• Latest
  • Trending
ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ  ਪੰਜਾਬ ਬੰਦ ਨੂੰ ਲਾ-ਮਿਸਾਲ ਹੁੰਗਾਰਾ, ਭਾਕਿਯੂ(ਏਕਤਾ ਉਗਰਾਹਾਂ) ਵੱਲੋਂ 48 ਥਾਂਵਾਂ ‘ਤੇ ਸੜਕ-ਜਾਮ ਅਤੇ ਮਾਲਵੇ ‘ਚ  5 ਥਾਂਈਂ ਰੇਲ-ਜਾਮ ਲਾਏ ਗਏ

ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਬੰਦ ਨੂੰ ਲਾ-ਮਿਸਾਲ ਹੁੰਗਾਰਾ, ਭਾਕਿਯੂ(ਏਕਤਾ ਉਗਰਾਹਾਂ) ਵੱਲੋਂ 48 ਥਾਂਵਾਂ ‘ਤੇ ਸੜਕ-ਜਾਮ ਅਤੇ ਮਾਲਵੇ ‘ਚ 5 ਥਾਂਈਂ ਰੇਲ-ਜਾਮ ਲਾਏ ਗਏ

6 years ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

2 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

10 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

10 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

11 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

11 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

11 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

11 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

12 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

12 hours ago
Hindi News
English News
Thursday, November 19, 2026
No Result
View All Result
11 °c
Chandigarh
19 ° Fri
20 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਬੰਦ ਨੂੰ ਲਾ-ਮਿਸਾਲ ਹੁੰਗਾਰਾ, ਭਾਕਿਯੂ(ਏਕਤਾ ਉਗਰਾਹਾਂ) ਵੱਲੋਂ 48 ਥਾਂਵਾਂ ‘ਤੇ ਸੜਕ-ਜਾਮ ਅਤੇ ਮਾਲਵੇ ‘ਚ 5 ਥਾਂਈਂ ਰੇਲ-ਜਾਮ ਲਾਏ ਗਏ

September 25, 2020
in ਪੰਜਾਬ

ਰਾਮਪੁਰਾ ਰੇਲਵੇ ਫਾਟਕਾਂ ‘ਤੇ ਕਿਸਾਨਾਂ ਦਾ ਠਾਠਾਂ ਮਾਰਦਾ ਇਕੱਠ

ਮਾਨਸਾ 25 ਸਤੰਬਰ (ਵਿਸ਼ਵ ਵਾਰਤਾ)- ਕਰੋਨਾ ਦੀ ਆੜ ਹੇਠ ਕਿਸਾਨ ਮਾਰੂ ਆਰਡੀਨੈਂਸਾਂ ਨੂੰ ਪਾਰਲੀਮੈਂਟ ਵਿੱਚ ਵੀ ਧੱਕੇ ਨਾਲ਼ ਪਾਸ ਕਰ ਕੇ ਖੇਤੀ ਉੱਤੇ ਸਾਮਰਾਜੀ ਕਾਰਪੋਰੇਟਾਂ ਦਾ ਮੁਕੰਮਲ ਕਬਜ਼ਾ ਕਰਾਉਣ ਲਈ ਬਜ਼ਿਦ ਮੋਦੀ ਭਾਜਪਾ ਹਕੂਮਤ ਵਿਰੁੱਧ ਸੰਘਰਸ਼ ਨੂੰ ਸਿਖਰਾਂ ਵੱਲ ਵਧਾਉਂਦਿਆਂ 31 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਡਟ ਕੇ ਕਾਮਯਾਬ ਕੀਤੇ ਗਏ ਮੁਕੰਮਲ ਪੰਜਾਬ ਬੰਦ ਦੌਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ 13 ਜਿਲ੍ਹਿਆਂ ‘ਚ 48 ਥਾਂਈਂ ਸੜਕ-ਜਾਮ ਧਰਨੇ ਅਤੇ ਮਾਲਵੇ ਦੇ 5 ਜਿਲ੍ਹਿਆਂ ‘ਚ ਮਾਨਸਾ, ਬਰਨਾਲਾ, ਨਾਭਾ(ਪਟਿਆਲਾ), ਛਾਜਲੀ (ਸੰਗਰੂਰ) ਅਤੇ ਰਾਮਪੁਰਾ (ਬਠਿੰਡਾ) ਵਿਖੇ ਦਿੱਲੀ ਵਾਲੇ ਰੇਲਵੇ ਰੂਟਾਂ ‘ਤੇ ਰੇਲ-ਜਾਮ ਧਰਨੇ ਲਾਏ ਗਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਜਾਰੀ ਕੀਤੇ ਪ੍ਰੈਸ ਰਿਲੀਜ਼ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੂਰੇ ਪੰਜਾਬ ‘ਚ ਮੋਦੀ ਭਾਜਪਾ ਹਕੂਮਤ ਵਿਰੁੱਧ ਦਿਨੋਂ ਦਿਨ ਪ੍ਰਚੰਡ ਹੋ ਰਹੇ ਰੋਹ ਦਾ ਪ੍ਰਗਟਾਵਾ ਉਦੋਂ ਦੇਖਣ ਨੂੰ ਮਿਲਿਆ ਜਦੋਂ ਜਥੇਬੰਦੀ ਦੇ ਦਾਇਰੇ ਤੋਂ ਬਾਹਰਲੇ ਕਿਸਾਨ ਮਜਦੂਰ, ਟੀਚਰ, ਮੁਲਾਜ਼ਮ,ਬੇਰੁਜ਼ਗਾਰ,ਠੇਕਾ ਕਾਮੇ, ਜਲ ਸਪਲਾਈ ਕਾਮੇ, ਵਕੀਲ, ਡਾਕਟਰ, ਦੁਕਾਨਦਾਰ, ਵਪਾਰੀ, ਦੋਧੀ, ਟੈਕਸੀ ਚਾਲਕ,ਮਿੰਨੀ ਬੱਸ ਚਾਲਕ,ਆਟੋ ਚਾਲਕ, ਸਮਾਜਿਕ ਧਾਰਮਿਕ ਸੇਵਾਦਾਰ,ਖੇਡ-ਕਲੱਬਾਂ ਦੇ ਮੈਂਬਰ,ਪੰਚ ਸਰਪੰਚ ਤੇ ਹੋਰ ਕਿਰਤੀ ਵੀ ਜੱਥੇ ਲੈ ਕੇ ਧਰਨਿਆਂ ਵਿੱਚ ਸ਼ਾਮਿਲ ਹੋਏ। ਇਹਨਾਂ ਸਭਨਾਂ ਸਹਿਯੋਗੀਆਂ ਦਾ ਬੁਲਾਰਿਆਂ ਵੱਲੋਂ ਸੰਗਰਾਮੀ ਧੰਨਵਾਦ ਕੀਤਾ ਗਿਆ। ਅਕਾਲੀ ਦਲ (ਬ) ਅਤੇ ਕਾਂਗਰਸ ਵੱਲੋਂ ਸਮਾਨਅੰਤਰ ਬੰਦ ਦਾ ਸੱਦਾ ਦੇ ਕੇ ਕਿਸਾਨਾਂ ‘ਚ ਭੰਬਲਭੂਸੇ ਖੜ੍ਹੇ ਕਰਨ ਅਤੇ ਆਪਣੀਆਂ ਸਫਾਂ ਵਿਚਲੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਨਿਖੇਧੀ ਕੀਤੀ ਗਈ। ਇਹਦੇ ਬਾਵਜੂਦ ਭਾਰੀ ਗਿਣਤੀ ‘ਚ ਨੌਜਵਾਨਾਂ ਤੇ ਔਰਤਾਂ ਸਮੇਤ ਥਾਂ ਥਾਂ ਸੈਂਕੜਿਆਂ ਹਜ਼ਾਰਾਂ ਦੀ ਗਿਣਤੀ ‘ਚ ਪੁੱਜੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਜਥੇਬੰਦੀ ਦੇ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਰਾਜਵਿੰਦਰ ਸਿੰਘ ਰਾਮਨਗਰ, ਸ਼ਿੰਗਾਰਾ ਸਿੰਘ ਮਾਨ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ, ਹਰਪ੍ਰੀਤ ਕੌਰ ਜੇਠੂਕੇ, ਸਤਵਿੰਦਰ ਕੌਰ ਸ਼ਾਦੀਹਰੀਕੇ, ਸਨੇਹਦੀਪ, ਅਮਰੀਕ ਸਿੰਘ ਗੰਢੂਆਂ, ਮਨਜੀਤ ਸਿੰਘ ਨਿਆਲ ਸਮੇਤ ਸਾਰੇ ਜਿਲ੍ਹਿਆਂ ਦੇ ਆਗੂ ਸ਼ਾਮਲ ਸਨ। ਮੋਦੀ ਦੁਆਰਾ ਭਾਜਪਾ ਕਾਰਕੁਨਾਂ ਨੂੰ ਕਾਲੇ ਖੇਤੀ ਕਾਨੂੰਨਾਂ ਦੇ ਪੱਖ ‘ਚ ਪ੍ਰਚਾਰ ਕਰਨ ਦੇ ਸੱਦੇ ਦਾ ਚੈਲੰਜ ਕਬੂਲ ਕਰਦਿਆਂ ਬੁਲਾਰਿਆਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਅਜਿਹੇ ਅੰਨ੍ਹੇ ਮੋਦੀ-ਭਗਤਾਂ ਨੂੰ ਥਾਂ ਥਾਂ ਘੇਰ ਕੇ ਲਾ-ਜਵਾਬ ਕੀਤਾ ਜਾਵੇ।ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਦੀ ਮੁੱਠੀ ਵਿੱਚ ਦੇਣ ਅਤੇ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦੇ ਸੰਦ ਹਨ ਅਤੇ ਛੋਟੀ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟ ਹਨ।ਉਹਨਾਂ ਨੇ ਦਾਅਵਾ ਕੀਤਾ ਕਿ ਅਣਖੀਲੇ ਜੁਝਾਰੂ ਕਿਸਾਨ ਮਜਦੂਰ ਤੇ ਸੰਘਰਸ਼ਸ਼ੀਲ ਲੋਕ ਇਹਨਾਂ ਕਾਨੂੰਨਾਂ ਵਿਰੁੱਧ ਲੰਬੇ ਜਾਨਹੂਲਵੇਂ ਸੰਘਰਸ਼ਾਂ ਦੀ ਝੜੀ ਲਾ ਕੇ ਸਰਕਾਰ ਨੂੰ ਇਹ ਕਾਲ਼ੇ ਕਾਨੂੰਨ ਰੱਦ ਕਰਨ ਲਈ ਮਜਬੂਰ ਕਰ ਦੇਣਗੇ। ਉਹਨਾਂ ਨੇ ਜ਼ੋਰਦਾਰ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਸਣੇ ਭੂਮੀ ਗ੍ਰਹਿਣ ਬਿੱਲ ਦੀਆਂ ਸੋਧਾਂ ਰੱਦ ਕਰੋ। ਲਗਾਤਾਰ ਵਧ ਰਹੇ ਖੇਤੀ ਘਾਟਿਆਂ ਕਾਰਨ ਚੜ੍ਹੇ ਜਾਨਲੇਵਾ ਕਰਜੇ ਮੋੜਨੋਂ ਅਸਮਰੱਥ ਕਿਸਾਨਾਂ ਮਜ਼ਦੂਰਾਂ ਦੇ ਹਰ ਕਿਸਮ ਦੇ ਕਰਜੇ ਖਤਮ ਕਰੋ ਤੇ ਸੂਦਖੋਰੀ ਕਰਜਾ ਕਾਨੂੰਨ ਕਿਸਾਨ ਮਜ਼ਦੂਰ ਪੱਖੀ ਬਣਾਓ। ਕਰਜਿਆਂ ਦੁੱਖੋਂ ਖੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਮਜਦੂਰਾਂ ਦੇ ਵਾਰਸਾਂ ਨੂੰ 5-5 ਲੱਖ ਦੀ ਫੌਰੀ ਰਾਹਤ ਅਤੇ 1-1 ਪੱਕੀ ਨੌਕਰੀ ਦਿਓ। ਕਰੋਨਾ ਦੀ ਆੜ ਹੇਠ ਬੇਇਨਸਾਫੀਆਂ ਤੇ ਧੱਕੇਸ਼ਾਹੀਆਂ ਖਿਲਾਫ਼ ਲਿਖਣ ਬੋਲਣ ਵਾਲੇ ਕਵੀਆਂ, ਬੁੱਧੀਜੀਵੀਆਂ,ਵਕੀਲਾਂ, ਕਲਾਕਾਰਾਂ, ਲੇਖਕਾਂ ਉੱਤੇ ਝੂਠੇ ਕੇਸ ਮੜ੍ਹ ਮੜ੍ਹ ਕੇ ਜੇਲ੍ਹੀਂ ਡੱਕੇ ਬਜ਼ੁਰਗ ਕਵੀ ਵਰਵਰਾ ਰਾਓ, 90% ਅੰਗਹੀਣ ਪ੍ਰੋ: ਜੀ ਐਨ ਸਾਂਈਂਬਾਬਾ, ਸ਼ਾਹੀਨ ਬਾਗ ਤੇ ਜਾਮੀਆ ਯੂਨੀਵਰਸਿਟੀ ਦੇ ਸ਼ਾਂਤਮਈ ਅੰਦੋਲਨਕਾਰੀ ਆਗੂਆਂ ਸਮੇਤ ਸਭਨਾਂ ਜਮਹੂਰੀ ਕਾਰਕੁਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੋ। ਘਰ ਘਰ ਰੁਜ਼ਗਾਰ ਦਾ ਵਾਅਦਾ ਪੂਰਾ ਕਰੋ ਤੇ ਉਸਤੋਂ ਪਹਿਲਾਂ ਗੁਜ਼ਾਰੇਯੋਗ ਬੇਰੁਜ਼ਗਾਰੀ ਭੱਤਾ ਦਿਓ। ਆਦਮਖੋਰ ਨਸ਼ਾ-ਮਾਫੀਆ ਦੀ ਸਿਆਸੀ ਪ੍ਰਸ਼ਾਸਕੀ ਸਰਪ੍ਰਸਤੀ ਬੰਦ ਕਰੋ ਤੇ ਨਸ਼ਾ ਸਮਗਲਰਾਂ ਨੂੰ ਜੇਲ੍ਹੀਂ ਡੱਕੋ।
ਸਵੈ ਰੁਜ਼ਗਾਰ ਦੀ ਆੜ ਹੇਠ ਔਰਤਾਂ ਦੀ ਅੰਨ੍ਹੀ ਸੂਦਖੋਰੀ ਲੁੱਟ ਕਰ ਰਹੀਆਂ ਮਾਈਕ੍ਰੋ ਫਾਈਨਾਂਸ ਕੰਪਨੀਆਂ ਦੇ ਸਾਰੇ ਕਰਜੇ ਖਤਮ ਕਰੋ। ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਸਮਰਥਨ ਮੁੱਲ ਸੀ-2 ਜਮਾਂ 50% ਫਾਰਮੂਲੇ ਮੁਤਾਬਕ ਮਿਥੋ  ਤੇ ਪੂਰੀ ਖਰੀਦ ਦੀ ਗਰੰਟੀ ਕਰੋ ਜ਼ਮੀਨੀ ਹੱਦਬੰਦੀ ਕਾਨੂੰਨ ਸਖਤੀ ਨਾਲ ਲਾਗੂ ਕਰਕੇ ਵੱਡੇ ਜਗੀਰਦਾਰਾਂ ਦੀ ਫਾਲਤੂ ਜ਼ਮੀਨ ਬੇਜ਼ਮੀਨੇ ਥੁੜਜ਼ਮੀਨੇ ਮਜ਼ਦੂਰਾਂ ਕਿਸਾਨਾਂ ‘ਚ ਵੰਡੋ ਅਰਬਾਂਪਤੀ ਖਰਬਾਂਪਤੀ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਜਗੀਰਦਾਰਾਂ ਉੱਤੇ ਭਾਰੀ ਟੈਕਸ ਲਾਓ। ਉਹਨਾਂ ਦੱਸਿਆ ਕਿ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ 48 ਘੰਟਿਆਂ ਦੇ ਰੇਲ-ਜਾਮ ਦੀ ਹਮਾਇਤ ‘ਚ ਭਲਕੇ ਹੋਰ ਵੀ ਕਈ ਜਿਲ੍ਹਿਆਂ ਵਿੱਚ ਰੇਲ-ਜਾਮ ਲਾਏ ਜਾਣਗੇ। ਉਸ ਤੋਂ ਅਗਲੇ ਪੜਾਅ ‘ਤੇ ਪਹਿਲੀ ਅਕਤੂਬਰ ਤੋਂ 31 ਜਥੇਬੰਦੀਆਂ ਦੇ ਸੱਦੇ ‘ਤੇ ਅਣਮਿਥੇ ਸਮੇਂ ਲਈ ਲਾਏ ਜਾਣ ਵਾਲੇ ਰੇਲ ਜਾਮ ਵੀ ਪੂਰੀ ਤਰ੍ਹਾਂ ਕਾਮਯਾਬ ਕੀਤੇ ਜਾਣਗੇ। ਸ਼ਹੀਦੇਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਪਿੰਡ ਪਿੰਡ ਭਰਵੀਆਂ ਨੌਜਵਾਨ ਮੀਟਿੰਗਾਂ ਕਰਕੇ ਸ਼ਹੀਦ ਦੀ ਇਨਕਲਾਬੀ ਵਿਚਾਰਧਾਰਾ ਤੋਂ ਜਾਣੂੰ ਕਰਵਾਇਆ ਜਾਵੇਗਾ ਅਤੇ ਕਿਸਾਨ ਲਹਿਰ ਨੂੰ ਇਨਕਲਾਬੀ ਰੰਗਤ ਚਾੜ੍ਹਨ ਰਾਹੀਂ ਲੁਟੇਰੇ ਰਾਜ ਪ੍ਰਬੰਧ ਵਿਰੁੱਧ ਵਿਸ਼ਾਲ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

by Ankit
November 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 19-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 