ਕਿਸਾਨ ਨੇਤਾ ਗੁਰਨਾਮ ਸਿੰਘ ਚੜੂੰਨੀ ਨੇ ਬਣਾਈ ਸਿਆਸੀ ਪਾਰਟੀ
ਚੰਗੇ ਲੋਕਾਂ ਨੂੰ ਅੱਗੇ ਲਿਆਉਣਾ ਹੈ ਤੇ ਮਾੜੇ ਲੋਕਾਂ ਨੂੰ ਰਾਜਨੀਤੀ ‘ਚੋਂ ਬਾਹਰ ਕਰਨਾ ਹੈ – ਚੜੂੰਨੀ
ਚੰਡੀਗੜ੍ਹ,18 ਦਸੰਬਰ(ਵਿਸ਼ਵ ਵਾਰਤਾ)- ਕਿਸਾਨ ਨੇਤਾ ਗੁਰਨਾਮ ਚੜੂੰਨੀ ਨੇ ਅੱਜ ਅਧਿਕਾਰਤ ਤੌਰ ਤੇ ਆਪਣੀ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਦੀ ਪਾਰਟੀ ਦਾ ਨਾਮ ਸੰਯੁਕਤ ਸੰਘਰਸ਼ ਪਾਰਟੀ ਰੱਖਿਆ ਗਿਆ ਹੈ। ਦੱਸ ਦਈਏ ਕਿ ਕਿਸਾਨ ਅੰਦੋਲਨ ਦੌਰਾਨ ਹੀ ਚੜੂੰਨੀ ਵੱਲੋਂ ਖੁੱਲ੍ਹੇ ਤੌਰ ਤੇ ਕਿਸਾਨਾਂ ਵੱਲੋਂ ਸਿਆਸਤ ਵਿੱਚ ਸ਼ਮੂਲੀਅਤ ਦਾ ਮੁੱਦਾ ਉਠਾਇਆ ਜਾਂਦਾ ਰਿਹਾ ਹੈ।