ਕਿਸਾਨ ਜੱਥੇਬੰਦੀਆਂ ਨੇ ਅੱਗੇ ਪਾਈ ਭਾਰਤ ਬੰਦ ਦੀ ਤਰੀਕ
ਪੜ੍ਹੋ ਹੁਣ ਕਦੋਂ ਕਰਨਗੀਆਂ ਕਿਸਾਨ ਜੱਥੇਬੰਦੀਆਂ ਭਾਰਤ ਬੰਦ ਦਾ ਐਲਾਨ
ਚੰਡੀਗੜ੍ਹ,4 ਸਤੰਬਰ (ਵਿਸ਼ਵ ਵਾਰਤਾ) ਇੱਕ ਨਿੱਜੀ ਟੀਵੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ 25 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਕਿਸਾਨ ਜੱਥੇਬੰਦੀਆਂ ਨੇ 2 ਦਿਨ ਅੱਗੇ ਕਰ ਦਿੱਤਾ ਹੈ। ਹੁਣ ਇਹ ਭਾਰਤ ਬੰਦ ਦਾ ਸੱਦਾ 27 ਸਤੰਬਰ ਨੂੰ ਦਿੱਤਾ ਜਾਵੇਗਾ। ਹਾਲਾਂਕਿ ਇਸ ਸੰਬੰਧੀ ਕਿਸਾਨ ਜੱਥੇਬੰਦੀਆਂ ਨੇ ਕੋਈ ਰਸਮੀ ਐਲਾਨ ਨਹੀਂ ਕੀਤਾ ਹੈ। ਇਸ ਤੇ ਕਿਸਾਨ ਨੇਤਾ ਨੇ ਕਿਹਾ ਕਿ ਇਸਦਾ ਰਸਮੀ ਐਲਾਨ ਇਕ ਦੋ ਦਿਨਾਂ ਵਿੱਚ ਹੋ ਜਾਵੇਗਾ।