ਪੰਜਾਬ ਦੇ ਕਿਸਾਨਾਂ ਨਾਲ ਜੁੜੀ ਵੱਡੀ ਖਬਰ
ਕਿਸਾਨ ਜੱਥੇਬੰਦੀਆਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਤੋਂ ਤਿੰਨ ਦਿਨਾਂ ਮਗਰੋਂ ਹੀ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ,6 ਅਗਸਤ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਦੇ ਤਿੰਨ ਦਿਨਾਂ ਮਗਰੋਂ ਹੀ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ 39.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਰਕਾਰ 700 ਤੋਂ ਜਿਆਦਾ ਕਿਸਾਨਾਂ ਦੇ ਪਰਿਵਾਰਾਂ ਨੂੰ ਮਦਦ ਦੇਵੇਗੀ।
ਵਾਅਦੇ ਦੀ ਪੱਕੀ ਮਾਨ ਸਰਕਾਰ‼️
ਕਿਸਾਨਾਂ ਨਾਲ ਮੀਟਿੰਗ ਮਗਰੋਂ 3 ਦਿਨਾਂ ‘ਚ ਹੀ CM @BhagwantMann ਨੇ ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਤਹਿਤ ₹5 ਲੱਖ ਪ੍ਰਤੀ ਪਰਿਵਾਰ ਦੀ ਰਾਸ਼ੀ ਜਾਰੀ ਕੀਤੀ।
ਹੁਣ ਤੱਕ ਪੰਜਾਬ ਸਰਕਾਰ ₹39.55 ਕਰੋੜ ਦੀ ਰਾਸ਼ੀ ਜਾਰੀ ਕਰ ਚੁੱਕੀ ਹੈ pic.twitter.com/a31DmsKiJE
— AAP Punjab (@AAPPunjab) August 6, 2022