ਕਿਸਾਨ ਜੱਥੇਬੰਦੀਆਂ ਨੇ ਸਰਕਾਰ ਦਾ ਪ੍ਰਸਤਾਵ ਠੁਕਰਾਇਆ
ਹੁਣ ਦਿੱਲੀ-ਯੂਪੀ ਹਾਈਵੇ ਬੰਦ ਕਰਨਗੇ ਕਿਸਾਨ
12 ਦਸੰਬਰ ਨੂੰ ਜੈਪੁਰ-ਦਿੱਲੀ ਹਾਈਵੇ ਹੋਵੇਗਾ ਬੰਦ
ਦਿੱਲੀ, 10 ਦਸੰਬਰ(ਵਿਸ਼ਵ ਵਾਰਤਾ) ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਜਾਰੀ ਕਿਸਾਨ ਅੰਦੋਲਨ ਜੋਰ ਫੜਦਾ ਨਜ਼ਰ ਆ ਰਿਹਾ ਹੈ। ਸਰਕਾਰ ਵੱਲੋਂ ਦਿੱਤੇ ਗਏ ਨਵੇਂ ਸੋਧ ਮਤੇ ਦੇ ਪ੍ਰਸਤਾਵ ਨੂੰ ਕਿਸਾਨ ਜੱਥੰਬਦੀਆਂ ਨੇ ਨਾਮਨਜ਼ੂਰ ਕਰ ਦਿੱਤਾ ਹੈ। ਇਸ ਤੋਂ ਬਾਅਦ ਕਿਸਨਾ ਆਗੂਆਂ ਦੀ ਬੈਠਕ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਇਸ ਵਾਰ ਕਿਸਾਨ ਦਿੱਲੀ-ਉਤਰ ਪ੍ਰਦੇਸ਼ ਹਾਈਵੇ ਅਤੇ ਰਾਜਸਥਾਨ ਦੇ ਹਾਈਵੇ ਬੰਦ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਤੋਂ ਇਲਾਵਾ ਦਿੱਲੀ ਵਿੱਚ ਨਾਕਾਬੰਦੀ ਕੀਤੇ ਜਾਣ ਦੀਆਂ ਖਬਰਾਂ ਆ ਰਹੀਆਂ ਹਨ।
ਕਿਸਾਨ ਆਗੂਆਂ ਨੇ ਕਿਹਾ ਹੈ ਕਿ ਜੋ ਪ੍ਰਸਤਾਵ ਸਰਕਾਰ ਨੇ ਸਾਨੂੰ ਭੇਜਿਆ ਸੀ ਅਸੀਂ ਉਹ ਪੜ੍ਹ ਲਿਆ ਹੈ ਅਤੇ ਨਾ ਮਨਜ਼ੂਰ ਕਰ ਦਿੱਤਾ ਹੈ। ਉਹਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਾਨੂੰਨ ਵਾਪਸ ਨਹੀਂ ਲਏ ਗਏ ਤਾਂ ਅਸੀਂ ਅੰਦੋਲਨ ਨੂੰ ਹੋਰ ਤੇਜ਼ ਕਰਾਂਗੇ। 14 ਦਸੰਬਰ ਨੂੰ ਧਰਨੇ ਦਿੱਤੇ ਜਾਣਗੇ। ਸਿੰਧੂ ਬਾਰਡਰ ਤੇ ਮੌਜੂਦ ਕਿਸਨਾਂ ਨੇ ਕਿਹਾ ਕਿ 12ਦਸੰਬਰ ਨੂੰ ਜੈਪੁਰ-ਦਿੱਲੀ ਹਾਈਵੇ ਬੰਦ ਕੀਤਾ ਜਾਵੇਗਾ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























