• Latest
  • Trending
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਲਗਾਇਆ ਪੱਕਾ ਮੋਰਚਾ 14ਵੇਂ ਦਿਨ ਵੀ ਜਾਰੀ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਲਗਾਇਆ ਪੱਕਾ ਮੋਰਚਾ 14ਵੇਂ ਦਿਨ ਵੀ ਜਾਰੀ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

2 hours ago
ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

2 hours ago
26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

3 hours ago
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

3 hours ago
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

3 hours ago
ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

5 hours ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

5 hours ago
Hindi News
English News
Monday, November 23, 2026
No Result
View All Result
14 °c
Chandigarh
19 ° Tue
18 ° Wed
18 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਲਗਾਇਆ ਪੱਕਾ ਮੋਰਚਾ 14ਵੇਂ ਦਿਨ ਵੀ ਜਾਰੀ

October 22, 2022
in ਖਬਰਾਂ, ਖੇਤੀਬਾੜੀ, ਪੰਜਾਬ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਲਗਾਇਆ ਪੱਕਾ ਮੋਰਚਾ 14ਵੇਂ ਦਿਨ ਵੀ ਜਾਰੀ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਲਗਾਇਆ ਪੱਕਾ ਮੋਰਚਾ 14ਵੇਂ ਦਿਨ ਵੀ ਜਾਰੀ

ਸੰਗਰੂਰ, 22 ਅਕਤੂਬਰ (ਵਿਸ਼ਵ ਵਾਰਤਾ ) ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ‘ਚ ਲਗਾਤਾਰ ਕੀਤੇ ਜਾ ਰਹੇ ਟਾਲਮਟੋਲ ਵਿਰੁੱਧ ਇੱਥੇ ਲਾਏ ਗਏ ਪੱਕੇ ਕਿਸਾਨ ਮੋਰਚੇ ਦੇ ਚੌਧਵੇਂ ਦਿਨ ਵੀ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਵਿੱਚ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਦਾ ਇਕੱਠ ਹੋਇਆ। ਠਾਠਾਂ ਮਾਰਦੇ ਇਸ ਇਕੱਠ ਨੂੰ ਸੰਬੋਧਨ ਕਰਦਿਆ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਬਾਰੇ ਵੀ ਸਰਕਾਰ ਚੁੱਪ ਧਾਰੀ ਬੈਠੀ ਹੈ। ਉਨ੍ਹਾਂ ਨੇ ਦੱਸਿਆ ਕਿ ਠੋਸ ਸੁਝਾਵਾਂ ਸਮੇਤ ਯਾਦ ਪੱਤਰ ‘ਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਹਿੱਸੇ ਆਏ ਦਰਿਆਈ ਪਾਣੀ ਦੀ ਖੇਤੀ ਲਈ ਪੂਰੀ ਪੂਰੀ ਵਰਤੋਂ ਦਾ ਰੋਡ ਮੈਪ ਤਿਆਰ ਕਰਕੇ ਕਿਸਾਨਾਂ ਨੂੰ ਤੁਰਤ ਦਿੱਤਾ ਜਾਵੇ। ਇਸਦੀ ਨਾਂ-ਮਾਤਰ ਵਰਤੋਂ ਬਾਰੇ 27-7-22 ਨੂੰ ਲੋਕ ਸਭਾ ਵਿੱਚ ਪੇਸ਼ ਕੀਤੀ ਗਈ ਰਿਪੋਰਟ ਦੇ ਵੇਰਵੇ ਜਨਤਕ ਕੀਤੇ ਜਾਣ। ਜ਼ੀਰੇ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਦੀਪ ਮਲਹੋਤਰਾ ਦੀ ਸ਼ਰਾਬ ਫੈਕਟਰੀ ਦਾ ਪ੍ਰਦੂਸ਼ਣ ਰੋਕਣ ਬਾਰੇ ਜਥੇਬੰਦੀ ਨਾਲ ਬਣੀ ਸਹਿਮਤੀ ਅਨੁਸਾਰ ਇਸ ਫੈਕਟਰੀ ਨੂੰ ਤੁਰਤ ਬੰਦ ਕੀਤਾ ਜਾਵੇ। ਪੀਣ ਵਾਲੇ ਪਾਣੀ ਦੀ ਸਪਲਾਈ ਦੇ ਨਿੱਜੀਕਰਨ ਬਾਰੇ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵੱਲੋਂ ਸੰਸਾਰ ਬੈਂਕ ਨਾਲ ਕੀਤੇ ਸਮਝੌਤੇ ਰੱਦ ਕਰਨ ਅਤੇ ਪੀਣ ਵਾਲੇ ਸਾਫ਼ ਪਾਣੀ ਲਈ ਸਰਕਾਰੀ ਜਲ ਸਪਲਾਈ ਪ੍ਰਬੰਧ ਪਹਿਲਾਂ ਵਾਂਗ ਮੁੜ ਬਹਾਲ ਕਰਨ ਬਾਰੇ ਠੋਸ ਰੋਡ ਮੈਪ ਬਣਾਉਣ ਦਾ ਵਚਨ ਦਿੱਤਾ ਜਾਵੇ। ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਲਈ ਜਬਰੀ ਜ਼ਮੀਨਾਂ ਐਕਵਾਇਰ ਕਰਨ ਖ਼ਿਲਾਫ਼ ਚਾਰ ਜ਼ਿਲ੍ਹਿਆਂ ਵਿੱਚ ਲਗਾਤਾਰ ਧਰਨੇ ਲਾਈ ਬੈਠੇ ਕਿਸਾਨਾਂ ਨੂੰ ਮੀਟਿੰਗ ਵਿੱਚ ਤਹਿ ਹੋਏ ਤਰੀਕੇ ਮੁਤਾਬਕ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਸਿਰੇ ਲਾ ਕੇ ਘਰੀਂ ਤੋਰਿਆ ਜਾਵੇ।ਆਪਣੀ ਜ਼ਮੀਨ ਨੂੰ ਨਿਰਵਿਘਨ ਪੱਧਰ/ਨੀਵੀਂ ਕਰਨ ਲਈ ਵਾਹੀਯੋਗ ਜ਼ਮੀਨ ਨੂੰ ਮਾਈਨਿੰਗ ਕਾਨੂੰਨ ‘ਚੋਂ ਬਾਹਰ ਕੱਢਿਆ ਜਾਵੇ। ਝੋਨੇ ਦੇ ਔਸਤ ਝਾੜ ਅਤੇ ਕਾਸ਼ਤ ਗਰਦੌਰੀ ਦੀਆਂ ਸ਼ਰਤਾਂ ਰੱਦ ਕਰਕੇ ਅਤੇ ਨਮੀ 22% ਕਰਕੇ ਨਿਰਵਿਘਨ ਖਰੀਦ ਦੀ ਗਰੰਟੀ ਕੀਤੀ ਜਾਵੇ। ਝੋਨੇ ਦੀ ਥਾਂ ਸੌਣੀ ਦੀਆਂ ਹੋਰ ਫ਼ਸਲਾਂ ਦੀ ਲਾਭਕਾਰੀ ਐੱਮ ਐੱਸ ਪੀ ਮਿਥ ਕੇ ਪੂਰੀ ਖ੍ਰੀਦ ਦੀ ਕਾਨੂੰਨੀ ਗਰੰਟੀ ਲਈ ਠੋਸ ਰੋਡ ਮੈਪ ਲਿਆਉਣ ਦਾ ਵਾਅਦਾ ਕੀਤਾ ਜਾਵੇ। ਕੁਦਰਤੀ ਕਰੋਪੀਆਂ ਜਾਂ ਨਵੇਂ ਨਵੇਂ ਰੋਗਾਂ ਸੁੰਡੀਆਂ ਨਾਲ ਹੋਏ ਸਾਰੀਆਂ ਫਸਲਾਂ ਦੇ ਖਰਾਬੇ ਦੀ ਰਹਿੰਦੀ ਗਰਦੌਰੀ ਤੁਰੰਤ ਮੁਕੰਮਲ ਕਰਕੇ ਤਹਿਸ਼ੁਦਾ ਮੁਆਵਜ਼ੇ ਕਾਸ਼ਤਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਵੰਡਣ ਦਾ ਕੰਮ ਤੁਰੰਤ ਨਿਪਟਾਇਆ ਜਾਵੇ। ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਦੇਣ, ਭੰਗਾਲਾ(ਫਾਜਿਲਕਾ) ਵਿਖੇ 1300 ਏਕੜ ਰਕਬੇ ਨੂੰ ਬੰਦ ਪਏ ਨਹਿਰੀ ਪਾਣੀ ਦੀ ਸਪਲਾਈ ਬਹਾਲ ਕਰਨ ਅਤੇ ਅਬਾਦਕਾਰਾਂ ਨੂੰ ਨਾ ਉਜਾੜਨ ਦੇ ਮੀਟਿੰਗ ਵਿੱਚ ਨਿੱਬੜੇ ਠੋਸ ਕੇਸਾਂ ਦੇ ਨਿਪਟਾਰੇ ਲਈ ਲੋੜੀਂਦੇ ਲਿਖਤੀ ਦਸਤਾਵੇਜ਼ ਸੌਂਪੇ ਜਾਣ। ਬਿਨਾਂ ਸਾੜੇ ਪਰਾਲੀ ਦੇ ਨਿਪਟਾਰੇ ਲਈ 200 ਪ੍ਰਤੀ ਕੁਇੰਟਲ ਬੋਨਸ ਦੇਣਾ ਤਾਂ ਦੂਰ ਦੀ ਗੱਲ ਰਹੀ, ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕਰਨ ਦੀ ਖ਼ੁਦ ਮੰਨੀ ਹੋਈ ਮੰਗ ਨੂੰ ਠੋਸ ਰੂਪ ਵਿੱਚ ਲਾਗੂ ਕਰਨ ਬਾਰੇ ਲਿਖਤੀ ਹਦਾਇਤਨਾਮਾ ਜਾਰੀ ਕੀਤਾ ਜਾਵੇ। ਜ਼ਿਲ੍ਹਾ ਬਰਨਾਲਾ ਦੇ ਆਗੂ ਭਗਤ ਸਿੰਘ ਛੰਨਾਂ ਨੇ ਕਿਸਾਨਾਂ ਮਜ਼ਦੂਰਾਂ ਨੂੰ ਚੌਕਸ ਕੀਤਾ ਕਿ ਪੰਜਾਬ ਦੇ ਕੁੱਝ ਖਾਨਦਾਨੀ ਫਿਰਕਾਪ੍ਰਸਤ ਆਗੂਆਂ ਅਤੇ ਕੁੱਝ ਭਟਕੇ ਹੋਏ ਨੌਜਵਾਨਾਂ ਵੱਲੋਂ ਲੋਕਾਂ ਦੇ ਭਖਦੇ ਮਸਲਿਆਂ ਤੋਂ ਧਿਆਨ ਭਟਕਾ ਕੇ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਨੂੰ ਸੰਘਰਸ਼ ਦੀ ਫੇਟ ਤੋਂ ਬਚਾਉਣ ਲਈ ਲੋਕਾਂ ‘ਚ ਪਾਟਕ ਪਾਉਣ ਦੀ ਨੀਤੀ ਦੀ ਸਖ਼ਤ ਨਿੰਦਾ ਕੀਤੀ। ਇਸੇ ਤਰ੍ਹਾਂ ਐਸ ਵਾਈ ਐੱਲ ਨਹਿਰ ਵਰਗੇ ਭਰਾਤਰੀ ਭਾਵ ਨਾਲ ਹੱਲ ਹੋ ਸਕਣ ਵਾਲੇ ਮੁੱਦਿਆਂ ਨੂੰ ਬੇਲੋੜਾ ਵਾਦ-ਵਿਵਾਦ ਬਣਾ ਕੇ ਉਭਾਰਨ ਦੀ ਵੀ ਸਖ਼ਤ ਅਲੋਚਨਾ ਕੀਤੀ।
ਸ਼ਹੀਦ ਭਗਤ ਸਿੰਘ ਕਲਾ ਮੰਚ ਚੜਿੱਕ ਦੀ ਟੀਮ ਵੱਲੋਂ ਇਨਕਲਾਬੀ ਨਾਟਕ “ਭਟਕਦੇ ਪਰਿੰਦੇ” ਖੇਡਿਆ ਗਿਆ। ਸਟੇਜ ਸਕੱਤਰ ਦੀ ਭੂਮਿਕਾ ਸੁਦਾਗਰ ਸਿੰਘ ਘੁਡਾਣੀ ਨੇ ਨਿਭਾਈ ਅਤੇ ਇਕੱਠ ਨੂੰ ਸੰਬੋਧਨ ਕਰਨ ਵਾਲੇ ਹੋਰ ਬੁਲਾਰਿਆਂ ਵਿੱਚ ਮਾਨਸਾ ਜਿਲ੍ਹੇ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਔਰਤ ਆਗੂ ਬਿੰਦਰਪਾਲ ਕੌਰ ਬਰਨਾਲਾ,, ਬਹਾਦਰ ਸਿੰਘ ਭੁਟਾਲ, ਮਲਕੀਤ ਸਿੰਘ ਗੱਗੜ ਮੁਕਤਸਰ ਅਤੇ ਮਨਪ੍ਰੀਤ ਸਿੰਘ ਬਰਨਾਲਾ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO; ਕੰਪਨੀ ਦੇ ਸ਼ੇਅਰਾਂ ‘ਚ ਆਇਆ ਉਛਾਲ

by Jaspreet Kaur
November 23, 2026
0

ਜੇਨਸਨ ਹੁਆਂਗ ਮੁੜ ਬਣੇ Nvidia ਦੇ CEO;ਕੰਪਨੀ ਦੇ ਸ਼ੇਅਰਾਂ 'ਚ ਆਇਆ ਉਛਾਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਐਨਵੀਡੀਆ (Nvidia)...

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ ‘ਚ ਹੋਏ ਸ਼ਾਮਲ

by Jaspreet Kaur
November 23, 2026
0

ਦਿੱਲੀ ਦੇ ਲੋਕ ਨਿਵਾਸ ਪਹੁੰਚੇ ਪੀਐਮ ਮੋਦੀ: ਵਿਸ਼ੇਸ਼ ਕੀਰਤਨ ਸਮਾਗਮ 'ਚ ਹੋਏ ਸ਼ਾਮਲ ਨਵੀ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : ‘ਆਪ’

by Jaspreet Kaur
November 23, 2026
0

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ : 'ਆਪ' ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

2.5 ਟਨ ਨਸ਼ੀਲੀਆਂ ਗੋਲੀਆਂ ਜ਼ਬਤ ; ਦੋ ਵਿਅਕਤੀ ਗ੍ਰਿਫ਼ਤਾਰ

2.5 ਟਨ ਨਸ਼ੀਲੀਆਂ ਗੋਲੀਆਂ ਜ਼ਬਤ ; ਦੋ ਵਿਅਕਤੀ ਗ੍ਰਿਫ਼ਤਾਰ

by Navjot
4 weeks ago
0

  ਵਲਸਾਡ (ਗੁਜਰਾਤ), 25 ਅਕਤੂਬਰ (ਵਿਸ਼ਵ ਵਾਰਤਾ) ਗੁਜਰਾਤ ਦੇ ਵਲਸਾਡ ਜ਼ਿਲ੍ਹੇ ਦੀ ਪੁਲਿਸ ਨੇ ਵਾਪੀ (Vapi) ਅਤੇ ਦਾਦਰਾ ਵਿੱਚ ਛਾਪੇਮਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 