ਵੱਡੀ ਖ਼ਬਰ
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੂੰ ਹਰਿਆਣਾ ਪੁਲਿਸ ਨੇ ਲਿਆ ਹਿਰਾਸਤ ’ਚ
ਜਾਣੋ ਕੀ ਹੈ ਮਾਮਲਾ
ਚੰਡੀਗੜ੍ਹ, 23ਜੁਲਾਈ(ਵਿਸ਼ਵ ਵਾਰਤਾ)-ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਖੋਰੀ ਪਿੰਡ ਦੇ ਨਜਾਇਜ਼ ਕਬਜ਼ੇ ਨੂੰ ਹਟਾਉਣ ਦਾ ਕੰਮ ਲਗਾਤਾਰ ਜਾਰੀ ਹੈ। ਦੱਸ ਦੱਈਏ ਕਿ ਸਥਾਨਕ ਵਾਸੀਆਂ ਵੱਲੋਂ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਵਿਰੋਧ ਲਗਾਤਾਰ ਕੀਤਾ ਜਾ ਰਿਹਾ ਹੈ। ਇਹ ਖ਼ਬਰ ਸਾਹਮਣੇ ਆਈ ਹੈ ਕਿ ਗੁਰਨਾਮ ਸਿੰਘ ਚੜੂਨੀ ਸੰਘਰਸ਼ਕਾਰੀ ਪਿੰਡ ਵਾਸੀਆਂ ਦੀ ਹਿਮਾਇਤ ਲਈ ਜਾ ਰਿਹੇ ਸਨ ਤਾਂ ਪੁਲਿਸ ਨੇ ਰਸਤੇ ਵਿੱਚ ਹੀ ਉਹਨਾਂ ਨੂੰ ਹਿਰਾਸਤ ਲੈ ਲਿਆ ਹੈ। ਪੁਲਿਸ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੂੰ ਫਰੀਦਾਬਾਦ ਦੇ ਡਿਪਟੀ ਕਮਿਸ਼ਨਰ ਦਫ਼ਤਰ ਲੈ ਗਈ ਹੈ।