• Latest
  • Trending
ਕਿਸਾਨ ਵਿਰੋਧੀ ਖੇਤੀਬਾੜੀ ਬਿੱਲਾਂ ਖ਼ਿਲਾਫ਼ ਆਖ਼ਰੀ ਦਮ ਤੱਕ ਲੜੇਗੀ ਪੰਜਾਬ ਸਰਕਾਰ- ਮਨਪ੍ਰੀਤ ਸਿੰਘ ਬਾਦਲ

ਕਿਸਾਨ ਵਿਰੋਧੀ ਖੇਤੀਬਾੜੀ ਬਿੱਲਾਂ ਖ਼ਿਲਾਫ਼ ਆਖ਼ਰੀ ਦਮ ਤੱਕ ਲੜੇਗੀ ਪੰਜਾਬ ਸਰਕਾਰ- ਮਨਪ੍ਰੀਤ ਸਿੰਘ ਬਾਦਲ

6 years ago
OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

13 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

37 minutes ago
ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

46 minutes ago
ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

1 hour ago
Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

2 hours ago
ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

2 hours ago
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

2 hours ago
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

2 hours ago
Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

4 hours ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

4 hours ago
Hindi News
English News
Sunday, July 5, 2026
No Result
View All Result
34 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨ ਵਿਰੋਧੀ ਖੇਤੀਬਾੜੀ ਬਿੱਲਾਂ ਖ਼ਿਲਾਫ਼ ਆਖ਼ਰੀ ਦਮ ਤੱਕ ਲੜੇਗੀ ਪੰਜਾਬ ਸਰਕਾਰ- ਮਨਪ੍ਰੀਤ ਸਿੰਘ ਬਾਦਲ

September 24, 2020
in ਚੰਡੀਗੜ੍ਹ
ਕਿਸਾਨ ਵਿਰੋਧੀ ਖੇਤੀਬਾੜੀ ਬਿੱਲਾਂ ਖ਼ਿਲਾਫ਼ ਆਖ਼ਰੀ ਦਮ ਤੱਕ ਲੜੇਗੀ ਪੰਜਾਬ ਸਰਕਾਰ- ਮਨਪ੍ਰੀਤ ਸਿੰਘ ਬਾਦਲ

ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਹਰੇਕ ਕਦਮ ਦਾ ਕਰਾਂਗੇ ਡਟ ਕੇ ਵਿਰੋਧ
ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੇਣ ਤੋਂ ਭੱਜ ਰਹੀ ਹੈ ਕੇਂਦਰ ਸਰਕਾਰ- ਵਿੱਤ ਮੰਤਰੀ
ਖੇਤੀ ਬਿੱਲਾਂ ਦਾ ਮੁੱਖ ਮਕਸਦ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਸੁਰੱਖਿਆ ਤੋਂ ਵਿਹੂਣੇ ਕਰਨਾ
ਭਾਜਪਾ ਦੀ ਪੰਜਾਬ ਵਿਰੋਧੀ ਮੁਹਿੰਮ ਦਾ ਭਾਈਵਾਲ ਬਣੇ ਰਹਿਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਕਰੜੇ ਹੱਥੀਂ ਲਿਆ

ਚੰਡੀਗੜ, 24 ਸਤੰਬਰ (ਵਿਸ਼ਵ ਵਾਰਤਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਹਮੇਸ਼ਾ ਪ੍ਰਤੀਬੱਧ ਰਹਿਣ ਦਾ ਭਰੋਸਾ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਵਿਰੋਧੀ ਖੇਤੀਬਾੜੀ ਬਿੱਲਾਂ ਖ਼ਿਲਾਫ਼ ਉਹ ਆਖ਼ਰੀ ਦਮ ਤੱਕ ਲੜਨਗੇ।
ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਖੇਤੀ ਆਰਡੀਨੈਂਸ, ਜੋ ਹਾਲ ਹੀ ਵਿੱਚ ਸੰਸਦ ਵਿੱਚ ਪਾਸ ਕੀਤੇ ਗਏ ਹਨ, ਦਾ ਮੁੱਖ ਮਕਸਦ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੇ ਸੁਰੱਖਿਆ ਕਵਚ ਤੋਂ ਵਿਹੂਣੇ ਕਰਨਾ ਅਤੇ ਦੇਸ਼ ਦੇ ਅੰਨਦਾਤਾ ਨੂੰ ਬਰਬਾਦ ਕਰਨਾ ਹੈ। ਉਨਾਂ ਕਿਹਾ ਕਿ ਇਹ ਬਿੱਲ ਕੇਵਲ ਕਿਸਾਨਾਂ ਨੂੰ ਹੀ ਨਹੀਂ ਬਲਕਿ ਸਾਰੇ ਪੰਜਾਬੀਆਂ ਨੂੰ ਬੁਰੀ ਤਰਾਂ ਪ੍ਰਭਾਵਿਤ ਕਰਨਗੇ।
ਸੰਕਟ ਦੀ ਇਸ ਘੜੀ ਵਿੱਚ ਸਾਰੇ ਪੰਜਾਬੀਆਂ ਨੂੰ ਸਮਝਦਾਰੀ ਤੋਂ ਕੰਮ ਲੈਣ ਦੀ ਅਪੀਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਕਿਸੇ ਵੀ ਜਬਰ, ਵਧੀਕੀ ਅਤੇ ਬੇਇਨਸਾਫ਼ੀ ਖ਼ਿਲਾਫ਼ ਸੰਘਰਸ਼ ਵਿੱਚ ਅਡੋਲ ਰਹਿਣ ਦੀ ਬਖਸ਼ਿਸ਼ ਹੈ। ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਦਮਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਪੰਜਾਬ ਸਰਕਾਰ ਵੱਲੋਂ ਭਾਜਪਾ ਦੀ ਅਗਵਾਲੀ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਦਾ ਡਟ ਕੇ ਵਿਰੋਧ ਕਰੇਗੀ। ਉਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਨੂੰ ਵੀ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਹ ਖੇਤੀਬਾੜੀ ਬਿੱਲ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਦੇ ਰੂਪ ਵਿੱਚ ਮਿਲੇ ਸੁਰੱਖਿਆ ਕਵਰ ਤੋਂ ਵਾਂਝਾ ਕਰ ਦੇਣਗੇ। ਉਨਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ ਮੋਦੀ ਸਰਕਾਰ ਵੱਲੋਂ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ 50 ਰੁਪਏ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਪਿਛਲੇ ਇਕ ਦਹਾਕੇ ਦਾ ਸਭ ਤੋਂ ਘੱਟ (ਮਹਿਜ਼ 2.6 ਫੀਸਦੀ) ਹੈ। ਉਨਾਂ ਕਿਹਾ ਕਿ ਖੇਤੀਬਾੜੀ ਲਾਗਤ ਅਤੇ ਮੁੱਲ ਕਮਿਸ਼ਨ (ਸੀ.ਏ.ਸੀ.ਪੀ.) ਨੇ ਖੁਰਾਕੀ ਵਸਤਾਂ ਦੀ 8.4 ਫੀਸਦੀ ਮਹਿੰਗਾਈ ਦੇ ਮੱਦੇਨਜ਼ਰ ਘੱਟੋ ਘੱਟ ਸਮਰਥਨ ਮੁੱਲ ਵਿੱਚ 6 ਫੀਸਦੀ ਵਾਧੇ ਦੀ ਸਿਫਾਰਸ਼ ਕੀਤੀ ਸੀ। ਇਸ ਤੋਂ ਸੰਕੇਤ ਮਿਲਦਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਦੇਣ ਤੋਂ ਪੈਰ ਪਿਛਾਂਹ ਖਿੱਚ ਰਹੀ ਹੈ।
ਕਿਸਾਨਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਮਹੱਤਤਾ ਉੱਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਅੰਨਦਾਤਾ ਦੀ ਭਲਾਈ ਯਕੀਨੀ ਬਣਾਉਣ ਤੋਂ ਇਲਾਵਾ ਐਮ.ਐਸ.ਪੀ. ਸੂਬੇ ਦੇ ਵਿਕਾਸ ਦਾ ਅਹਿਮ ਜ਼ਰੀਆ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਹਰ ਸਾਲ 70,000 ਕਰੋੜ ਰੁਪਏ ਦੇ ਅਨਾਜ ਦੀ ਖਰੀਦ ਹੁੰਦੀ ਹੈ, ਜਿਸ ਤੋਂ ਸੂਬੇ ਨੂੰ 3900 ਕਰੋੜ ਰੁਪਏ ਸਾਲਾਨਾ ਮੰਡੀ ਫੀਸ ਮਿਲਦੀ ਹੈ। ਇਸ ਰਾਸ਼ੀ ਨਾਲ ਸੂਬੇ ਦੀਆਂ 65000 ਕਿਲੋਮੀਟਰ ਲਿੰਕ ਸੜਕਾਂ, ਪੁਲਾਂ, ਮੰਡੀਆਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਸੰਭਾਲ ਅਤੇ ਮੁਰੰਮਤ ਕੀਤੀ ਜਾਂਦੀ ਹੈ।

ਭਾਜਪਾ ਸਰਕਾਰ ਦੇ ਪੰਜਾਬ ਵਿਰੋਧੀ ਪੈਂਤੜੇ ਦੀਆਂ ਤਿੰਨ ਉਦਾਹਰਣਾਂ ਦਾ ਹਵਾਲਾ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਹਮੇਸ਼ਾ ਕੇਂਦਰ ਦੇ ਇਸ ਮਤਰੇਏ ਰਵੱਈਏ ਦਾ ਸਾਹਮਣਾ ਕਰਨਾ ਪਿਆ ਹੈ। ਉਨਾਂ ਕਿਹਾ ਕਿ ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਟੈਕਸ ਰਿਆਇਤਾਂ ਦੇਣ, ਜੀਐਸਟੀ ਲਾਗੂ ਕਰਨ ਅਤੇ ਹੁਣ ਇਨਾਂ ਖੇਤੀਬਾੜੀ ਬਿੱਲਾਂ ਨੇ ਪੰਜਾਬ ਦੇ ਅਰਥਚਾਰੇ ਦੀ ਰੀੜ ਦੀ ਹੱਡੀ ਤੋੜ ਦਿੱਤੀ ਹੈ। ਸ. ਬਾਦਲ ਨੇ ਕਿਹਾ ਕਿ ਇਹ ਉਸ ਤੋਂ ਵੱਡੀ ਸਿਤਮਜ਼ਰੀਫੀ ਹੈ ਕਿ ਇਨਾਂ ਪੰਜਾਬ ਵਿਰੋਧੀ ਨੀਤੀਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਭਾਜਪਾ ਦਾ ਹਿਮਾਇਤੀ ਰਿਹਾ ਹੈ।
ਇਸ ਮੁੱਦੇ ’ਤੇ ਮਗਰਮੱਛ ਦੇ ਹੰਝੂ ਵਹਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੁਖਬੀਰ ਲੋਕਾਂ ਨੂੰ ਜਵਾਬਦੇਹ ਹੈ ਕਿ ਉਹ ਕਿਉਂ ਭਾਜਪਾ ਦੇ ਹਰ ਪੰਜਾਬ ਵਿਰੋਧੀ ਪੈਂਤੜੇ ਵਿੱਚ ਭਾਈਵਾਲ ਹਨ? ਉਨਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇੱਕ ਸ਼ਬਦ ਤੱਕ ਨਹੀਂ ਬੋਲਿਆ। ਵਿੱਤ ਮੰਤਰੀ ਸ. ਬਾਦਲ ਨੇ ਕਿਹਾ ਕਿ ਸੁਖਬੀਰ ਯਾਦ ਰੱਖੇ ਕਿ ਅਜਿਹੇ ਭਾਵੁਕ ਮੁੱਦੇ ’ਤੇ ਜਾਂ ਤਾਂ ਪ੍ਰਧਾਨ ਮੰਤਰੀ ਦੇ ਪੈਰੀਂ ਪੈ ਜਾਣ ਜਾਂ ਫਿਰ ਕਰੜੇ ਵਿਰੋਧ ’ਤੇ ਉਤਾਰੂ ਹੋ ਜਾਣ। ਤੁਸੀਂ ਸਿਰਫ਼ ਕਿਸਾਨਾਂ ਦੇ ਹੱਕ ਵਿੱਚ ਹੋਣ ਦਾ ਢਕਵੰਜ ਰਚ ਰਹੇ ਹੋ।
ਵਿੱਤ ਮੰਤਰੀ ਨੇ ਕਿਹਾ ਕਿ ਕਾਂਗਰਸ ਹਮੇਸ਼ਾਂ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਸੂਬੇ ਦੇ ਪਾਣੀਆਂ ਦੀ ਰਾਖੀ ਕੀਤੀ ਅਤੇ ਹੁਣ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਲੋੜ ਪੈਣ ’ਤੇ ਹਰ ਸੰਭਵ ਕਦਮ ਚੁੱਕਣਗੇ। ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਕਿਸਾਨੀ ਵਿਰੋਧੀ ਖੇਤੀਬਾੜੀ ਬਿੱਲਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਜਿਥੇ ਸੂਬੇ ਵਿਚ ਹਰਿਆਲੀ ਅਤੇ ਚਿੱਟੀ ਕ੍ਰਾਂਤੀ ਲਿਆਉਣ ਵਿੱਚ ਕਾਂਗਰਸ ਸਰਕਾਰ ਦੀ ਮੁੱਖ ਭੂਮਿਕਾ ਰਹੀ ਹੈ, ਉਥੇ ਅਕਾਲੀ-ਭਾਜਪਾ ਗੱਠਜੋੜ ਨੇ ਹਮੇਸ਼ਾਂ ਸ਼ਾਂਤੀ, ਖੁਸ਼ਹਾਲੀ ਅਤੇ ਸੂਬੇ ਦੀ ਤਰੱਕੀ ਨੂੰ ਠੱਲ ਪਾਈ ਹੈ। ਉਨਾਂ ਕਿਹਾ ਕਿ ਕਾਂਗਰਸ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸ. ਬਾਦਲ ਨੇ ਕਿਹਾ ਕਿ ਇਹ ਉੱਚਿਤ ਸਮਾਂ ਹੈ ਜਦੋਂ ਪੰਜਾਬੀਆਂ ਨੂੰ ਪੰਜਾਬੀ ਪੱਖੀ ਅਤੇ ਪੰਜਾਬੀ ਵਿਰੋਧੀ ਤਾਕਤਾਂ ਵਿਚਲੇ ਅੰਤਰ ਪਛਾਨਣਾ ਪਵੇਗਾ।
ਕੇਂਦਰ ਸਰਕਾਰ ਵੱਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਦੇ ਵੇਰਵੇ ਮੀਡੀਆ ਨੰੂ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਕਮੇਟੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕਾਇਮ ਕੀਤੀ ਗਈ ਸੀ। ਪਹਿਲੀ ਮੀਟਿੰਗ ਵਿੱਚ ਪੰਜਾਬ ਨੂੰ ਬੁਲਾਇਆ ਹੀ ਨਹੀਂ ਗਿਆ ਪਰ ਜਦੋਂ ਪੰਜਾਬ ਵੱਲੋਂ ਕਮੇਟੀ ਤੋਂ ਬਾਹਰ ਰੱਖਣ ਦੇ ਕਦਮ ਦਾ ਵਿਰੋਧ ਕੀਤਾ ਗਿਆ ਤਾਂ ਸੂਬੇ ਨੂੰ ਕਮੇਟੀ ਵਿੱਚ ਸ਼ਾਮਲ ਕਰ ਲਿਆ ਗਿਆ। ਸ. ਬਾਦਲ ਨੇ ਕਿਹਾ ਕਿ ਦੂਜੀ ਅਤੇ ਤੀਜੀ ਮੀਟਿੰਗ ਵਿੱਚ ਖੇਤੀ ਆਮਦਨ ਵਧਾਉਣ ਤੋਂ ਇਲਾਵਾ ਕਿਸੇ ਏਜੰਡੇ ਬਾਰੇ ਵਿਚਾਰ ਵਟਾਂਦਰਾ ਨਹੀਂ ਕੀਤਾ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

by Jaspreet Kaur
July 5, 2026
0

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਪ੍ਰਸ਼ੰਸਕਾਂ ਲਈ ਵੱਡਾ ਝਟਕਾ! ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) :...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
4 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 