰਮ ਕੀਤਾ ਸੀ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਹੁਣ ਸ਼ੰਭੂ-ਖਨੌਰੀ ਸਰਹੱਦ ਦੇ ਨਾਲ-ਨਾਲ ਡੱਬਵਾਲੀ ਸਰਹੱਦ ’ਤੇ ਵੀ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ। ਗੌਰਤਲਬ ਹੈ ਕਿ 21 ਫਰਵਰੀ ਨੂੰ ਖਨੌਰੀ ਸਰਹੱਦ ਵਿਖੇ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਸੀ ਪਰ ਫਿਰ ਵੀ 29 ਫਰਵਰੀ ਨੂੰ ਦਿੱਲੀ ਵੱਲ ਕਿਸਾਨ ਮਾਰਚ ਕਰਨ ਬਾਰੇ ਕੋਈ ਨਵਾਂ ਐਲਾਨ ਨਹੀਂ ਕੀਤਾ ਗਿਆ। ਕਿਸਾਨ ਆਗੂ ਸਰਵਣ ਪੰਧੇਰ ਅਤੇ ਜਗਜੀਤ ਡੱਲੇਵਾਲ ਨੇ ਦੱਸਿਆ ਕਿ ਸ਼ੁਭਕਰਨ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 3 ਮਾਰਚ ਨੂੰ ਕੀਤੀ ਜਾਵੇਗੀ | ਜਿਸ ਤੋਂ ਬਾਅਦ ਹੀ ਅੱਗੇ ਵਧਣ ਦਾ ਫੈਸਲਾ ਲਿਆ ਜਾਵੇਗਾ।