ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਬਦਸਲੂਕੀ;ਸੁੱਟੀ ਗਈ ਕਾਲੀ ਸਿਆਹੀ
ਚੰਡੀਗੜ੍ਹ,30 ਮਈ(ਵਿਸ਼ਵ ਵਾਰਤਾ)- ਕਰਨਾਟਕ ਦੇ ਬੈਂਗਲੁਰੂ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨਾਲ ਬਦਸਲੂਕੀ ਕੀਤੀ ਗਈ ਹੈ।ਜਾਣਕਾਰੀ ਅਨੁਸਾਰ ਅੱਜ ਬੈਂਗਲੁਰੂ ਪ੍ਰੈੱਸ ਕਲੱਬ ਦੇ ਗਾਂਧੀ ਭਵਨ ‘ਚ ਰਾਕੇਸ਼ ਟਿਕੈਤ ‘ਤੇ ਕਾਲੀ ਸਿਆਹੀ ਸੁੱਟੀ ਗਈ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਮਾਹੌਲਾ ਕਾਫੀ ਤਣਾਅਪੂਰਨ ਹੋ ਗਿਆ। ਇਸ ਦੌਰਾਨ ਕੁਝ ਲੋਕਾਂ ਨੇ ਇਕ-ਦੂਜੇ ‘ਤੇ ਕੁਰਸੀਆਂ ਵੀ ਸੁੱਟੀਆਂ।ਰਾਕੇਸ਼ ਟਿਕੈਤ ਨੇ ਇਸ ਘਟਨਾ ਲਈ ਕਰਨਾਟਕ ਦੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਰਾਕੇਸ਼ ਟਿਕੈਤ ਨੇ ਕਿਹਾ ਕਿ ਸਥਾਨਕ ਪੁਲਿਸ ਵੱਲੋਂ ਇੱਥੇ ਕੋਈ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ ਹੈ। ਅਜਿਹਾ ਸਰਕਾਰ ਦੀ ਮਿਲੀਭੁਗਤ ਨਾਲ ਕੀਤਾ ਗਿਆ ਹੈ।