ਕੁਲਗਾਮ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
ਚੰਡੀਗੜ੍ਹ,4ਜਨਵਰੀ(ਵਿਸ਼ਵ ਵਾਰਤਾ)- ਜੰਮੂ-ਕਸ਼ਮੀਰ ਦੇ ਕੁਲਗਾਮ ਦੇ ਹਦੀਗਾਮ ਪਿੰਡ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਬੁੱਧਵਾਰ ਰਾਤ ਨੂੰ ਸ਼ੁਰੂ ਹੋਇਆ ਮੁਕਾਬਲਾ ਵੀਰਵਾਰ ਸਵੇਰ ਤੱਕ ਜਾਰੀ ਰਿਹਾ। ਅਜੇ ਤੱਕ ਕਿਸੇ ਦੇ ਮਾਰੇ ਜਾਣ ਦੀ ਕੋਈ ਖਬਰ ਨਹੀਂ ਹੈ। ਸੁਰੱਖਿਆ ਬਲਾਂ ਨੂੰ ਹਦੀਗਾਮ ਪਿੰਡ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਉਦੋਂ ਤੋਂ ਇਹ ਮੁਕਾਬਲਾ ਜਾਰੀ ਹੈ। ਜੰਮੂ-ਕਸ਼ਮੀਰ ਪੁਲਿਸ, ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਅਤੇ ਫੌਜ ਮੌਜੂਦ ਹਨ। ਸੁਰੱਖਿਆ ਬਲਾਂ ਨੇ ਇਲਾਕਿਆਂ ਨੂੰ ਘੇਰ ਲਿਆ ਹੈ। ਕਿਸੇ ਨੂੰ ਵੀ ਆਉਣ-ਜਾਣ ਦੀ ਇਜਾਜ਼ਤ ਨਹੀਂ ਹੈ। ਮੀਡੀਆ ਰਿਪੋਰਟਾਂ ਮੁਤਾਬਕ 2-3 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਹੈ। ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।