ਮਾਨਸਾ 20 ਸਤੰਬਰ : ਸੰਵਿਧਾਨ ਬਚਾਓ ਮੰਚ, ਜਿਸ ਦਾ ਨਿਰਮਾਣ ਮੋਦੀ ਸਰਕਾਰ ਦੇ ਐਨਸੀਏ ਅਤੇ ਐਨਆਰਸੀ ਕਾਨੂੰਨ ਦੀ ਵਾਪਸੀ ਲਈ ਕੀਤਾ ਗਿਆ ਸੀ , ਵਲੋ ਖੇਤੀ ਆਰਡੀਨੈਂਸਾਂ ਦੇ ਖਿਲਾਫ ਪੰਜਾਬ ਭਰ ਵਿੱਚ, ਜਿਥੇ ਵੀ ਕੋਈ ਭਾਰਤੀ ਜਨਤਾ ਪਾਰਟੀ ਦਾ ਨੇਤਾ ਜਾਂ ਵਰਕਰ ਪਿੰਡਾਂ ਵਿੱਚ ਆਉਂਦਾ ਹੈ , ਤਾਂ ਉਸਦਾ ਘਿਰਾਓ ਕਰਨ ਦੀ ਅਪੀਲ ਪੰਜਾਬ ਭਰ ਦੇ ਲੋਕਾਂ ਨੂੰ ਕੀਤੀ ਹੈ ਤਾਂ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਨੂੰ ਇਹ ਸੰਦੇਸ਼ ਪਹੁੰਚ ਜਾਵੇ ਕਿ ਪੰਜਾਬ ਦੇ ਸਾਰੇ ਕਿਸਾਨ ਅਤੇ ਲੋਕ ਇੱਕ ਹਨ ਅਤੇ ਪੰਜਾਬ ਦੇ ਕਿਸੇ ਪਿੰਡ ਅਤੇ ਕਸਬੇ ਵਿੱਚ ਬੀਜੇਪੀ ਪਾਰਟੀ ਨਾਲ ਸਬੰਧਤ ਵਿਅਕਤੀ ਨੂੰ ਨਹੀਂ ਵੜਨ ਦਿੱਤਾ ਜਾਵੇਗਾ।
ਸੰਵਿਧਾਨ ਬਚਾਉ ਮੰਚ ਦੇ ਆਗੂ ਗੁਰਲਾਭ ਸਿੰਘ ਮਾਹਲ ਐਡਵੋਕੇਟ ਨੇ ਕਿਹਾ ਕਿ ਪਹਿਲਾਂ ਤਾਂ ਆਮ ਲੋਕਾਂ ਨੂੰ ਬੀਜੇਪੀ ਦੇ ਨੇਤਾਵਾਂ ਨੂੰ ਸਮਝਾਉਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਸਰਕਾਰ ਕਿਸ ਤਰ੍ਹਾਂ ਲੋਕ ਵਿਰੋਧੀ ਫੈਸਲੇ ਲੈ ਰਹੀ ਹੈ, ਜਿਸ ਕਾਰਣ ਉਨ੍ਹਾਂ ਨੂੰ ਬੀਜੇਪੀ ਛੱਡ ਦੇਣੀ ਚਾਹੀਦੀ ਹੈ ਅਤੇ ਉਹ ਬੀਜੇਪੀ ਦਾ ਕੋਈ ਵੀ ਪ੍ਰੋਗਰਾਮ ਪਿੰਡ ਜਾਂ ਕਸਬੇ ਵਿੱਚ ਨਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਉਹ ਇਸ ਤਰ੍ਹਾਂ ਨਹੀਂ ਸਮਝਦੇ ਤਾਂ ਫਿਰ ਉਨ੍ਹਾਂ ਦਾ ਘਿਰਾਓ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਨੂੰ ਇਕੱਲੀ ਕੈਬਨਿਟ ਵਿਚੋਂ ਅਸਤੀਫਾ ਦੇਣ ਨਾਲ ਹੀ ਨਹੀਂ, ਬਲਕਿ ਐਨਡੀਏ ਨਾਲੋਂ ਪੂਰਨ ਤੌਰ ਤੇ ਤੋੜ ਵਿਛੋੜਾ ਕਰ ਲੈਣਾ ਚਾਹੀਦਾ ਹੈ ਅਤੇ ਬੀਜੇਪੀ ਨਾਲ ਕਿਸੇ ਵੀ ਕਿਸਮ ਦਾ ਸਬੰਧ ਨਹੀ ਰੱਖਣਾ ਚਾਹੀਦਾ,। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਭਾਜਪਾ ਨੇਤਾਵਾੱ ਨੂੰ ਮੂੰਹ ਨਾ ਲਾਉਣ।
ਇਸ ਸਮੇਂ ਕ੍ਰਿਸ਼ਨ ਚੌਹਾਨ ਆਗੂ ਸੀਪੀਆਈ ਨੇ ਕਿਹਾ ਕਿ ਮੋਦੀ ਸਰਕਾਰ ਲੋਕ ਮਾਰੂ ਨੀਤੀਆਂ ‘ਤੇ ਚੱਲ ਪਈ ਹੈ। ਲੋਕਤੰਤਰ ਬਚਾਉਣ ਲਈ ਅਜ਼ਾਦੀ ਦੀ ਲੜਾਈ ਦੀ ਤਰ੍ਹਾਂ ਹੀ ਕਿਸਾਨ ਆਰਡੀਨੈਂਸ ਵਾਪਸ ਕਰਵਾਉਣ ਲਈ ਲੜਾਈ ਲੜਨੀ ਪੈਣੀ ਹੈ ਅਤੇ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਲੋਕਤੰਤਰਿਕ ਢੰਗਾਂ ਨਾਲ ਬੀਜੇਪੀ ਦੇ ਪੰਜਾਬ ਦੇ ਨੇਤਾਵਾਂ ਦਾ ਆਪਣੇ ਪਿੰਡਾਂ ਅਤੇ ਕਸਬਿਆਂ ਵਿੱਚ ਵਿਰੋਧ ਕਰਨ।
ਇਸ ਸਮੇੇਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾH ਧੰਨਾ ਮੱਲ ਗੋਇਲ ਨੇ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਦੇਸ਼ ਦੇ ਹੋਰ ਲੋਕਤੰਤਰਿਕ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਉਂਦੀ ਰਹੀ ਹੈ। ਉਨ੍ਹਾਂ ਦੀ ਐਸੋਸੀਏਸ਼ਨ ਦੇ ਪਿੰਡਾਂ ਵਿੱਚ ਬੈਠੇ ਆਗੂ ਲੋਕਾਂ ਨੂੰ ਦੱਸਣਗੇ ਕਿ ਕਿਸ ਤਰ੍ਹਾਂ ਇਹ ਖੇਤੀਬਾੜੀ ਸਬੰਧੀ ਲਿਆਂਦੇ ਗਏ ਆਰਡੀਨੈਂਸ ਕਿਸਾਨ ਵਿਰੋਧੀ ਹਨ।
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ ‘ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ 'ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ ਬਾਬਾ ਸਾਹਿਬ...