ਕੁਮਾਰ ਵਿਸ਼ਵਾਸ ਅਤੇ ਭਾਜਪਾ ਨੇਤਾ ਤਜਿੰਦਰ ਪਾਲ ਬੱਗਾ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ
ਚੰਡੀਗੜ੍ਹ 12 ਅਕਤੂਬਰ(ਵਿਸ਼ਵ ਵਾਰਤਾ) -ਮਸ਼ਹੂਰ ਕਵੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਅਤੇ ਭਾਜਪਾ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਹਨਾਂ ਵੱਲੋਂ ਪਾਈਆਂ ਗਈਆਂ ਵੱਖ ਵੱਖ ਪਟੀਸ਼ਨਾਂ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ ਹੈ। ਕੁਮਾਰ ਵਿਸ਼ਵਾਸ ਨੇ ਪੰਜਾਬ ਦੇ ਰੋਪੜ ‘ਚ ਆਪਣੇ ਖਿਲਾਫ ਦਰਜ ਕੇਸ ਨੂੰ ਰੱਦ ਕਰਨ ਦੇ ਸਬੰਧ ‘ਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਨੂੰ ਮਨਜ਼ੂਰ ਕਰਦੇ ਹੋਏ ਹਾਈ ਕੋਰਟ ਨੇ ਉਹਨਾਂ ਦੋਵਾਂ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ।ਦੱਸ ਦੇਈਏ ਕਿ ਹਾਈਕੋਰਟ ਨੇ ਕਾਫੀ ਸਮਾਂ ਪਹਿਲਾਂ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
सरकार बनते ही,मुझ पर FIR करके असुरक्षित आत्ममुग्घ बौने ने जो पंजाब-पुलिस मेरे घर भेजी थी उस बेबुनियाद FIR को आज उच्च न्यायालय पंजाब ने ख़ारिज कर दिया।न्यायपालिका व मुझे प्यार करने वालों का आभार। प्यारे अनुज @BhagwantMann को पुनः सलाह कि पंजाब के स्वाभिमान को बौनी-नज़रों से बचाए❤️ https://t.co/yMVQnyT6Jx
— Dr Kumar Vishvas (@DrKumarVishwas) October 12, 2022
पंजाब हाई कोर्ट का @ArvindKejriwal के मुँह पर करारा थप्पड़। मेरे ख़िलाफ़ की गई FIR को ग़लत बताते हुए FIR को रद्द किया गया
— Tejinder Pall Singh Bagga (@TajinderBagga) October 12, 2022