ਚੰਡੀਗੜ੍ਹ 6 ਅਕਤੂਬਰ ( ਵਿਸ਼ਵ ਵਾਰਤਾ )-ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਨਵੇਂ ਖੇਤੀ ਕਾਨੂੰਨਾਂ ਪ੍ਰਤੀ ਰੋਸ ਪ੍ਰਦਰਸ਼ਨ ਨੂੰ ਵੇਖਦਿਆਂ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਕਰਨ ਦਾ ਸੱਦਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਕੇਂਦਰੀ ਖ਼ੇਤੀ ਸਕੱਤਰ ਸ੍ਰੀ ਸੰਜੇ ਅਗਰਵਾਲ ਵੱਲੋਂ ਸੱਦਾ ਪੱਤਰ ਕਿਸਾਨ ਜਥੇਬੰਦੀਆਂ ਨੂੰ ਭੇਜਿਆ ਗਿਆ ਹੈ।ਉਸ ਪੱਤਰ ਵਿੱਚ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਗਈ ਹੈ, ਮੀਟਿੰਗ ਵੀਰਵਾਰ 8 ਅਕਤੂਬਰ ਦੁਪਹਿਰ ਢਾਈ ਵਜੇ ਦਿੱਲੀ ਵਿਖੇ ਹੋਵੇਗੀ।