ਕਿਸਾਨ ਆਗੂਆਂ ਵੱਲੋਂ ਮਰਨ ਵਰਤ ਤੇ ਬੈਠਣ ਦਾ ਐਲਾਨ
ਚੰਡੀਗੜ੍ਹ 19 ਨਵੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਕੱਲ੍ਹ ਕਿਸਾਨਾਂ ਵੱਲੋਂ ਲਗਾਏ ਜਾਂਦੇ ਧਰਨਿਆਂ ਪ੍ਰਤੀ ਕੀਤੀ ਟਿੱਪਣੀ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਵੱਲੋ ਰੋਸ ਪ੍ਰਗਟਾਇਆ ਜਾ ਰਿਹਾ ਹੈ। ਇਸੇ ਮਾਮਲੇ ਵਿੱਚ ਹੁਣ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਬਿਆਨ ਦੇ ਵਿਰੋਧ ਵਿੱਚ ਅੱਜ 12 ਵਜੇ ਫਰੀਦਕੋਟ ਵਿੱਚ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਤੇ ਬੈਠਣ ਦਾ ਐਲਾਨ ਕੀਤਾ ਹੈ।