ਕਿੰਨੌਰ ਹਾਦਸੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ
ਹਾਦਸੇ ‘ਚ ਜਾਨ ਗਵਾਉਣ ਵਾਲੇ ਅਤੇ ਜਖਮੀਆਂ ਨੂੰ ਆਰਥਿਕ ਮਦਦ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ,12 ਅਗਸਤ(ਵਿਸ਼ਵ ਵਾਰਤਾ) ਕੱਲ੍ਹ ਦੁਪਹਿਰ ਹੋਏ ਕਿੰਨੌਰ ਲੈਂਡਸਲਾਇਡ ਦੇ ਦੁਖਦਾਇਕ ਹਾਦਸੇ ਵਿੱਚ ਲੱਗਭਗ 14 ਲੋਕਾਂ ਦੇ ਮਾਰੇ ਜਾਣ ਦੀ ਖਬਰ ਆਈ ਹੈ ਅਤੇ ਲਗਭਗ 50 ਲੋਕਾਂ ਦੇ ਮਲਬੇ ਹੇਠ ਦਬੇ ਹੋਣ ਦੀ ਵੀ ਖਬਰ ਹੈ। ਇਸ ਮੰਦਭਾਗੀ ਘਟਨਾ ਤੇ ਦੁੱਖ ਜਤਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਅਤੇ ਪ੍ਰਧਾਨ ਮੰਤਰੀ ਦਫਤਰ ਨੇ ਇਹ ਐਲਾਨ ਕੀਤਾ ਹੈ ਕਿ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 2 ਲੱਖ ਅਤੇ ਜਖਮੀਆਂ ਨੂੰ 50000 ਦੀ ਆਰਥਿਕ ਸਹਾਇਤਾ ਮੁਹੱਇਆ ਕਰਵਾਈ ਜਾਵੇਗੀ।