ਕਿਸਾਨ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਅੱਜ
ਚੰਡੀਗੜ੍ਹ,3ਮਾਰਚ(ਵਿਸ਼ਵ ਵਾਰਤਾ)- 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਅੱਜ 20ਵਾਂ ਦਿਨ ਹੈ। ਖਨੌਰੀ ਸਰਹੱਦ ਤੇ ਕਥਿਤ ਗੋਲੀ ਲੱਗਣ ਕਾਰਨ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਿੰਡ ਬੱਲੋ ਵਿੱਚ ਅੰਤਿਮ ਅਰਦਾਸ ਹੋਵੇਗੀ। ਜਿਸ ਤੋਂ ਬਾਅਦ ਦਿੱਲੀ ਕੂਚ ਸਬੰਧੀ ਕੋਈ ਐਲਾਨ ਕੀਤਾ ਜਾ ਸਕਦਾ ਹੈ। ਬੀਤੇ ਦਿਨ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਸੀ ਕਿ 14 ਮਾਰਚ ਨੂੰ ਰਾਮਲੀਲਾ ਮੈਦਾਨ ਵਿੱਚ ਮਹਾਂਪੰਚਾਇਤ ਕੀਤੀ ਜਾਵੇਗੀ, ਜਿਸ ਵਿੱਚ ਕਿਸਾਨ ਬੱਸਾਂ ਤੇ ਰੇਲ ਗੱਡੀਆਂ ਰਾਹੀਂ ਦਿੱਲੀ ਜਾਣਗੇ। ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਅੱਜ 3 ਮਾਰਚ ਪਿੰਡ ਬੱਲੋ ਦੀ ਦਾਣਾ ਮੰਡੀ ਵਿਖੇ ਰੱਖੀ ਗਈ ਹੈ। ਬਠਿੰਡਾ ਦੇ ਪਿੰਡ ਬੱਲੋ ਵਿਖੇ ਕਿਸਾਨ ਸ਼ੁਭਕਰਨ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਕੀਤੀ ਜਾਵੇਗੀ। ਜਿੱਥੇ ਸਾਰੇ ਕਿਸਾਨਾਂ ਨੂੰ ਇਕੱਠੇ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਬਾਅਦ ਦਿੱਲੀ ਮਾਰਚ ਦਾ ਐਲਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 21 ਫਰਵਰੀ ਨੂੰ ਖਨੌਰੀ ਸਰਹੱਦ ਵਿਖੇ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਸੀ।