ਕੁਮਾਰ ਵਿਸ਼ਵਾਸ ਨੂੰ ਹਾਈਕੋਰਟ ਵੱਲੋਂ ਰਾਹਤ,ਗ੍ਰਿਫਤਾਰੀ ਤੇ ਲਾਈ ਰੋਕ
ਚੰਡੀਗੜ੍ਹ,2 ਮਈ(ਵਿਸ਼ਵ ਵਾਰਤਾ)- ਅੱਜ ਕੁਮਾਰ ਵਿਸ਼ਵਾਸ਼ ਨੂੰ ਵੱਡੀ ਰਾਹਤ ਦਿੰਦੇ ਹੋਏ ਹਾਈਕੋਰਟ ਨੇ ਉਹਨਾਂ ਖਿਲਾਫ ਰੋਪੜ੍ਹ ਥਾਣੇ ਵਿੱਚ ਦਰਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਰੁੱਧ ਬਿਆਨਬਾਜੀ ਕਰਨ ਨੂੰ ਲੈ ਕੇ ਦਰਜ ਮਾਮਲੇ ਵਿੱਚ ਉਹਨਾਂ ਦੀ ਗ੍ਰਿਫਤਾਰੀ ਤੇ ਰੋਕ ਲਗਾ ਦਿੱਤੀ ਹੈ। ਇਹ ਵੀ ਦੱਸ ਦਈਏ ਕਿ ਰੋਪੜ ਪੁਲਿਸ ਵੱਲੋਂ ਦਰਜ ਐਫਆਈਆਰ ਰੱਦ ਕਰਵਾਉਣ ਨੂੰ ਲੈ ਕੇ ਕਵੀ ਕੁਮਾਰ ਵਿਸ਼ਵਾਸ਼ ਨੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਸੀ ਜਿਸ ਤੇ ਅੱਜ ਸੁਣਵਾਈ ਹੋਈ ਹੈ।























