• Latest
  • Trending

ਕਿਸਾਨ, ਦਲਿਤ, ਨੌਜਵਾਨ ਅਤੇ ਕਰਮਚਾਰੀ ਵਿਰੋਧੀ ਹੈ ਬਜਟ : ਸੁਖਬੀਰ ਬਾਦਲ

9 years ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

12 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

2 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

3 hours ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

3 hours ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

3 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

3 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

4 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Wednesday, November 11, 2026
No Result
View All Result
18 °c
Chandigarh
22 ° Wed
22 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ, ਦਲਿਤ, ਨੌਜਵਾਨ ਅਤੇ ਕਰਮਚਾਰੀ ਵਿਰੋਧੀ ਹੈ ਬਜਟ : ਸੁਖਬੀਰ ਬਾਦਲ

March 24, 2018
in ਪੰਜਾਬ

ਪੇਸ਼ ਕਰਨ ਤੋਂ ਪਹਿਲਾਂ ਬਜਟ ਲੀਕ ਕਰਕੇ ਸਿੱਧੂ ਅਤੇ ਮਨਪ੍ਰੀਤ ਨੇ ਫੌਜਦਾਰੀ ਜੁਰਮ ਕੀਤਾ
ਦੋਵੇਂ ਮੰਤਰੀਆਂ ਵਿਰੁੱਧ ਵਿਸੇਸ਼ ਅਧਿਕਾਰ ਮਤਾ ਲਿਆਂਦਾ ਜਾਵੇਗਾ
ਚੰਡੀਗਡ਼, 24 ਮਾਰਚ (ਵਿਸ਼ਵ ਵਾਰਤਾ) :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਬਜਟ ਨੂੰ ‘ਕਿਸਾਨ-ਵਿਰੋਧੀ, ਦਲਿਤ-ਵਿਰੋਧੀ, ਨੌਜਵਾਨ-ਵਿਰੋਧੀ ਅਤੇ ਕਰਮਚਾਰੀ-ਵਿਰੋਧੀ’ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ 9000 ਕਰੋਡ਼ ਰੁਪਏ ਦੇ ਸਰੋਤ ਜੁਟਾਉਣ ਦੇ ਅੰਕਡ਼ੇ ਸਪੱਸ਼ਟ ਕਰਦੇ ਹਨ ਕਿ ਸਰਕਾਰ 9 ਹਜ਼ਾਰ ਕਰੋਡ਼ ਰੁਪਏ ਦੇ ਨਵੇਂ ਟੈਕਸ ਲਗਾ ਕੇ ਪੰਜਾਬੀਆਂ ਦਾ ਲੱਕ ਤੋਡ਼ ਦੇਵੇਗੀ।
ਸਰਦਾਰ ਬਾਦਲ ਨੇ ਕਿਹਾ ਕਿ ਇਹ ਬਜਟ ਅੰਕਡ਼ਿਆਂ ਦਾ ਹੇਰਫੇਰ ਕਰਕੇ ਕੀਤੀ ਇਕ ਬਹੁਤ ਵੱਡੀ ਧੋਖਾਧਡ਼ੀ ਹੈ। ਇਹ ਬਜਟ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬੌਧਿਕ ਦੀਵਾਲੀਏਪਣ ਦੀ ਦੱਸ ਪਾਉਂਦਾ ਹੈ, ਜਿਸ ਨੇ ਮਨਘਡ਼ਤ ਅਤੇ ਝੂਠੇ ਅੰਕਡ਼ੇ ਤਿਆਰ ਕੀਤੇ ਹਨ।
ਸਰਦਾਰ ਬਾਦਲ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਬਜਟ ਤੋਂ ਬਾਅਦ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਦੋਵੇਂ ਆਗੂਆਂ ਨੇ ਕਿਹਾ ਕਿ ਬਜਟ ਅਨੁਮਾਨ ਅਤੇ ਤਨਖਾਹਾਂ ਦੇ ਬਿਲ ਸਪੱਸ਼ਟ ਕਰਦੇ ਹਨ ਕਿ ਸਰਕਾਰ ਦਾ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਇਰਾਦਾ ਜਾਂ ਯੋਜਨਾ ਨਹੀਂ ਹੈ। ਇਸ ਤਰ•ਾਂ ਉਹਨਾਂ ਦੇ ਘਰ ਘਰ ਨੌਕਰੀ ਵਾਲੇ ਵਾਅਦੇ ਦਾ ਧੋਖਾ ਵੀ ਨੰਗਾ ਹੋ  ਗਿਆ ਹੈ। ਉਹਨਾਂ ਨੇ ਇਸ ਨਾਅਰੇ ਨੂੰ ਘਰ ਘਰ ਹਰਿਆਲੀ ਵਿਚ ਤਬਦੀਲ ਕਰਕੇ ਇਸ ਦਾ ਹੋਰ ਮਜ਼ਾਕ ਬਣਾ ਦਿੱਤਾ ਹੈ। ਪੰਜਾਬ ਦੇ ਨੌਜਵਾਨਾਂ ਨਾਲ ਇਸ ਤੋਂ ਵੱਡਾ ਮਜ਼ਾਕ ਹੋਰ ਕੀ ਹੋ ਸਕਦਾ ਹੈ? ਉਹਨਾਂ ਕਿਹਾ ਕਿ ਨੌਜਵਾਨਾਂ ਲਈ ਨਵੀਆਂ ਨੌਕਰੀਆਂ ਦਾ ਪ੍ਰਬੰਧ ਕਰਨ ਦੀ ਥਾਂ ਸਰਕਾਰ ਨੇ ਰੁਜ਼ਗਾਰ ਕੇਂਦਰਾਂ ਦੀ ਇੱਕ ਸਕੀਮ ਸ਼ੁਰੂ ਕਰ ਦਿੱਤੀ ਹੈ, ਜਿਸ ਉੱਤੇ ਸਰਕਾਰ ਵੱਲੋਂ 20 ਕਰੋਡ਼ ਰੁਪਏ ਖਰਚ ਕੀਤੇ ਜਾਣਗੇ। ਉਹਨਾਂ ਕੋਲ ਡੀਏ ਦੇਣ ਵਾਸਤੇ ਪੈਸੇ ਨਹੀਂ ਹਨ,ਪਰ ਫਿਰ ਵੀ ਖਜ਼ਾਨੇ ਉੱਤੇ ਇਹ ਵਾਧੂ ਬੋਝ ਪਾ ਰਹੇ ਹਨ।
ਸਰਦਾਰ ਬਾਦਲ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਉੱਤੇ ਸਦਨ ਵਿਚ ਪੇਸ਼ ਕਰਨ ਤੋਂ ਪਹਿਲਾਂ ਬਜਟ ਨੂੰ ਲੀਕ ਕਰਨ ਦਾ ਦੋਸ਼ ਲਾਇਆ। ਉਹਨਾਂ ਕਿਹਾ ਕਿ ਇਹ ਇੱਕ ਫੋਜਦਾਰੀ ਅਪਰਾਧ ਅਤੇ ਸਦਨ ਦੀ ਮਰਿਆਦਾ ਦੀ ਉਲੰਘਣਾ ਹੈ। ਇਹਨਾਂ ਦੋਵੇਂ ਮੰਤਰੀਆਂ ਨੂੰ ਤੁਰੰਤ  ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਇਸ ਦੇਸ਼  ਦੇ ਇਤਿਹਾਸ ਵਿਚ ਇਹ ਪਹਿਲਾਂ ਕਦੇ ਨਹੀਂ ਵਾਪਰਿਆ ਕਿ ਬਜਟ ਨੂੰ ਸਦਨ ਵਿਚ ਪੇਸ਼ ਕਰਨ ਤੋਂ ਪਹਿਲਾਂ ਲੀਕ ਕੀਤਾ ਗਿਆ ਹੋਵੇ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਵੱਲੋਂ ਇਹਨਾਂ ਦੋਵੇਂ ਮੰਤਰੀਆਂ ਖ਼ਿਲਾਫ ਵਿਸ਼ੇਸ਼-ਅਧਿਕਾਰ ਮਤਾ ਲਿਆਂਦਾ ਜਾਵੇਗਾ। ਉਹਨਾਂ ਕਿਹਾ ਕਿ ਇਹਨਾਂ ਦੋਵੇਂ ਮੰਤਰੀਆਂ ਖ਼ਿਲਾਫ ਉਹਨਾਂ ਦੇ ਫੌਜਦਾਰੀ ਅਪਰਾਧ ਵਾਸਤੇ ਕਾਰਵਾਈ ਕਰਨ ਲਈ ਕਾਨੂੰਨੀ ਪਹਿਲੂਆਂ ਨੂੰ ਵਿਚਾਰਿਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਅਣਜਾਣੇ ਵਿਚ ਹੀ ਸਰਕਾਰ ਨੇ ਆਪਣੇ ਪਿਛਲੇ ਸਾਲ ਦੀ ਮਾਡ਼ੀ ਕਾਰਗੁਜ਼ਾਰੀ ਅਤੇ ਵਿਸ਼ਵਾਸ਼ਘਾਤ ਵਾਲੇ ਕਾਲੇ ਕਾਰਨਾਮਿਆਂ ਉੱਤੇ ਵਾਈਟ ਪੇਪਰ ਜਾਰੀ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਬਜਟ ਇਸ ਸਰਕਾਰ ਵੱਲੋਂ ਪੰਜਾਬੀ ਸਮਾਜ ਦੇ ਹਰ ਵਰਗ ਖਾਸ ਕਰਕੇ ਕਿਸਾਨਾਂ, ਖੇਤ ਮਜ਼ਦੂਰਾਂ, ਦਲਿਤਾਂ, ਨੌਜਵਾਨਾਂ, ਕਰਮਚਾਰੀਆਂ, ਔਰਤਾਂ ਅਤੇ ਸੀਨੀਅਰ ਨਾਗਰਿਕਾਂ ਨਾਲ ਕੀਤੇ ਵਿਸ਼ਵਾਸ਼ਘਾਤ ਦਾ ਇੱਕ ਲਿਖਤੀ ਸਬੂਤ ਹੈ।
ਇਹ ਬਜਟ ਇਸ ਗੱਲ ਨੂੰ ਤਸਦੀਕ ਕਰਦਾ ਹੈ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ। ਇਸ ਨੇ ਕਿਸਾਨਾਂ ਦੀ 90 ਹਜ਼ਾਰ ਕਰੋਡ਼ ਰੁਪਏ ਦੀ ਕਰਜ਼ਾ-ਮੁਆਫੀ ਦੇ ਵਾਅਦੇ ਤੋਂ ਮੁਕਰ ਉਹਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਸਰਕਾਰ ਸ਼ਰੇਆਮ ਕਿਸਾਨਾਂ ਪ੍ਰਤੀ ਆਪਣੇ ਪ੍ਰਤੀਬੱਧਤਾ ਬਾਰੇ ਝੂਠ ਬੋਲਦੀ ਹੈ ਅਤੇ ਕਰਜ਼ਾ ਮੁਆਫੀ ਉੱਤੇ ਇਸ ਨੇ ਉਹਨਾਂ ਦੀ ਹੀ ਪਿੱਠ ਉੱਤੇ ਵਾਰ ਕੀਤਾ ਹੈ। ਇਸ ਨੇ ਬਜਟ ਵਿਚ ਹਰੀ ਕ੍ਰਾਂਤੀ ਦੀ ਮਾਂ, ਪੰਜਾਬ ਖੇਤੀਬਾਡ਼ੀ ਯੂਨੀਵਰਸਿਟੀ ਦੀ ਮੱਦਦ ਲਈ ਵੀ ਕੋਈ ਰਾਸ਼ੀ ਰਾਂਖਵੀ ਨਹੀਂ ਰੱਖੀ ਹੈ।
ਸਰਕਾਰ ਨੇ ਸੂਬੇ ਦੇ ਕਰਮਚਾਰੀਆਂ ਨੂੰ ਵੀ ਧੋਖਾ ਦਿੱਤਾ ਹੈ, ਕਿਉਂਕਿ ਬਜਟ ਵਿਚ ਤਨਖਾਹ ਕਮਿਸ਼ਨ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਹੈ। ਸਰਕਾਰ ਨੇ ਕਰਮਚਾਰੀਆਂ ਨੂੰ ਡੀਏ ਦੇਣ ਦੇ ਮਾਮਲੇ ਉੱਤੇ ਵੀ ਚੁੱਪ ਧਾਰੀ ਹੋਈ ਹੈ। ਉਹਨਾਂ ਕਿਹਾ ਕਿ ਸਰਕਾਰ ਦਾਅਵਾ ਕਰਦੀ ਹੈ ਕਿ ਇਹ ਨਵੇਂ ਟੈਕਸ ਨਹੀਂ ਲਾਵੇਗੀ ਅਤੇ ਫਿਰ ਇਹ 9000 ਕਰੋਡ਼ ਰੁਪਏ ਦੇ ਵਾਧੂ ਸਰੋਤ ਜੁਟਾਉਣ ਦੀ ਗੱਲ ਕਰਦੀ ਹੈ। ਇਸ ਤੋਂ ਸਾਫ ਸਬੂਤ ਮਿਲਦਾ ਹੈ ਕਿ ਇਹ ਬਾਅਦ ਵਿਚ ਪੰਜਾਬੀਆਂ ਉੱਤੇ ਟੈਕਸਾਂ ਦਾ ਬੋਝ ਪਾਏਗੀ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਜਟ ਆਪਾਵਿਰੋਧੀ ਗੱਲਾਂ ਨਾਲ ਭਰਿਆ ਹੈ। ਇਸ ਬਜਟ ਵਿਚ ਕੀਤੇ ਗਏ ਵਾਅਦਿਆਂ ਅਤੇ ਸਰਕਾਰ ਵੱਲੋਂ ਦੱਸੇ ਆਮਦਨ ਦੇ ਸਰੋਤਾਂ ਵਿਚਕਾਰ ਕਾਫੀ ਵੱਡਾ ਫਾਸਲਾ ਹੈ। ਮਿਸਾਲ ਵਜੋਂ ਸਰਕਾਰ ਨੇ ਆਮਦਨ ਦੇ ਅੰਕਡ਼ਿਆਂ ਨੂੰ ਘੱਟੋ ਘੱਟ 9 ਹਜ਼ਾਰ ਕਰੋਡ਼ ਰੁਪਏ ਵਧਾ ਕੇ ਦੱਸਿਆ ਹੈ।
ਇਸੇ ਤਰ•ਾਂ ਸਰਕਾਰ ਨੇ ਤਨਖਾਹਾਂ,ਪੈਨਸ਼ਨਾਂ ਅਤੇ ਸੇਵਾ-ਮੁਕਤੀ ਦੇ ਲਾਭਾਂ ਬਾਰੇ ਆਪਣੇ ਖਰਚਿਆਂ ਨੂੰ ਘਟਾ ਕੇ ਵਿਖਾਇਆ ਹੈ। ਇਹ ਬਜਟ ਸਰਕਾਰ ਵੱਲੋਂ ਕਰਮਚਾਰੀਆਂ ਨਾਲ ਕੀਤੇ ਧੋਖੇ ਨੂੰ ਵੀ ਲਿਖ਼ਤੀ ਰੂਪ ਵਿਚ ਪੇਸ਼ ਕਰਦਾ ਹੈ, ਕਿਉਂਕਿ ਸਰਕਾਰ ਨੇ ਤਨਖਾਹ ਕਮਿਸ਼ਨ ਬਾਰੇ ਕੋਈ ਵੀ ਵਚਨਬੱਧਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸਰਕਾਰ ਕਰਮਚਾਰੀਆਂ ਦੀਆਂ ਤਨਖਾਹਾਂ ਵਿਚ 10 ਫੀਸਦੀ ਵਾਧਾ ਕਰਨ ਤੋਂ ਵੀ ਮੁਕਰ ਗਈ ਹੈ, ਜਿਸ ਵਾਸਤੇ ਇਸ ਨੂੰ 2500 ਕਰੋਡ਼ ਰੁਪਏ ਦੀ ਲੋਡ਼ ਹੈ, ਪਰ ਇਸ ਵਾਸਤੇ ਬਜਟ ਵਿਚ ਸਿਰਫ 750 ਕਰੋਡ਼ ਰੁਪਏ ਹੀ ਰੱਖੇ ਗਏ ਹਨ। ਇਸ ਤਰ•ਾਂ ਇੱਕ ਮਾਮਲੇ ਵਿਚ ਹੀ 1750 ਕਰੋਡ਼ ਰੁਪਏ ਦਾ ਵੱਡਾ ਪਾਡ਼ਾ ਹੈ। ਬਜਟ ਵਿਚ ਅਜਿਹੇ ਪਾਡ਼ਿਆਂ ਦੀ ਰਾਸ਼ੀ 5500 ਕਰੋਡ਼ ਰੁਪਏ ਦੇ ਨੇਡ਼ੇ ਜਾ ਢੁੱਕਦੀ ਹੈ।
ਸਰਕਾਰ ਦੇ ਦਲਿਤ-ਵਿਰੋਧੀ ਹੋਣ ਦਾ ਸਬੂਤ ਇਸ  ਝੂਠ ਵਿਚੋਂ ਮਿਲਦਾ ਹੈ ਕਿ ਇਸ ਨੇ ਸਵਰਗੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਮਾਧੀ ਲਈ 2 ਕਰੋਡ਼ ਰੁਪਏ ਰਾਂਖਵੇ ਰੱਖੇ ਹਨ ਜਦਕਿ  ਖੁਰਾਲਗਡ਼• (ਹੁਸ਼ਿਆਰਪੁਰ) ਵਿਖੇ ਸ੍ਰੀ ਗੁਰੂ ਰਵੀਦਾਸ ਜੀ ਦੀ ਯਾਦਗਾਰਲ ਲਈ ਇੱਕ ਪੈਸਾ ਵੀ ਰਾਂਖਵਾ ਨਹੀਂ ਰੱਖਿਆ ਹੈ। ਦੂਜੇ ਪਾਸੇ ਅਕਾਲੀ-ਭਾਜਪਾ ਸਰਕਾਰ ਨੇ ਇਸ ਯਾਦਗਾਰ ਉੱਤੇ 100 ਕਰੋਡ਼ ਰੁਪਏ ਖਰਚ ਕੀਤੇ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Most Popular

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

by Ranjit Singh
2 weeks ago
0

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ - ਆਂਧਰਾ ਪ੍ਰਦੇਸ਼ ਤੇ ਓਡੀਸ਼ਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 